ਜਾਨ੍ਹਵੀ ਕਪੂਰ ਨੇ ਬਿਕਨੀ ਪਹਿਨ ਵਧਾਇਆ ਇੰਟਰਨੈੱਟ ਦਾ ਪਾਰਾ, ਸਮੁੰਦਰ ਕਿਨਾਰੇ ਦਿੱਤੇ ਬੋਲਡ ਪੋਜ਼

Saturday, Nov 13, 2021 - 12:26 PM (IST)

ਜਾਨ੍ਹਵੀ ਕਪੂਰ ਨੇ ਬਿਕਨੀ ਪਹਿਨ ਵਧਾਇਆ ਇੰਟਰਨੈੱਟ ਦਾ ਪਾਰਾ, ਸਮੁੰਦਰ ਕਿਨਾਰੇ ਦਿੱਤੇ ਬੋਲਡ ਪੋਜ਼

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰਾ ਜਾਨ੍ਹਵੀ ਕਪੂਰ ਇਨ੍ਹੀਂ ਦਿਨੀਂ ਆਪਣੀ ਭੈਣ ਖੁਸ਼ੀ ਕਪੂਰ ਨਾਲ ਛੁੱਟੀਆਂ ਮਨਾ ਰਹੀ ਹੈ। ਦੋਵੇਂ ਭੈਣਾਂ ਜਾਨ੍ਹਵੀ ਕਪੂਰ ਅਤੇ ਖੁਸ਼ੀ ਕਪੂਰ ਇਨ੍ਹਾਂ ਛੁੱਟੀਆਂ 'ਚ ਖੂਬ ਮਸਤੀ ਕਰ ਰਹੀਆਂ ਹਨ, ਜਿਸ ਦੀ ਝਲਕ ਦੋਵਾਂ ਦੇ ਸੋਸ਼ਲ ਮੀਡੀਆ ਅਕਾਉਂਟ ਰਾਹੀਂ ਵੀ ਦਿਖਾਈ ਦੇ ਰਹੀ ਹੈ।

PunjabKesari

ਹੁਣ ਹਾਲ ਹੀ 'ਚ ਜਾਨ੍ਹਵੀ ਕਪੂਰ ਨੇ ਆਪਣੀਆਂ ਖੂਬਸੂਰਤ ਅਤੇ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਸ ਦਾ ਬੋਲਡ ਲੁੱਕ ਦੇਖਣ ਨੂੰ ਮਿਲ ਰਿਹਾ ਹੈ।

PunjabKesari

ਦੱਸ ਦੇਈਏ ਕਿ ਜਾਨ੍ਹਵੀ ਕਪੂਰ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਉਸ ਨੇ ਬਿਕਨੀ 'ਚ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫ਼ੀ ਬੋਲਡ ਨਜ਼ਰ ਆ ਰਹੀ ਹੈ।

PunjabKesari

ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਜਾਨ੍ਹਵੀ ਨੇ ਫਲੋਰਲ ਪ੍ਰਿੰਟ ਦੀ ਬਿਕਨੀ ਪਾਈ ਹੋਈ ਹੈ।

PunjabKesari

ਇਸ ਦੇ ਨਾਲ ਹੀ ਉਸ ਨੇ ਕਮਰ 'ਚ ਬੀਨ ਪ੍ਰਿੰਟ ਵਾਲਾ ਸਕਾਰਫ ਵੀ ਪਾਇਆ ਹੋਇਆ ਹੈ। ਉਸ ਨੇ ਤਸਵੀਰਾਂ ਨਾਲ ਵੀਡੀਓ ਵੀ ਸ਼ੇਅਰ ਕੀਤਾ ਹੈ, ਜਿਸ 'ਚ ਉਹ ਆਪਣੀ ਭੈਣ ਖੁਸ਼ੀ ਕਪੂਰ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ। 

PunjabKesari

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜਾਨ੍ਹਵੀ ਕਪੂਰ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ, ਜਿਸ 'ਚ ਉਹ ਦੁਬਈ ਦੇ ਰੇਗਿਸਤਾਨ 'ਚ ਆਪਣੀ ਭੈਣ ਅਤੇ ਦੋਸਤਾਂ ਨਾਲ ਮਸਤੀ ਕਰਦੀ ਨਜ਼ਰ ਆਈ ਸੀ।

PunjabKesari

PunjabKesari

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
 


author

sunita

Content Editor

Related News