ਜਾਹਨਵੀ ਕਪੂਰ ਨੇ ਕਰਵਾਇਆ ਫ਼ੋਟੋਸ਼ੂਟ, ਤਸਵੀਰਾਂ ਸੋਸ਼ਲ ਮੀਡੀਆ ’ਤੇ ਹੋਈਆਂ ਵਾਇਰਲ

Tuesday, Nov 08, 2022 - 05:05 PM (IST)

ਜਾਹਨਵੀ ਕਪੂਰ ਨੇ ਕਰਵਾਇਆ ਫ਼ੋਟੋਸ਼ੂਟ, ਤਸਵੀਰਾਂ ਸੋਸ਼ਲ ਮੀਡੀਆ ’ਤੇ ਹੋਈਆਂ ਵਾਇਰਲ

ਬਾਲੀਵੁੱਡ ਡੈਸਕ- ਜਾਹਨਵੀ ਕਪੂਰ ਅੱਜ-ਕੱਲ੍ਹ ਸੋਸ਼ਲ ਮੀਡੀਆ ’ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਦੀ ਰਹਿੰਦੀ ਹੈ। ਪ੍ਰਸ਼ੰਸਕ ਵੀ ਤਸਵੀਰਾਂ ਨੂੰ ਕਾਫ਼ੀ ਪਸੰਦ ਕਰਦੇ ਹਨ। ਹਾਲ ਹੀ ’ਚ ਜਾਨਵੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

PunjabKesari

ਹਾਲ ਹੀ ’ਚ ਅਦਾਕਾਰਾ ਦੀਆਂ ਫ਼ੋਟੋਸ਼ੂਟ ਦੀਆਂ ਬੋਲਡ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਬਲਿਊ ਡਰੈੱਸ 'ਚ ਜਾਹਨਵੀ ਕਪੂਰ ਬੇਹੱਦ ਖੂਬਸੂਰਤ ਲੱਗ ਰਹੀ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ।

PunjabKesari

ਲੁੱਕ ਦੀ  ਗੱਲ ਕਰੀਏ ਤਾਂ ਅਦਾਕਾਰਾ ਨੇ ਬਲਿਊ ਡਰੈੱਸ ਪਾਈ ਹੈ। ਇਨ੍ਹਾਂ ਤਸਵੀਰਾਂ ’ਚ ਅਦਾਕਾਰਾ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ।

PunjabKesari

ਇਸ ਦੇ ਨਾਲ ਜਾਹਨਵੀ ਨੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ। ਅਦਾਕਾਰਾ ਇਸ ਡਰੈੱਸ ’ਚ ਬੇਹੱਦ ਹੌਟ ਲੱਗ ਰਹੀ ਹੈ। ਤਸਵੀਰਾਂ ’ਚ ਅਦਾਕਾਰਾ ਵੱਖ-ਵੱਖ ਅੰਦਾਜ਼ ’ਚ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। 

PunjabKesari

ਜਾਹਨਵੀ ਕਪੂਰ ਆਪਣੀ ਲੁੱਕ, ਸਟਾਈਲ ਡਰੈਸਿੰਗ ਸੈਂਸ ਅਤੇ ਬੋਲਡਨੈੱਸ ਲਈ ਜਾਣੀ ਜਾਂਦੀ ਹੈ।  ਪ੍ਰਸ਼ੰਸਕ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਹੇ ਹਨ।

PunjabKesari

ਜਾਹਨਵੀ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਹਮੇਸ਼ਾ ਪਰਫ਼ੈਕਟ ਨਜ਼ਰ ਆਉਂਦੀ ਹੈ। ਅਦਾਕਾਰਾ ਰਵਾਇਤੀ ਲੁੱਕ ਤੋਂ ਲੈ ਕੇ ਵੈਸਟਰਨ ਲੁੱਕ ’ਚ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਣ ’ਚ ਕੋਈ ਕਸਰ ਨਹੀਂ ਛੱਡਦੀ।

PunjabKesari
ਜਾਹਨਵੀ ਦੀਆਂ ਇਹ ਤਸਵੀਰਾਂ ਇੰਟਰਨੈੱਟ ’ਤੇ ਆਉਂਦੇ ਹੀ ਵਾਇਰਲ ਹੋ ਜਾਂਦੀ ਹਨ। ਹੁਣ ਨਵੀਂ ਤਸਵੀਰਾਂ ਨੂੰ ਦੇਖ ਪ੍ਰਸ਼ੰਸਕ ਅਦਾਕਾਰਾ ਦੀ ਲੁੱਕ ਦੀ ਤਾਰੀਫ਼ ਕਰ ਰਹੇ ਹਨ ਅਤੇ ਤਸਵੀਰਾਂ ਨੂੰ ਬੇਹੱਦ ਪਿਆਰ ਦੇ ਰਹੇ ਹਨ। 

PunjabKesari

ਜਾਹਨਵੀ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਦੀ ਹਾਲ ਹੀ ’ਚ ਫ਼ਿਲਮ ‘ਮਿਲੀ’ ਰਿਲੀਜ਼ ਹੋਈ ਹੈ। ਇਸ ’ਚ ਮਿਲੀ ਨਾਂ ਦੀ ਲੜਕੀ ਦੇ ਕਿਰਦਾਰ 'ਚ ਹੈ। ਮਿਲੀ ਨੌਦਿਆਲ ਨਾਂ ਦੀ ਕੁੜੀ ਫ੍ਰੀਜ਼ਰ ’ਚ ਫ਼ਸ ਜਾਂਦੀ ਹੈ ਅਤੇ ਉਸ ਨੂੰ ਜ਼ਿੰਦਾ ਰਹਿਣ ਲਈ ਬਹੁਤ ਸੰਘਰਸ਼ ਕਰਨਾ ਪੈਂਦਾ ਹੈ। 

PunjabKesari

ਇਸ ’ਚ ਜਾਹਨਵੀ ਦੇ ਨਾਲ ਸੰਨੀ ਕੌਸ਼ਲ ਹੈ। ਇਹ ਫ਼ਿਲਮ ਅੱਜ 4 ਨਵੰਬਰ ਨੂੰ ਰਿਲੀਜ਼ ਹੋ ਚੁੱਕੀ ਹੈ।ਪ੍ਰਸ਼ੰਸਕਾਂ ਨੇ ਜਾਹਨਵੀ ਦੀ  ਫ਼ਿਲਮ ਨੂੰ ਚੰਗਾ ਹੁੰਗਾਰਾ ਦਿੱਤਾ ਹੈ। 

PunjabKesari


author

Shivani Bassan

Content Editor

Related News