ਆਵਾਰਾ ਕੁੱਤਿਆਂ ਬਾਰੇ SC ਦੇ ਫ਼ੈਸਲੇ 'ਤੇ ਨਾਰਾਜ਼ ਬਾਲੀਵੁੱਡ, ਜਾਹਨਵੀ ਕਪੂਰ ਤੇ ਵਰੁਣ ਧਵਨ ਨੇ ਕੀਤਾ ਸਖ਼ਤ ਵਿਰੋਧ
Tuesday, Aug 12, 2025 - 12:04 PM (IST)

ਐਂਟਰਟੇਨਮੈਂਟ ਡੈਸਕ- ਦਿੱਲੀ-ਐੱਨ.ਸੀ.ਆਰ. ਦੀਆਂ ਸੜਕਾਂ ਤੋਂ ਆਵਾਰਾ ਕੁੱਤਿਆਂ ਨੂੰ ਹਟਾ ਕੇ ਸ਼ੈਲਟਰ ਹੋਮਜ਼ ਵਿੱਚ ਭੇਜਣ ਬਾਰੇ ਸੁਪਰੀਮ ਕੋਰਟ ਦੇ ਹਾਲੀਆ ਹੁਕਮ ਨੇ ਦੇਸ਼ ਭਰ ਵਿਚ ਨਵੀਂ ਬਹਿਸ ਛੇੜ ਦਿੱਤੀ ਹੈ। ਖ਼ਾਸ ਕਰਕੇ ਬਾਲੀਵੁੱਡ ਦੇ ਕਈ ਸਿਤਾਰੇ ਇਸ ਫ਼ੈਸਲੇ ਦੇ ਖ਼ਿਲਾਫ਼ ਸਾਹਮਣੇ ਆਏ ਹਨ ਅਤੇ ਸੋਸ਼ਲ ਮੀਡੀਆ ਰਾਹੀਂ ਆਪਣੀ ਨਾਰਾਜ਼ਗੀ ਜਤਾਈ ਹੈ।
ਇਹ ਵੀ ਪੜ੍ਹੋ: ਵੱਡੀ ਖਬਰ ; ਮਸ਼ਹੂਰ ਸੋਸ਼ਲ ਮੀਡੀਆ Influencer ਦੀ ਹੋਈ ਦਰਦਨਾਕ ਮੌਤ, ਕਾਰ ਦੇ ਉੱਡ ਗਏ ਪਰਖੱਚੇ
ਅਦਾਕਾਰਾ ਜਾਹਨਵੀ ਕਪੂਰ ਨੇ ਇੰਸਟਾਗ੍ਰਾਮ ‘ਤੇ ਇੱਕ ਪਟੀਸ਼ਨ ਸਾਂਝੀ ਕਰਦਿਆਂ ਇਸ ਹੁਕਮ ਨੂੰ “ਬੇਰਹਿਮ ਅਤੇ ਅਣ-ਉਚਿਤ” ਦੱਸਿਆ। ਉਹਨਾਂ ਦਾ ਕਹਿਣਾ ਹੈ ਕਿ ਇਹ ਕੁੱਤੇ ਸਿਰਫ਼ ਆਵਾਰਾ ਜਾਨਵਰ ਨਹੀਂ, ਸਗੋਂ ਸਾਡੇ ਸਮਾਜ ਦਾ ਹਿੱਸਾ ਹਨ — ਜਿਹੜੇ ਚਾਹ ਦੀਆਂ ਦੁਕਾਨਾਂ 'ਤੇ ਬਿਸਕੁਟ ਦੀ ਉਡੀਕ ਕਰਦੇ ਹਨ, ਰਾਤ ਨੂੰ ਦੁਕਾਨਾਂ ਦੀ ਨਿਗਰਾਨੀ ਕਰਦੇ ਹਨ ਅਤੇ ਬੱਚਿਆਂ ਨੂੰ ਪਿਆਰ ਨਾਲ ਮਿਲਦੇ ਹਨ। ਉਹਨਾਂ ਸੁਝਾਅ ਦਿੱਤਾ ਕਿ ਸ਼ੈਲਟਰ ਭੇਜਣ ਦੀ ਬਜਾਏ ਵੱਡੇ ਪੱਧਰ 'ਤੇ ਨਸਬੰਦੀ, ਟੀਕਾਕਰਨ, ਕਮਿਊਨਟੀ ਫੀਡਿੰਗ ਜ਼ੋਨ ਅਤੇ ਗੋਦ ਲੈਣ ਦੇ ਕੈਂਪੇਨ ਚਲਾਏ ਜਾਣ ਚਾਹੀਦੇ ਹਨ।
ਇਹ ਵੀ ਪੜ੍ਹੋ: ਬਲਾਤਕਾਰ ਮਾਮਲੇ 'ਚ ਫਸਿਆ ਮਸ਼ਹੂਰ ਰੈਪਰ; ਪੁਲਸ ਨੇ lookout notice ਕੀਤਾ ਜਾਰੀ
ਅਦਾਕਾਰ ਵਰੁਣ ਧਵਨ ਨੇ ਵੀ ਇਹ ਪਟੀਸ਼ਨ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਸਾਂਝੀ ਕਰਦੇ ਹੋਏ ਫ਼ੈਸਲੇ ਦਾ ਵਿਰੋਧ ਕੀਤਾ। ਵਰੁਣ ਕਈ ਸਾਲਾਂ ਤੋਂ ਪਾਲਤੂ ਜਾਨਵਰਾਂ ਨਾਲ ਰਹਿੰਦੇ ਹਨ ਅਤੇ ਪਹਿਲਾਂ ਵੀ ਪਸ਼ੂ-ਅਧਿਕਾਰਾਂ ਲਈ ਆਵਾਜ਼ ਉਠਾ ਚੁੱਕੇ ਹਨ। ਇਸ ਤੋਂ ਪਹਿਲਾਂ ਅਦਾਕਾਰਾ ਰਵੀਨਾ ਟੰਡਨ ਨੇ ਵੀ ਕਿਹਾ ਸੀ ਕਿ ਆਵਾਰਾ ਕੁੱਤਿਆਂ ਦੀ ਵਧਦੀ ਗਿਣਤੀ ਲਈ ਉਹਨਾਂ ਨੂੰ ਦੋਸ਼ੀ ਠਹਿਰਾਉਣਾ ਗਲਤ ਹੈ ਅਤੇ ਸਥਾਨਕ ਨਿਗਮਾਂ ਨੂੰ ਨਸਬੰਦੀ ਤੇ ਟੀਕਾਕਰਨ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਕਰਨ ਔਜਲਾ ਤੇ ਹਨੀ ਸਿੰਘ ਨੇ ਮੰਗੀ ਮਾਫੀ, ਮਹਿਲਾ ਕਮਿਸ਼ਨ ਨੇ ਭੇਜਿਆ ਸੀ ਨੋਟਿਸ
ਸੁਪਰੀਮ ਕੋਰਟ ਦਾ ਤਰਕ ਅਤੇ ਵਿਵਾਦ
ਸੁਣਵਾਈ ਦੌਰਾਨ ਸਾਲਿਸਿਟਰ ਜਨਰਲ ਤੁਸ਼ਾਰ ਮਹੇਤਾ ਨੇ ਕਿਹਾ ਸੀ ਕਿ ਬੱਚਿਆਂ ਅਤੇ ਸ਼ਿਸ਼ੂਆਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ ਅਤੇ ਸਿਰਫ਼ ਇਸ ਕਰਕੇ ਉਹਨਾਂ ਦੀ ਜਾਨ ਖਤਰੇ ਵਿੱਚ ਨਹੀਂ ਪਾਈ ਜਾ ਸਕਦੀ ਕਿ ਕੁਝ ਲੋਕ ਆਪਣੇ ਆਪ ਨੂੰ "ਐਨਿਮਲ ਲਵਰ" ਕਹਿੰਦੇ ਹਨ। ਇਸ ਟਿੱਪਣੀ ਨੇ ਜਾਨਵਰਾਂ ਦੇ ਹੱਕਾਂ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਅਤੇ ਪੈਟ ਲਵਰਾਂ ਨੂੰ ਨਾਰਾਜ਼ ਕਰ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8