ਜਾਨ੍ਹਵੀ ਨੇ ਮਾਂ ਸ਼੍ਰੀਦੇਵੀ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਭਾਵੁਕ ਪੋਸਟ

Friday, Aug 13, 2021 - 01:44 PM (IST)

ਜਾਨ੍ਹਵੀ ਨੇ ਮਾਂ ਸ਼੍ਰੀਦੇਵੀ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਭਾਵੁਕ ਪੋਸਟ

ਮੁੰਬਈ- ਅੱਜ ਹਿੰਦੀ ਸਿਨੇਮਾ ਦੀ ਬਾਕਮਾਲ ਦੀ ਅਦਾਕਾਰਾ ਰਹੀ ਸ਼੍ਰੀਦੇਵੀ ਦਾ ਜਨਮਦਿਨ ਹੈ। ਜਿਸ ਕਰਕੇ ਉਨ੍ਹਾਂ ਦਾ ਪਰਿਵਾਰ ਅਤੇ ਪ੍ਰਸ਼ੰਸਕ ਪੋਸਟਾਂ ਪਾ ਕੇ ਮਰਹੂਮ ਸ਼੍ਰੀਦੇਵੀ ਨੂੰ ਯਾਦ ਕਰਦੇ ਹੋਏ ਬਰਥਡੇਅ ਵਿਸ਼ ਕਰ ਰਹੇ ਹਨ। ਕੁਝ ਸਖ਼ਸ਼ੀਅਤਾਂ ਅਜਿਹੀਆਂ ਹਨ ਜੋ ਤਾਂ ਸਰੀਰਕ ਰੂਪ ‘ਚ ਇਸ ਦੁਨੀਆਂ ਤੋਂ ਚੱਲੀਆਂ ਜਾਂਦੀਆਂ ਹਨ ਪਰ ਉਨ੍ਹਾਂ ਦੀ ਪਹਿਚਾਣ ਹਮੇਸ਼ਾ ਰਹਿੰਦੀ ਦੁਨੀਆਂ ਤੱਕ ਕਾਇਮ ਰਹਿ ਜਾਂਦੀ ਹੈ। ਅਜਿਹੀ ਹੀ ਹਿੰਦੀ ਫ਼ਿਲਮੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਰਹੀ ਹੈ ਸ਼੍ਰੀਦੇਵੀ। ਉਨ੍ਹਾਂ ਦੀ ਵੱਡੀ ਧੀ ਜਾਨ੍ਹਵੀ ਕਪੂਰ ਨੇ ਆਪਣੀ ਮਾਂ ਨੂੰ ਯਾਦ ਕਰਦੇ ਹੋਏ ਬਰਥਡੇਅ ਵਿਸ਼ ਪੋਸਟ ਪਾਈ ਹੈ।

PunjabKesari
ਜਾਨ੍ਹਵੀ ਕਪੂਰ ਨੇ ਲਿਖਿਆ ਹੈ- ‘ਜਨਮਦਿਨ ਮੁਬਾਰਕ ਮੰਮੀ. ਮੈਨੂੰ ਤੁਸੀਂ ਹਰ ਰੋਜ਼ ਯਾਦ ਆਉਂਦੇ ਹੋ...ਹਰ ਚੀਜ਼ ਤੁਹਾਡੇ ਲਈ ਹੈ, ਹਮੇਸ਼ਾ, ਹਰ ਰੋਜ਼... ਮੈਂ ਤੁਹਾਨੂੰ ਪਿਆਰ ਕਰਦੀ ਹਾਂ। ਇਸ ਨਾਲ ਉਨ੍ਹਾਂ ਨੇ ਆਪਣੀ ਮਾਂ ਦੇ ਨਾਲ ਆਪਣੀ ਬਚਪਨ ਦੀ ਇੱਕ ਤਸਵੀਰ ਵੀ ਪੋਸਟ ਕੀਤੀ ਹੈ। ਮਾਂ-ਧੀ ਦੀ ਇਹ ਤਸਵੀਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। ਮਾਇਆ ਨਗਰੀ ਦੇ ਸਿਤਾਰੇ ਅਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਸ਼੍ਰੀਦੇਵੀ ਨੂੰ ਯਾਦ ਕਰਦੇ ਹੋਏ ਜਨਮ ਦਿਨ ਵਿਸ਼ ਕਰ ਰਹੇ ਹਨ।

खूबसूरती के मामले में अपनी माँ से भी चार कदम आगे निकल चुकी है ये 5  अभिनेत्रियाँ ,देखें तस्वीर - NamanBharat
ਦੱਸ ਦਈਏ ਸਾਲ 2018 ਵਿੱਚ ਜਾਨ੍ਹਵੀ ਕਪੂਰ ਦੀ ਪਹਿਲੀ ਫ਼ਿਲਮ 'ਧੜਕ' ਆਈ ਪਰ ਇਸ ਤੋਂ ਪਹਿਲਾਂ ਹੀ ਸ਼੍ਰੀਦੇਵੀ ਦਾ ਦਿਹਾਂਤ ਹੋ ਗਿਆ। 24 ਫਰਵਰੀ 2018 ਦੁਬਈ 'ਚ ਅਦਾਕਾਰਾ ਸ਼੍ਰੀਦੇਵੀ ਦੀ ਮੌਤ ਹੋ ਗਈ ਸੀ। ਜਾਨ੍ਹਵੀ ਕਪੂਰ ਆਪਣੀ ਮਾਂ ਦੇ ਬਹੁਤ ਨੇੜੇ ਸੀ। ਜਿਸ ਕਰਕੇ ਉਹ ਅਕਸਰ ਹੀ ਆਪਣੀ ਮਾਂ ਨੂੰ ਯਾਦ ਕਰਦੇ ਹੋਏ ਪੋਸਟਾਂ ਪਾਉਂਦੀ ਰਹਿੰਦੀ ਹੈ।


author

Aarti dhillon

Content Editor

Related News