ਖੇਤੀ ਕਾਨੂੰਨ ਵਾਪਸ ਲੈਣ ''ਤੇ ਜੱਸ ਬਾਜਵਾ ਨੇ ਸਾਂਝੀ ਕੀਤੀ ਖੁਸ਼ੀ (ਵੀਡੀਓ)

11/20/2021 3:47:02 PM

ਚੰਡੀਗੜ੍ਹ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਵ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ  ਸੰਬੋਧਨ ਕਰਦੇ ਹੋਏ ਵੱਡਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਪਿਛਲੇ 1 ਸਾਲ ਤੋਂ ਵੱਧ ਸਮੇਂ ਤੋਂ 3 ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਵੀਰਾਂ ਦੀ ਵੱਡੀ ਜਿੱਤ ਹੋਈ ਹੈ।


ਇਸ ਐਲਾਨ ਤੋਂ ਬਾਅਦ ਕਿਸਾਨਾਂ ਦੇ ਨਾਲ-ਨਾਲ ਆਮ ਜਨਤਾ ’ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਉਥੇ ਸੋਸ਼ਲ ਮੀਡੀਆ ’ਤੇ ਵੀ ਪ੍ਰਧਾਨ ਮੰਤਰੀ ਦੇ ਇਸ ਐਲਾਨ ਨੂੰ ਲੈ ਕੇ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਹੀ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਜੱਸ ਬਾਜਵਾ ਨੇ ਵੀ ਖੇਤੀ ਕਾਨੂੰਨ ਵਾਪਸ ਲੈਣ 'ਤੇ ਇੰਸਟਾਗ੍ਰਾਮ ਪੇਜ 'ਤੇ ਲਾਈਵ ਹੋ ਕੇ ਖੁਸ਼ੀ ਪ੍ਰਗਟ ਕੀਤੀ। ਦੇਖੋ ਵੀਡੀਓ... 

Aarti dhillon

This news is Content Editor Aarti dhillon