ਗੁੱਗੂ ਗਿੱਲ ਦੇ ਪਿੰਡ ਪਹੁੰਚੇ ਜਸਬੀਰ ਜੱਸੀ, ਦੋਵਾਂ ਨੇ ਰਲ ਇੰਝ ਲਾਈਆਂ ਰੋਣਕਾਂ (ਵੇਖੋ ਤਸਵੀਰਾਂ)

Friday, Oct 22, 2021 - 02:10 PM (IST)

ਗੁੱਗੂ ਗਿੱਲ ਦੇ ਪਿੰਡ ਪਹੁੰਚੇ ਜਸਬੀਰ ਜੱਸੀ, ਦੋਵਾਂ ਨੇ ਰਲ ਇੰਝ ਲਾਈਆਂ ਰੋਣਕਾਂ (ਵੇਖੋ ਤਸਵੀਰਾਂ)

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਜਸਬੀਰ ਜੱਸੀ ਅਦਾਕਾਰ ਗੁੱਗੂ ਗਿੱਲ ਦੇ ਪਿੰਡ ਪਹੁੰਚੇ, ਜਿੱਥੇ ਜਸਬੀਰ ਜੱਸੀ ਨੇ ਆਪਣੇ ਗੀਤਾਂ ਨਾਲ ਸਮਾਂ ਬੰਨ੍ਹਿਆ। ਗੁੱਗੂ ਗਿੱਲ ਵੀ ਜਸਬੀਰ ਜੱਸੀ ਦੇ ਗੀਤਾਂ ਦਾ ਅਨੰਦ ਮਾਣਦੇ ਹੋਏ ਨਜ਼ਰ ਆਏ। ਜਸਬੀਰ ਜੱਸੀ ਨੇ ਕੁਝ ਵੀਡੀਓ ਅਤੇ ਤਸਵੀਰਾਂ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਤੁਸੀਂ ਵੇਖ ਸਕਦੇ ਹੋ ਕਿ ਜਸਬੀਰ ਜੱਸੀ ਗੁੱਗੂ ਗਿੱਲ ਨੂੰ ਹੀਰ ਸੁਣਾ ਰਹੇ ਹਨ ਅਤੇ ਗੁੱਗੂ ਗਿੱਲ ਵੀ ਬੜੇ ਧਿਆਨ ਨਾਲ 'ਹੀਰ' ਸੁਣ ਰਹੇ ਹਨ।

PunjabKesari

ਜਸਬੀਰ ਜੱਸੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ 'ਚ ਸਰਗਰਮ ਹਨ, ਉਨ੍ਹਾਂ ਨੇ ਹੁਣ ਤੱਕ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਸੋਸ਼ਲ ਮੀਡੀਆ 'ਤੇ ਸਰਗਰਮ ਰਹਿਣ ਵਾਲੇ ਜਸਬੀਰ ਜੱਸੀ ਨੇ ਬੀਤੇ ਦਿਨੀਂ ਆਪਣੇ ਪਿੰਡ ਦੇ ਲੋਕਾਂ ਨਾਲ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ।

PunjabKesari

ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਕਾਫ਼ੀ ਪਸੰਦ ਕੀਤਾ ਗਿਆ ਸੀ। ਗੁੱਗੂ ਗਿੱਲ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਗੁੱਗੂ ਗਿੱਲ ਵੀ ਬਹੁਤ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ਨਾਲ ਜੁੜੇ ਹੋਏ ਹਨ। ਹੁਣ ਤੱਕ ਉਨ੍ਹਾਂ ਨੇ ਅਨੇਕਾਂ ਹੀ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ ਹੈ। ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਫ਼ਿਲਮ 'ਜੱਦੀ ਸਰਦਾਰ' ਅਤੇ 'ਭੱਜੋ ਵੀਰੋ ਵੇ' ਆਈ ਸੀ। ਇਨ੍ਹਾਂ ਫ਼ਿਲਮਾਂ ਨੂੰ ਦਰਸ਼ਕਾਂ ਵੱਲੋਂ ਪਸੰਦ ਕੀਤਾ ਗਿਆ ਸੀ।

PunjabKesari

 
 
 
 
 
 
 
 
 
 
 
 
 
 
 

A post shared by Jassi (@jassijasbir)

ਨੋਟ - ਜਸਬੀਰ ਜੱਸੀ ਅਤੇ ਗੁੱਗੂ ਗਿੱਲ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News