ਬੀਬੀ-ਬਾਪੂ ਦੀ ਜਸਬੀਰ ਜੱਸੀ ਨੇ ਸਾਂਝੀ ਕੀਤੀ ਦਿਲ ਨੂੰ ਛੂਹ ਲੈਣ ਵਾਲੀ ਵੀਡੀਓ

Saturday, Dec 18, 2021 - 10:40 AM (IST)

ਬੀਬੀ-ਬਾਪੂ ਦੀ ਜਸਬੀਰ ਜੱਸੀ ਨੇ ਸਾਂਝੀ ਕੀਤੀ ਦਿਲ ਨੂੰ ਛੂਹ ਲੈਣ ਵਾਲੀ ਵੀਡੀਓ

ਮੁੰਬਈ (ਬਿਊਰੋ)– ਜਸਬੀਰ ਜੱਸੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ’ਚ ਉਨ੍ਹਾਂ ਦੀ ਬੀਬੀ ਨਜ਼ਰ ਆ ਰਹੀ ਹੈ। ਵੀਡੀਓ ’ਚ ਤੁਸੀਂ ਦੇਖ ਸਕਦੇ ਹੋ ਕਿ ਬੀਬੀ, ਬਾਪੂ ਨਾਲ ਪੱਗ ਬੰਨ੍ਹਣ ’ਚ ਮਦਦ ਕਰ ਰਹੇ ਹਨ। ਬੈਕਗਰਾਊਂਡ ’ਚ ਜਸਬੀਰ ਜੱਸੀ ਦਾ ਗੀਤ ‘ਰੂਹ ਦੇ ਹਾਣੀ’ ਸੁਣਾਈ ਦੇ ਰਿਹਾ ਹੈ। ਇਸ ਵੀਡੀਓ ’ਚ ਇਨ੍ਹਾਂ ਬਜ਼ੁਰਗਾਂ ਦਾ ਮੋਹ ਦੇਖ ਕੇ ਇਹ ਗੀਤ ਬਿਲਕੁਲ ਠੀਕ ਢੁਕ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਆਲੀਆ ਭੱਟ ਖ਼ਿਲਾਫ਼ ਕੇਸ ਦਰਜ, ਜਾਣੋ ਕੀ ਹੈ ਪੂਰਾ ਮਾਮਲਾ

ਸੋਸ਼ਲ ਮੀਡੀਆ ’ਤੇ ਇਸ ਵੀਡੀਓ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਸਬੀਰ ਜੱਸੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇਕ ਹੋਰ ਵੀਡੀਓ ਵੀ ਸਾਂਝੀ ਕੀਤੀ ਹੈ, ਜਿਸ ’ਚ ਉਹ ਫਲਾਈਟ ’ਚ ਨਜ਼ਰ ਆ ਰਹੇ ਹਨ। ਇਸ ’ਚ ਉਹ ਰਣਧੀਰ ਕਪੂਰ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ’ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

 
 
 
 
 
 
 
 
 
 
 
 
 
 
 

A post shared by Jassi (@jassijasbir)

ਵੀਡੀਓ ’ਚ ਤੁਸੀਂ ਵੇਖ ਸਕਦੇ ਹੋ ਕਿ ਰਣਧੀਰ ਕਪੂਰ ਜਹਾਜ਼ ’ਚ ਬੈਠੇ ਚਾਹ ਪੀ ਰਹੇ ਹਨ ਤੇ ਜਸਬੀਰ ਜੱਸੀ ਨੂੰ ਵੀ ਚਾਹ ਆਫਰ ਕਰਦੇ ਹਨ। ਇਹ ਵੀਡੀਓ ਗਾਇਕ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀ ਹੈ। ਜਸਬੀਰ ਜੱਸੀ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।

ਉਨ੍ਹਾਂ ਵਲੋਂ ਸਾਂਝੀਆਂ ਕੀਤੀਆਂ ਤਸਵੀਰਾਂ ਤੇ ਵੀਡੀਓਜ਼ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤੀਆਂ ਜਾਂਦੀਆਂ ਹਨ। ਜਸਬੀਰ ਜੱਸੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ।

ਨੋਟ– ਇਸ ਵੀਡੀਓ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News