ਗੋਲਡਨ ਸਟਾਰ ਮਲਕੀਤ ਸਿੰਘ ਨਾਲ ਜਸਬੀਰ ਜੱਸੀ ਨੇ ਸਾਂਝੀਆਂ ਕੀਤੀਆਂ ਤਸਵੀਰਾਂ, ਸੋਸ਼ਲ ਮੀਡੀਆ ''ਤੇ ਲਿਖੀ ਇਹ ਗੱਲ

Wednesday, Oct 12, 2022 - 04:49 PM (IST)

ਗੋਲਡਨ ਸਟਾਰ ਮਲਕੀਤ ਸਿੰਘ ਨਾਲ ਜਸਬੀਰ ਜੱਸੀ ਨੇ ਸਾਂਝੀਆਂ ਕੀਤੀਆਂ ਤਸਵੀਰਾਂ, ਸੋਸ਼ਲ ਮੀਡੀਆ ''ਤੇ ਲਿਖੀ ਇਹ ਗੱਲ

ਜਲੰਧਰ (ਬਿਊਰੋ) : ਗਾਇਕ ਜਸਬੀਰ ਜੱਸੀ ਇੰਨੀਂ ਦਿਨੀਂ ਪੰਜਾਬੀ ਇੰਡਸਟਰੀ 'ਚ ਭਾਵੇਂ ਜ਼ਿਆਦਾ ਸਰਗਰਮ ਨਹੀਂ ਹਨ ਪਰ ਉਹ ਸੋਸ਼ਲ ਮੀਡੀਆ 'ਤੇ ਆਪਣੀਆਂ ਪੋਸਟਾਂ ਰਾਹੀਂ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਹਾਲ ਹੀ 'ਚ ਜਸਬੀਰ ਜੱਸੀ ਨੇ ਸੋਸ਼ਲ ਮੀਡੀਆ 'ਤੇ ਗਾਇਕ ਮਲਕੀਤ ਸਿੰਘ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਲੋਕ ਕਾਫ਼ੀ ਪਸੰਦ ਕਰ ਰਹੇ ਹਨ। 

PunjabKesari

ਦਰਅਸਲ, ਬੀਤੇ ਦਿਨ ਮਲਕੀਤ ਸਿੰਘ ਦਾ ਜਨਮਦਿਨ ਸੀ। ਇਸ ਮੌਕੇ ਨਾ ਸਿਰਫ਼ ਜਸਬੀਰ ਜੱਸੀ ਨੇ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਸਗੋਂ ਉਨ੍ਹਾਂ ਨੇ ਮਲਕੀਤ ਸਿੰਘ ਨੂੰ ਉਨ੍ਹਾਂ ਦੇ ਗੀਤ ਕਾਲੀ ਐਨਕ ਟਰੈਂਡਿੰਗ 'ਚ ਆਉਣ ਦੀ ਵਧਾਈ ਵੀ ਦਿੱਤੀ। ਜਸਬੀਰ ਜੱਸੀ ਨੇ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ, "ਜਨਮਦਿਨ ਦੀਆਂ ਮੁਬਾਰਕਾਂ ਮਲਕੀਤ ਸਿੰਘ। ਇਸ ਦੇ ਨਾਲ ਹੀ ਕਾਲੀ ਐਨਕ ਦੇ ਟਰੈਂਡਿੰਗ 'ਚ ਆਉਣ ਦੀਆਂ ਵੀ ਮੁਬਾਰਕਾਂ।"

PunjabKesari

ਦੱਸਣਯੋਗ ਹੈ ਕਿ ਜਸਬੀਰ ਜੱਸੀ ਸੋਸ਼ਲ ਮੀਡੀਆ ਫ਼ਰੀਕ ਹਨ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਫ਼ੈਨਜ਼ ਨਾਲ ਜ਼ਰੂਰ ਸ਼ੇਅਰ ਕਰਦੇ ਹਨ। ਇੰਨਾਂ ਹੀ ਨਹੀਂ ਸੋਸ਼ਲ ਮੀਡੀਆ 'ਤੇ ਵੀ ਜਸਬੀਰ ਜੱਸੀ ਦੀ ਕਾਫ਼ੀ ਫ਼ੈਨ ਫ਼ਾਲੋਇੰਗ ਹੈ। ਉਨ੍ਹਾਂ ਦੇ ਇਕੱਲੇ ਇੰਸਟਾਗ੍ਰਾਮ 'ਤੇ ਹੀ ਡੇਢ ਲੱਖ ਤੋਂ ਜ਼ਿਆਦਾ ਫ਼ਾਲੋਅਰਜ਼ ਹਨ। ਇਸ ਦੇ ਨਾਲ-ਨਾਲ ਉਹ ਆਪਣੇ ਨਾਲ ਜੁੜੀ ਹਰ ਛੋਟੀ ਵੱਡੀ ਅਪਡੇਟ ਫ਼ੈਨਜ਼ ਨਾਲ ਸ਼ੇਅਰ ਕਰਦੇ ਹਨ। ਨਾਲ ਹੀ ਉਹ ਪੰਜਾਬ ਦੇ ਹਰ ਮੁੱਦੇ 'ਤੇ ਬੇਬਾਕੀ ਨਾਲ ਆਪਣੀ ਰਾਏ ਵੀ ਰੱਖਦੇ ਹਨ।

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News