ਜੈਸਮੀਨ ਸੈਂਡਲਾਸ ਅਤੇ ਬੀ ਪ੍ਰਾਕ ਪੁੱਜੇ ਪ੍ਰੇਮਾਨੰਦ ਮਹਾਰਾਜ ਦੇ ਦਰਬਾਰ

Monday, Sep 30, 2024 - 12:10 PM (IST)

ਜੈਸਮੀਨ ਸੈਂਡਲਾਸ ਅਤੇ ਬੀ ਪ੍ਰਾਕ ਪੁੱਜੇ ਪ੍ਰੇਮਾਨੰਦ ਮਹਾਰਾਜ ਦੇ ਦਰਬਾਰ

ਜਲੰਧਰ- ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਹ ਆਪਣੀ ਗਾਇਕੀ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ।ਜੈਸਮੀਨ ਸੈਂਡਲਾਸ ਅਤੇ ਬੀ ਪ੍ਰਾਕ ਪ੍ਰੇਮਾਨੰਦ ਮਹਾਰਾਜ ਨੂੰ ਮਿਲਣ ਦੇ ਪਹੁੰਚੇ । ਜਿਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਗੁਰੁ ਜੀ ਤੋਂ ਆਸ਼ੀਰਵਾਦ ਲੈਂਦੀ ਹੋਈ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਵੀਡੀਓ ‘ਚ ਬੀ ਪ੍ਰਾਕ ਵੀ ਨਜ਼ਰ ਆ ਰਹੇ ਹਨ । ਵੀਡੀਓ ‘ਚ ਦੋਵੇਂ ਕਲਾਕਾਰ ਪ੍ਰੇਮਾਨੰਦ ਮਹਾਰਾਜ ਜੀ ਤੋਂ ਆਸ਼ੀਰਵਾਦ ਲੈ ਰਹੇ ਹਨ ।

 

 
 
 
 
 
 
 
 
 
 
 
 
 
 
 
 

A post shared by गुरुवाणी पूज्य महाराज जी की (@imradhasakhi)

 

ਇਸ ਮੌਕੇ ‘ਤੇ ਗਾਇਕਾ ਰਾਧੇ ਰਾਧੇ ਦਾ ਗੁਣਗਾਣ ਕਰਦੀ ਹੋਈ ਦਿਖਾਈ ਦਿੱਤੀ ।ਜੈਸਮੀਨ ਸੈਂਡਲਾਸ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਆਪਣੇ ਬੇਬਾਕ ਅੰਦਾਜ਼ ਦੇ ਲਈ ਜਾਣੀ ਜਾਂਦੀ ਹੈ ਅਤੇ ਉਸ ਦਾ ਇਹ ਅੰਦਾਜ਼ ਉਸ ਦੇ ਗੀਤਾਂ ‘ਚ ਵੀ ਦਿਖਾਈ ਦਿੰਦਾ ਹੈ। 

ਇਹ ਖ਼ਬਰ ਵੀ ਪੜ੍ਹੋ ਕਰੋੜਾਂ ਦੇ ਕਰਜ਼ੇ 'ਡੁੱਬਿਆ ਇਹ ਮਸ਼ਹੂਰ ਅਦਾਕਾਰ, ਸਬਜ਼ੀ ਵੇਚਣ ਲਈ ਹੋਇਆ ਮਜ਼ਬੂਰ

ਗਾਇਕਾ ਦੇ ਕੰਮ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੀ ਹਨ ।ਉਸ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਬੀ ਹੈ। ਜਿਸ ‘ਚ ਬੰਬ ਜੱਟ, ਮਿੱਠੀ ਮਿੱਠੀ, ਸਿੱਪ ਸਿੱਪ, ਇੱਤਰ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।   

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News