''ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ'' ਦੇ ਨਾਅਰੇ ਨਾਲ ਜੱਸ ਬਾਜਵਾ ਨੇ ਮੁੜ ਦਿੱਤਾ ''Hoka''
Saturday, May 22, 2021 - 12:39 PM (IST)
 
            
            ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਜੱਸ ਬਾਜਵਾ ਜੋ ਕਿ ਪਹਿਲੇ ਦਿਨ ਤੋਂ ਕਿਸਾਨੀ ਸੰਘਰਸ਼ ਦੇ ਨਾਲ ਜੁੜੇ ਹੋਏ ਹਨ। ਉਹ ਕਿਸਾਨੀ ਮੋਰਚੇ 'ਤੇ ਆਪਣੀਆਂ ਸੇਵਾਵਾਂ ਵੀ ਨਿਭਾ ਰਹੇ ਹਨ। ਸੋਸ਼ਲ ਮੀਡੀਆ 'ਤੇ ਵੀ ਉਹ ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰ ਰਹੇ ਹਨ। ਇੱਕ ਵਾਰ ਫਿਰ ਤੋਂ ਉਹ ਆਪਣਾ ਨਵਾਂ ਕਿਸਾਨੀ ਗੀਤ ਲੈ ਕੇ ਕਿਸਾਨਾਂ 'ਚ ਹੌਸਲਾ ਭਰਨ ਆ ਰਿਹਾ ਹੈ।
ਦੱਸ ਦਈਏ ਕਿ ਜੱਸ ਬਾਜਵਾ ਨੇ ਆਪਣੇ ਨਵੇਂ ਗੀਤ 'ਹੋਕਾ' ਦਾ ਪੋਸਟਰ ਦਰਸ਼ਕਾਂ ਨਾਲ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਹੈ। ਪੋਸਟਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ, 'ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ... 23 ਤਾਰੀਖ਼ ਨੂੰ ਆਪਣੇ ਯੂਟਿਊਬ ਚੈਨਲ 'ਤੇ ਵੀਡੀਓ ਨਾਲ #hoka ਗਾਣਾ ਲਿਆ ਰਹੇ ਹਾਂ 🙏🏻Kisaan majdoor ekta zindabaad।' ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਗੀਤ 'ਹੌਕਾ' ਪੋਸਟਰ ਨੂੰ ਖ਼ੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਜੇ ਗੱਲ ਕਰੀਏ ਜੱਸ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਪਹਿਲੇ ਦਿਨ ਤੋਂ ਹੀ ਕਿਸਾਨੀ ਸੰਘਰਸ਼ ਨਾਲ ਜੁੜੇ ਹੋਏ ਹਨ। ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਕੇਂਦਰ ਦੀ ਸਰਕਾਰ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਉਹੀ ਅੜਿਅਲ ਰਵੱਈਆ ਹਾਲੇ ਵੀ ਬਰਕਰਾਰ ਹੈ। 6 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਸ਼ਾਂਤਮਈ ਪ੍ਰਦਰਸ਼ਨ ਕਰਦੇ ਹੋਏ। ਜੱਸ ਬਾਜਵਾ ਇਸ ਤੋਂ ਪਹਿਲਾਂ ਵੀ ਕਈ ਕਿਸਾਨੀ ਗੀਤਾਂ ਨਾਲ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇ ਚੁੱਕੇ ਹਨ। 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            