ਜੱਸੀ ਗਿੱਲ ਨੇ ਧੀ ਨਾਲ ਡਾਂਸ ਕਰਦੇ ਦਾ ਵੀਡੀਓ ਕੀਤੀ ਸਾਂਝਾ, ਫੈਨਜ਼ ਕਰ ਰਹੇ ਹਨ ਪਸੰਦ

Sunday, Oct 20, 2024 - 11:09 AM (IST)

ਜੱਸੀ ਗਿੱਲ ਨੇ ਧੀ ਨਾਲ ਡਾਂਸ ਕਰਦੇ ਦਾ ਵੀਡੀਓ ਕੀਤੀ ਸਾਂਝਾ, ਫੈਨਜ਼ ਕਰ ਰਹੇ ਹਨ ਪਸੰਦ

ਜਲੰਧਰ- ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ 'ਚ ਗਾਇਕ ਅਤੇ ਉਨ੍ਹਾਂ ਦੀ ਦੀ ਇੱਕ ਵੀਡੀਓ  ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ, ਫੈਨਜ਼ ਇਸ  ਨੂੰ ਕਾਫੀ ਪਸੰਦ ਕਰ ਰਹੇ ਹਨ।ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਗਾਇਕ ਜੱਸੀ ਗਿੱਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਅਕਸਰ ਹੀ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਭਾਵੇਂ ਉਹ ਉਨ੍ਹਾਂ ਦੇ ਆਉਣ ਵਾਲੇ ਪ੍ਰਾਜੈਕਟਸ ਬਾਰੇ ਹੋਣ ਜਾਂ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੇ ਨਾਲ ਸਬੰਧਤ ਹੋਣ। ਹਾਲ ਹੀ ਵਿੱਚ ਗਾਇਕ ਨੇ ਆਪਣੇ ਧੀ ਨਾਲ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਜੱਸੀ ਗਿੱਲ ਨੇ ਕੈਪਸ਼ਨ ਵਿੱਚ ਰੈਡ ਹਾਰਟ ਦਾ ਈਮੋਜੀ ਨਾਲ ਸ਼ੇਅਰ ਕੀਤਾ ਹੈ।  

 

 
 
 
 
 
 
 
 
 
 
 
 
 
 
 
 

A post shared by Jassie Gill (@jassie.gill)

ਗਾਇਕ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, 'So here is dance tutorial video on Gallan Goriyan by me nd Rooju ( Toe Heel Jump ) 😉Now it’s your turn guys 👍 do the hook step nd tag us in your reels 🤗 Is se easy tutorial kon dega apko 🙈🙈kyu @rajitdev bhai ? ❤️'। 

ਇਹ ਖ਼ਬਰ ਵੀ ਪੜ੍ਹੋ -ਹਿਨਾ ਖ਼ਾਨ ਨੇ ਰਿਵਾਇਤੀ ਲੁੱਕ 'ਚ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਗਾਇਕ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੀ ਧੀ ਰੂਜਸ ਕੌਰ ਗਿੱਲ ਨਾਲ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ ਤੇ ਰੂਜਸ ਬੇਹੱਦ ਹੀ ਪਿਆਰ ਭਰੇ ਅੰਦਾਜ਼ ਵਿੱਚ ਮੁਸਕੁਰਾਉਂਦੇ ਹੋਏ ਡਾਂਸ ਸਟੈਪ ਸਿੱਖ ਰਹੀ ਹੈ।ਪਿਉ ਤੇ ਧੀ ਦੀ ਇਸ ਕਿਊਟ ਬੌਂਡਿੰਗ ਨੂੰ ਦਰਸਾਉਂਦੀ ਇਹ ਤਸਵੀਰ ਫੈਨਜ਼ ਨੂੰ ਕਾਫੀ ਪਸੰਦ ਆ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Priyanka

Content Editor

Related News