ਮਾਂ ਦੀ ਬਦੌਲਤ ਬੁਲੰਦੀਆਂ ’ਤੇ ਜੱਸੀ ਗਿੱਲ, ਮਿਹਨਤ ਕਰਕੇ ਅੱਜ ਪਹੁੰਚੇ ਇਸ ਮੁਕਾਮ ’ਤੇ

Thursday, Nov 26, 2020 - 07:54 PM (IST)

ਜਲੰਧਰ (ਬਿਊਰੋ)– ਪੰਜਾਬੀ ਗਾਇਕ ਤੇ ਅਦਾਕਾਰ ਜੱਸੀ ਗਿੱਲ ਦਾ ਅੱਜ ਜਨਮਦਿਨ ਹੈ। ਜੱਸੀ ਗਿੱਲ ਦੇ ਜਨਮਦਿਨ ਮੌਕੇ ਉਨ੍ਹਾਂ ਦੇ ਪ੍ਰਸ਼ੰਸਕ ਖੂਬ ਵਧਾਈਆਂ ਦੇ ਰਹੇ ਹਨ। ਜੱਸੀ ਦੇ ਸੋਸ਼ਲ ਮੀਡੀਆ ਅਕਾਊਂਟ ’ਤੇ ਲੋਕ ਲਗਾਤਾਰ ਕੁਮੈਂਟਸ ਕਰਕੇ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ। ਜੱਸੀ ਗਿੱਲ ਦਾ ਅਸਲ ਨਾਂ ਜਸਦੀਪ ਸਿੰਘ ਗਿੱਲ ਹੈ। ਜੱਸੀ ਨੇ ਕਈ ਹਿੱਟ ਗੀਤ ਪੰਜਾਬੀ ਸੰਗੀਤ ਜਗਤ ਨੂੰ ਦਿੱਤੇ ਹਨ।

PunjabKesari

ਖੁਦ ਨੂੰ ਕੀਤਾ ਫਿੱਟ
ਉਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ’ਚ ਵੀ ਮੱਲਾਂ ਮਾਰੀਆਂ ਹਨ ਤੇ ਪਾਲੀਵੁੱਡ ਦੇ ਨਾਲ-ਨਾਲ ਉਹ ਬਾਲੀਵੁੱਡ ’ਚ ਵੀ ਕਈ ਫ਼ਿਲਮਾਂ ’ਤੇ ਕੰਮ ਕਰ ਰਹੇ ਹਨ। ਕੋਈ ਸਮਾਂ ਸੀ ਜਦੋਂ ਜੱਸੀ ਗਿੱਲ ਕਾਫੀ ਮੋਟੇ ਹੁੰਦੇ ਸਨ ਤੇ ਕੱਪੜੇ ਖਰੀਦਣ ਸਮੇਂ ਉਨ੍ਹਾਂ ਨੂੰ ਕਾਫੀ ਸੋਚਣਾ ਪੈਂਦਾ ਸੀ ਪਰ ਹੁਣ ਉਨ੍ਹਾਂ ਨੇ ਖੁਦ ਨੂੰ ਫਿੱਟ ਕਰ ਲਿਆ ਹੈ। ਜੱਸੀ ਨੇ ਇਕ ਇੰਟਰਵਿਊ ਦੌਰਾਨ ਕਈ ਗੱਲਾਂ ਸਾਂਝੀਆਂ ਕੀਤੀਆਂ।

PunjabKesari

ਇਹ ਖ਼ਬਰ ਵੀ ਪੜ੍ਹੋ : ਹਨੀਮੂਨ ਤੋਂ ਆਉਂਦੇ ਹੀ ਲੋਕਾਂ ਦੇ ਨਿਸ਼ਾਨੇ 'ਤੇ ਰੋਹਨਪ੍ਰੀਤ, ਨੇਹਾ ਕੱਕੜ ਨੂੰ ਲੈ ਕੇ ਵੱਜ ਰਹੇ ਨੇ ਤਾਅਨੇ-ਮਿਹਣੇ

ਪੜ੍ਹਾਈ ਤੋਂ ਬਚਣ ਲਈ ਰੱਖਿਆ ਮਿਊਜ਼ਿਕ
ਜੱਸੀ ਗਿੱਲ ਨੇ ਪੜ੍ਹਾਈ ਤੋਂ ਬਚਣ ਲਈ ਮਿਊਜ਼ਿਕ ਦਾ ਪ੍ਰੈਕਟੀਕਲ ਵਿਸ਼ਾ ਰੱਖਿਆ ਸੀ ਪਰ ਇਹ ਵਿਸ਼ਾ ਉਨ੍ਹਾਂ ਦੇ ਕਰੀਅਰ ਲਈ ਇਕ ਨਵਾਂ ਰਾਹ ਖੋਲ੍ਹ ਦੇਵੇਗਾ, ਇਸ ਦਾ ਅੰਦਾਜ਼ਾ ਸ਼ਾਇਦ ਜੱਸੀ ਗਿੱਲ ਨੂੰ ਨਹੀਂ ਸੀ ਤੇ ਕਾਲਜ ਦੀ ਪੜ੍ਹਾਈ ਦੌਰਾਨ ਹੀ ਉਨ੍ਹਾਂ ਨੇ ਗੀਤ ਗਾਉਣੇ ਸ਼ੁਰੂ ਕਰ ਦਿੱਤੇ ਸਨ, ਜਿਸ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਨੂੰ ਕਾਫੀ ਸਰਾਹਿਆ ਗਿਆ ਤੇ ਫਿਰ ਉਨ੍ਹਾਂ ਨੇ ਗਾਇਕ ਬਣਨ ਦਾ ਫ਼ੈਸਲਾ ਲਿਆ।

PunjabKesari

ਇਹ ਖ਼ਬਰ ਵੀ ਪੜ੍ਹੋ : ਸ਼ਹਿਨਾਜ਼ ਗਿੱਲ ਦੀ ਬੋਲਡ ਤਸਵੀਰ ਇੰਟਰਨੈੱਟ ’ਤੇ ਹੋਈ ਵਾਇਰਲ, ਬੋਲਡ ਅੰਦਾਜ਼ ਦੇਖ ਪ੍ਰਸ਼ੰਸਕਾਂ ਦੇ ਉੱਡੇ ਹੋਸ਼

ਕ੍ਰਿਕਟ ਖੇਡਣ ਦੇ ਸ਼ੌਕੀਨ ਜੱਸੀ ਗਿੱਲ
ਜੱਸੀ ਗਿੱਲ ਵਾਲੀਬਾਲ ਦੇ ਨੈਸ਼ਨਲ ਖਿਡਾਰੀ ਵੀ ਰਹੇ ਹਨ। ਇਸ ਤੋਂ ਇਲਾਵਾ ਆਪਣੇ ਵਿਹਲੇ ਸਮੇਂ ’ਚ ਉਹ ਕ੍ਰਿਕਟ ਖੇਡਣਾ ਵੀ ਪਸੰਦ ਕਰਦੇ ਹਨ। ਵਿਰਾਟ ਕੋਹਲੀ ਉਨ੍ਹਾਂ ਦੇ ਪਸੰਦੀਦਾ ਕ੍ਰਿਕਟਰ ਹਨ। ਪਰਿਵਾਰ ’ਚ ਮਾਪਿਆਂ ਨੇ ਉਨ੍ਹਾਂ ਦੀ ਗਾਇਕੀ ਨੂੰ ਹਮੇਸ਼ਾ ਹੀ ਸਹਿਯੋਗ ਦਿੱਤਾ ਪਰ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਜਦੋਂ ਵੀ ਕੋਈ ਚੀਜ਼ ਲੈਣੀ ਹੁੰਦੀ ਸੀ ਤਾਂ ਉਹ ਆਪਣੀ ਮਾਂ ਨੂੰ ਕਹਿੰਦੇ ਹੁੰਦੇ ਸਨ। ਜੱਸੀ ਗਿੱਲ ਦੀ ਮਾਂ ਦੁੱਧ ਡੇਅਰੀ ’ਚ ਪਾਉਂਦੇ ਹੁੰਦੇ ਸਨ ਤੇ ਜੋ ਪੈਸੇ ਉਨ੍ਹਾਂ ਨੇ ਦੁੱਧ ਡੇਅਰੀ ’ਚੋਂ ਕਮਾਏ ਸਨ, ਉਨ੍ਹਾਂ ਪੈਸਿਆਂ ਨਾਲ ਹੀ ਜੱਸੀ ਅੱਜ ਇਸ ਮੁਕਾਮ ’ਤੇ ਹਨ। ਜੱਸੀ ਗਿੱਲ ਸੋਸ਼ਲ ਮੀਡੀਆ ’ਤੇ ਬਹੁਤ ਸਰਗਰਮ ਰਹਿੰਦੇ ਹਨ ਤੇ ਆਪਣੀ ਧੀ ਨਾਲ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ।

PunjabKesari


Rahul Singh

Content Editor

Related News