ਗਾਇਕ ਜੱਸੀ ਗਿੱਲ ਨੇ ਕੀਤਾ ਨਵੀਂ ਫ਼ਿਲਮ ਦਾ ਐਲਾਨ, ਸਾਂਝੀ ਕੀਤੀ ਪਹਿਲੀ ਝਲਕ

11/08/2022 4:38:56 PM

ਜਲੰਧਰ (ਬਿਊਰੋ) : ਪੰਜਾਬੀ ਗਾਇਕ ਜੱਸੀ ਗਿੱਲ ਨੇ ਕੁਝ ਦਿਨ ਪਹਿਲਾਂ ਹੀ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੇ ਸੈੱਟ ਤੋਂ ਸਲਮਾਨ ਖ਼ਾਨ ਨਾਲ ਤਸਵੀਰ ਸ਼ੇਅਰ ਕੀਤੀ ਸੀ। ਸੋਸ਼ਲ ਮੀਡੀਆ 'ਤੇ ਇਸ ਦੀ ਚਰਚਾ ਸੀ ਕਿ ਜੱਸੀ ਗਿੱਲ ਸਲਮਾਨ ਖ਼ਾਨ ਸਟਾਰਰ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਨਜ਼ਰ ਆਉਣਗੇ ਪਰ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਇਸ ਚਰਚਾ ਨੇ ਹੋਰ ਜ਼ੋਰ ਫੜ ਲਿਆ ਹੈ। 

ਦੱਸ ਦਈਏ ਕਿ ਹਾਲ ਹੀ 'ਚ ਜੱਸੀ ਗਿੱਲ ਨੇ ਆਪਣੀ ਅਗਲੀ ਫ਼ਿਲਮ ਦਾ ਐਲਾਨ ਕੀਤਾ ਹੈ। ਇਸ ਫ਼ਿਲਮ ਦਾ ਨਾਂ 'ਫੁਰਤੀਲਾ' ਹੈ। ਜੱਸੀ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਸਟੋਰੀ ਸ਼ੇਅਰ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਫ਼ਿਲਮ ਦਾ ਟਾਈਟਲ ਦੱਸਿਆ ਹੈ। ਇਸ ਫ਼ਿਲਮ ਦੀ ਸ਼ੂਟਿੰਗ ਜਲਦ ਹੀ ਸ਼ੁਰੂ ਹੋ ਸਕਦੀ ਹੈ। ਫ਼ਿਲਹਾਲ ਜੱਸੀ ਗਿੱਲ ਨੇ ਫ਼ਿਲਮ ਦੀ ਰਿਲੀਜ਼ਿੰਗ ਡੇਟ ਬਾਰੇ ਕੋਈ ਐਲਾਨ ਨਹੀਂ ਕੀਤਾ ਹੈ।

PunjabKesari

ਦੱਸਣਯੋਗ ਹੈ ਕਿ ਜੱਸੀ ਗਿੱਲ ਇੰਨੀਂ ਦਿਨੀਂ ਸਲਮਾਨ ਦੀ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਕਰਨ 'ਚ ਬਿਜ਼ੀ ਹਨ। ਇਸ ਫ਼ਿਲਮ 'ਚ ਜੱਸੀ ਨਾਲ ਸ਼ਹਿਨਾਜ਼ ਗਿੱਲ ਵੀ ਨਜ਼ਰ ਆਉਣ ਵਾਲੀ ਹੈ। ਸ਼ਹਿਨਾਜ਼ ਗਿੱਲ ਦੀ ਇਹ ਪਹਿਲੀ ਬਾਲੀਵੁੱਡ ਫ਼ਿਲਮ ਹੈ। 


ਜੱਸੀ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਕੰਗਨਾ ਰਣੌਤ ਨਾਲ ਫ਼ਿਲਮ 'ਪੰਗਾ' 'ਚ ਨਜ਼ਰ ਆਏ ਸਨ। ਇਸ ਦੇ ਨਾਲ-ਨਾਲ ਜੱਸੀ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ 'ਚੋਂ ਇੱਕ ਹਨ। ਆਪਣੇ ਗਾਇਕੀ ਦੇ ਕਰੀਅਰ 'ਚ ਜੱਸੀ ਗਿੱਲ ਨੇ ਇੰਡਸਟਰੀ ਨੂੰ ਜ਼ਬਰਦਸਤ ਹਿੱਟ ਗਾਣੇ ਦਿੱਤੇ ਹਨ। ਇਸ ਦੇ ਨਾਲ-ਨਾਲ ਜੱਸੀ ਗਿੱਲ ਦੀ ਸੋਸ਼ਲ ਮੀਡੀਆ 'ਤੇ ਵੀ ਜ਼ਬਰਦਸਤ ਫ਼ੈਨ ਫਾਲੋਇੰਗ ਹੈ। 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ। 


sunita

Content Editor

Related News