ਜਸਵਿੰਦਰ ਭੱਲਾ ਦੇ ਦਿਹਾਂਤ ‘ਤੇ ਮਾਤਾ ਚਰਨ ਕੌਰ ਤੇ ਬਲਕੌਰ ਸਿੰਘ ਨੇ ਪ੍ਰਗਟਾਇਆ ਦੁੱਖ

Saturday, Aug 23, 2025 - 12:41 PM (IST)

ਜਸਵਿੰਦਰ ਭੱਲਾ ਦੇ ਦਿਹਾਂਤ ‘ਤੇ ਮਾਤਾ ਚਰਨ ਕੌਰ ਤੇ ਬਲਕੌਰ ਸਿੰਘ ਨੇ ਪ੍ਰਗਟਾਇਆ ਦੁੱਖ

ਐਂਟਰਟੇਨਮੈਂਟ ਡੈਸਕ- ਪੰਜਾਬੀ ਇੰਡਸਟਰੀ ਦੇ ਕਾਮੇਡੀਅਨ ਕਿੰਗ ਤੇ ਅਦਾਕਾਰ ਜਸਵਿੰਦਰ ਸਿੰਘ ਭੱਲਾ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਉਨ੍ਹਾਂ ਨੇ 65 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਕਾਮੇਡੀਅਨ ਦੀ ਮੌਤ ਦਾ ਕਾਰਨ ਬ੍ਰੇਨ ਸਟ੍ਰੋਕ ਸੀ। ਜਸਵਿੰਦਰ ਭੱਲਾ ਦੇ ਦੇਹਾਂਤ ਨਾਲ ਪਾਲੀਵੁੱਡ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ 'ਚ ਵੀ ਸੋਗ ਦੀ ਲਹਿਰ ਦੌੜ ਗਈ। ਸਭ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਹੁਣ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਕਰਨ ਕੌਰ ਨੇ ਭੱਲਾ ਦੇ ਦਿਹਾਂਤ ‘ਤੇ ਦੁੱਖ ਸਾਂਝਾ ਕੀਤਾ ਹੈ।

PunjabKesari
ਸਿੱਧੂ ਪਰਿਵਾਰ ਨੇ ਦੁੱਖ ਸਾਂਝਾ ਕਰਦਿਆਂ ਲਿਖਿਆ ਕਿ ਜਸਵਿੰਦਰ ਭੱਲਾ ਜੀ ਦੇ ਅਚਾਨਕ ਸਦੀਵੀ ਵਿਛੋੜੇ ਨਾਲ ਮਨ ਬੇਹੱਦ ਉਦਾਸ ਹੈ। ਉਹ ਇੱਕ ਪ੍ਰਤਿਭਾਸ਼ਾਲੀ ਅਦਾਕਾਰ ਅਤੇ ਫਿਲਮੀਂ ਸਫਰ ਦੇ ਸਤਿਕਾਰਯੋਗ ਹਿੱਸੇਦਾਰ ਸਨ। ਉਹਨਾਂ ਦੀ ਕਲਾ ਅਤੇ ਯੋਗਦਾਨ ਸਦਾ ਯਾਦ ਰਹੇਗੀ ਅਤੇ ਉਹਨਾਂ ਨੂੰ ਹਮੇਸ਼ਾਂ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ, ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਜਸਵਿੰਦਰ ਭੱਲਾ ਜੀ ਨੂੰ ਆਪਣੇ ਚਰਨਾ ਵਿਚ ਨਿਵਾਸ ਬਖਸ਼ਣ।


author

Aarti dhillon

Content Editor

Related News