ਗਾਇਕਾ ਜਸਵਿੰਦਰ ਬਰਾੜ ਨੇ ਖ਼ਾਸ ਅੰਦਾਜ਼ ''ਚ ਪਤੀ ਨੂੰ ਕੀਤਾ ਬਰਥਡੇ ਵਿਸ਼, ਸਾਂਝੀ ਕੀਤੀ ਪਿਆਰੀ ਤਸਵੀਰ

Thursday, Jul 18, 2024 - 12:20 PM (IST)

ਗਾਇਕਾ ਜਸਵਿੰਦਰ ਬਰਾੜ ਨੇ ਖ਼ਾਸ ਅੰਦਾਜ਼ ''ਚ ਪਤੀ ਨੂੰ ਕੀਤਾ ਬਰਥਡੇ ਵਿਸ਼, ਸਾਂਝੀ ਕੀਤੀ ਪਿਆਰੀ ਤਸਵੀਰ

ਜਲੰਧਰ (ਬਿਊਰੋ) - ਪੰਜਾਬੀ ਗਾਇਕਾ ਜਸਵਿੰਦਰ ਬਰਾੜ ਦੇ ਪਤੀ ਦਾ ਅੱਜ ਜਨਮਦਿਨ ਹੈ। ਇਸ ਖ਼ਾਸ ਮੌਕੇ ਜਸਵਿੰਦਰ ਬਰਾੜ ਨੇ ਪਤੀ ਨੂੰ ਬਰਥਡੇ ਦੀ ਵਧਾਈ ਦਿੰਦਿਆਂ ਸੋਸ਼ਲ ਮੀਡੀਆ 'ਤੇ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਪਤੀ ਦੇ ਲਈ ਬਹੁਤ ਹੀ ਪਿਆਰਾ ਕੈਪਸ਼ਨ ਵੀ ਲਿਖਿਆ ਹੈ, ਜਿਸ 'ਚ ਜਸਵਿੰਦਰ ਨੇ ਲਿਖਿਆ, ''ਜਨਮਦਿਨ ਦੀਆਂ ਮੁਬਾਰਕਾਂ ਸਿੱਧੂ ਸਾਬ।''

PunjabKesari

ਜਿਵੇਂ ਹੀ ਜਸਵਿੰਦਰ ਬਰਾੜ ਨੇ ਇਸ ਤਸਵੀਰ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਜਸਵਿੰਦਰ ਬਰਾੜ ਇਨ੍ਹੀਂ ਦਿਨੀਂ ਵਿਦੇਸ਼ 'ਚ ਹੈ ਅਤੇ ਕਈ ਲਾਈਵ ਸ਼ੋਅ ਉੱਥੇ ਕਰ ਰਹੀ ਹੈ। 

ਜਸਵਿੰਦਰ ਬਰਾੜ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ 2 ਬੱਚੇ ਹਨ ਇੱਕ ਧੀ ਅਤੇ ਇੱਕ ਪੁੱਤਰ, ਜਿਸ ਨਾਲ ਗਾਇਕਾ ਅਕਸਰ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਜਸਵਿੰਦਰ ਬਰਾੜ ਆਪਣੀ ਬੁਲੰਦ ਆਵਾਜ਼ ਲਈ ਜਾਣੀ ਜਾਂਦੀ ਹੈ ਅਤੇ ਉਸ ਨੂੰ ਅਖਾੜਿਆਂ ਦੀ ਰਾਣੀ ਵੀ ਕਿਹਾ ਜਾਂਦਾ ਹੈ।

PunjabKesari

ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਸੋਸ਼ਲ ਮੀਡੀਆ ਤੇ ਗਾਇਕਾ ਦੀ ਲੰਮੀ ਫੈਨ ਫਾਲੋਵਿੰਗ ਹੈ।

PunjabKesari

ਹਾਲ ਹੀ ‘ਚ ਉਹ ਉਸ ਵੇਲੇ ਚਰਚਾ ‘ਚ ਆਏ ਸਨ ਜਦੋਂ ਉਨ੍ਹਾਂ ਨੇ ਨਿੱਕੇ ਸਿੱਧੂ ਦੇ ਜਨਮ ਤੋਂ ਪਹਿਲਾਂ ਗੀਤ ਕੱਢਿਆ ਸੀ, ਜਿਸ ‘ਚ ਉਨ੍ਹਾਂ ਨੇ ਸਿੱਧੂ ਨੂੰ ਸੰਬੋਧਨ ਕਰਦੇ ਹੋੁਏ ਗਾਇਆ ਸੀ ਕਿ ‘ਤੂੰ ਵੱਡੇ ਪੈਰੀਂ ਗਿਆ, ਨਿੱਕੇ ਪੈਰੀਂ ਆ ਜਾ’। ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News