ਦਿਲਜੀਤ-ਨੀਰੂ ਦੀ ਫ਼ਿਲਮ ‘ਜੱਟ ਐਂਡ ਜੂਲੀਅਟ 3’ ਦੀ ਐਡਵਾਂਸ ਬੁਕਿੰਗ ਸ਼ੁਰੂ, 27 ਜੂਨ ਨੂੰ ਹੋਵੇਗੀ ਰਿਲੀਜ਼

Friday, Jun 21, 2024 - 05:25 PM (IST)

ਜਲੰਧਰ (ਬਿਊਰੋ)– ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਚਿਰਾਂ ਤੋਂ ਉਡੀਕੀ ਜਾ ਰਹੀ ਫ਼ਿਲਮ ‘ਜੱਟ ਐਂਡ ਜੂਲੀਅਟ 3’ ਦੀ ਐਡਵਾਂਸ ਬੁਕਿੰਗ ਸ਼ੁਰੂ ਹੋ ਚੁੱਕੀ ਹੈ। ‘ਬੁੱਕ ਮਾਈ ਸ਼ੋਅ’ ਜਾਂ ਹੋਰਨਾਂ ਆਨਲਾਈਨ ਬੁਕਿੰਗ ਸਾਈਟਾਂ ’ਤੇ ਜਾ ਕੇ ਤੁਸੀਂ ਫ਼ਿਲਮ ਦੀਆਂ ਐਡਵਾਂਸ ਟਿਕਟਾਂ ਬੁੱਕ ਕਰ ਸਕਦੇ ਹੋ। ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ 6ਵੀਂ ਵਾਰ ਕਿਸੇ ਫ਼ਿਲਮ ’ਚ ਇਕੱਠੇ ਨਜ਼ਰ ਆ ਰਹੇ ਹਨ। ਫ਼ਿਲਮ ’ਚ ਦਿਲਜੀਤ ‘ਫਤਿਹ’ ਤੇ ਨੀਰੂ ‘ਪੂਜਾ’ ਦਾ ਆਈਕਾਨ ਕਿਰਦਾਰ ਨਿਭਾਅ ਰਹੇ ਹਨ। ‘ਜੱਟ ਐਂਡ ਜੂਲੀਅਟ 2’ 2013 ’ਚ ਰਿਲੀਜ਼ ਹੋਈ ਸੀ। 11 ਸਾਲਾਂ ਬਾਅਦ ਫ਼ਿਲਮ ਦਾ ਨਵਾਂ ਭਾਗ ‘ਜੱਟ ਐਂਡ ਜੂਲੀਅਟ 3’ ਰਿਲੀਜ਼ ਹੋਣ ਜਾ ਰਿਹਾ ਹੈ।

ਫ਼ਿਲਮ ’ਚ ਜੈਸਮੀਨ ਬਾਜਵਾ, ਰਾਣਾ ਰਣਬੀਰ, ਬੀ. ਐੱਨ. ਸ਼ਰਮਾ, ਨਾਸੀਰ ਚਿਨਓਟੀ, ਅਕਰਮ ਉਦਾਸ, ਹਰਦੀਪ ਗਿੱਲ, ਮੋਹਿਨੀ ਤੂਰ, ਸੁੱਖ ਪਿੰਡਿਆਲਾ, ਗੁਰਮੀਤ ਸਾਜਨ, ਸਤਵੰਤ ਕੌਰ, ਮਿੰਟੂ ਕਾਪਾ ਤੇ ਕੁਲਵੀਰ ਸੋਨੀ ਵਰਗੇ ਕਲਾਕਾਰ ਵੀ ਅਹਿਮ ਭੂਮਿਕਾਵਾਂ ’ਚ ਹਨ।

ਦੱਸ ਦੇਈਏ ਕਿ ਇਸ ਫ਼ਿਲਮ ਨੂੰ ਜਗਦੀਪ ਸਿੱਧੂ ਵਲੋਂ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ, ਜੋ ਪੰਜਾਬੀ ਸਿਨੇਮਾ ਨੂੰ ਸ਼ਾਨਦਾਰ ਫ਼ਿਲਮਾਂ ਦੇ ਚੁੱਕੇ ਹਨ। ਫ਼ਿਲਮ ਵ੍ਹਾਈਟ ਹਿੱਲ ਸਟੂਡੀਓਜ਼ ਤੇ ਸਪੀਡ ਰਿਕਾਰਡਸ ਦੀ ਸਾਂਝੀ ਪੇਸ਼ਕਸ਼ ਹੈ, ਜਿਹੜੀ ਸਟੋਰੀਟਾਈਮ ਪ੍ਰੋਡਕਸ਼ਨਜ਼ ਦੇ ਸਹਿਯੋਗ ਨਾਲ ਬਣਾਈ ਗਈ ਹੈ।

ਇਸ ਫ਼ਿਲਮ ਨੂੰ ਬਲਵਿੰਦਰ ਸਿੰਘ (ਰੁਬੀ), ਦਿਨੇਸ਼ ਔਲਖ, ਗੁਣਬੀਰ ਸਿੰਘ ਸਿੱਧੂ, ਮਨਮੋਰਦ ਸਿੰਘ ਸਿੱਧੂ ਤੇ ਦਿਲਜੀਤ ਦੋਸਾਂਝ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ, ਜਦਕਿ ਦਰਸ਼ਨਪਾਲ ਸਿੰਘ ਗਰੇਵਾਲ ਤੇ ਸੰਦੀਪ ਬਾਂਸਲ ਇਸ ਫ਼ਿਲਮ ਦੇ ਕੋ-ਪ੍ਰੋਡਿਊਸਰ ਹਨ। ਦੁਨੀਆ ਭਰ ’ਚ ਇਹ ਫ਼ਿਲਮ 27 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News