ਸ਼ਾਹਰੁਖ ਖ਼ਾਨ ਨਹੀਂ, ‘ਜਵਾਨ’ ਦੇ ਪੋਸਟਰ ’ਚ ਨਜ਼ਰ ਆਈ ਨਵੇਂ ਕਿਰਦਾਰ ਦੀ ਝਲਕ, ਕੀ ਤੁਸੀਂ ਦੱਸ ਸਕਦੇ ਹੋ ਕੌਣ ਹੈ ਇਹ?

07/23/2023 5:54:11 PM

ਮੁੰਬਈ (ਬਿਊਰੋ)– ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਦੀ ਬਹੁਤ ਹੀ ਉਡੀਕੀ ਜਾ ਰਹੀ ਐਕਸ਼ਨ ਐਂਟਰਟੇਨਰ ‘ਜਵਾਨ’ ਦਰਸ਼ਕਾਂ ਦੇ ਉਤਸ਼ਾਹ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਪੂਰੀ ਤਰ੍ਹਾਂ ਤਿਆਰ ਹੈ। ਜਿਥੇ ਇਕ ਗੰਜੇ ਅੰਦਾਜ਼ ’ਚ ਸ਼ਾਹਰੁਖ ਦੇ ਦਿਲਚਸਪ ਪ੍ਰੀਵਿਊ ਤੇ ਸ਼ਾਨਦਾਰ ਪੋਸਟਰ ਤੋਂ ਬਾਅਦ ਨਯਨਥਾਰਾ ਦੇ ਸ਼ਾਨਦਾਰ ਪੋਸਟਰ ਨੇ ਪ੍ਰਸ਼ੰਸਕਾਂ ਦੀ ਰਾਤਾਂ ਦੀ ਨੀਂਦ ਉਡਾ ਦਿੱਤੀ, ਨਿਰਮਾਤਾਵਾਂ ਨੇ ਹੁਣ ਫ਼ਿਲਮ ਦੇ ਇਕ ਹੋਰ ਦਿਲਚਸਪ ਕਿਰਦਾਰ ਦੀ ਇਕ ਨਜ਼ਦੀਕੀ ਝਲਕ ਸਾਂਝੀ ਕੀਤੀ ਹੈ, ਜਿਸ ਨੂੰ ਪ੍ਰਸ਼ੰਸਕ ਪਛਾਣਨ ਦੇ ਯੋਗ ਨਹੀਂ ਹੋਣਗੇ।

ਇਹ ਖ਼ਬਰ ਵੀ ਪੜ੍ਹੋ : ਗਾਇਕ ਬੱਬੂ ਮਾਨ ਦੇ ਪਿੰਡ ਆਇਆ ਹੜ੍ਹ, ਵੀਡੀਓ ਸਾਂਝੀ ਕਰ ਦਿਖਾਇਆ ਆਪਣਾ ਮਾੜੇ ਹਾਲਾਤ

‘ਜਵਾਨ’ ਦੇ ਨਿਰਮਾਤਾਵਾਂ ਨੇ ਗੱਲਬਾਤ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਗੁੱਸੇ ਤੇ ਅੱਗ ਦੀਆਂ ਅੱਖਾਂ ਦੀ ਝਲਕ ਦੇ ਨਾਲ, ਨਿਰਮਾਤਾਵਾਂ ਨੇ ਆਪਣੇ ਸੋਸ਼ਲ ਮੀਡੀਆ ’ਤੇ ਲਿਖਿਆ, “ਉਹ ਤੁਹਾਨੂੰ ਨੇੜਿਓਂ ਦੇਖ ਰਿਹਾ ਹੈ! ਉਸ ਤੋਂ ਸਾਵਧਾਨ ਰਹੋ।’’ ਮੇਕਰਸ ਨੇ ਇਹ ਨਹੀਂ ਦੱਸਿਆ ਹੈ ਕਿ ਤਸਵੀਰ ’ਚ ਦਿਖਾਈ ਦੇਣ ਵਾਲਾ ਕਿਰਦਾਰ ਕੌਣ ਹੈ ਪਰ ਇਸ ਪੋਸਟਰ ਨੂੰ ਦੇਖ ਕੇ ਪ੍ਰਸ਼ੰਸਕ ਫ਼ਿਲਮ ਨੂੰ ਫਰਸਟ ਡੇਅ ਫਰਸਟ ਸ਼ੋਅ ਦੇਖਣ ਲਈ ਬੇਤਾਬ ਹੋ ਗਏ ਹਨ। ਦੂਜੇ ਪਾਸੇ ਕੁਝ ਪ੍ਰਸ਼ੰਸਕਾਂ ਨੇ ਇਸ ਕਿਰਦਾਰ ਨੂੰ ਪ੍ਰਤਿਭਾਸ਼ਾਲੀ ਅਦਾਕਾਰ ਵਿਜੇ ਸੇਤੂਪਤੀ ਦੱਸਿਆ ਹੈ, ਜੋ ਸਹੀ ਹੈ।

PunjabKesari

ਤੁਹਾਨੂੰ ਦੱਸ ਦੇਈਏ ਕਿ ਰੈੱਡ ਚਿੱਲੀਜ਼ ਐਂਟਰਟੇਨਮੈਂਟ ਦੀ ਪੇਸ਼ਕਾਰੀ ‘ਜਵਾਨ’ ਨੂੰ ਐਟਲੀ ਨੇ ਡਾਇਰੈਕਟ ਕੀਤਾ ਹੈ, ਜਦਕਿ ਗੌਰੀ ਖ਼ਾਨ ਵਲੋਂ ਪ੍ਰੋਡਿਊਸ ਕੀਤੀ ਗਈ ਹੈ ਤੇ ਗੌਰਵ ਵਰਮਾ ਵਲੋਂ ਸਹਿ-ਨਿਰਮਿਤ ਹੈ। ਇਸ ਫ਼ਿਲਮ ’ਚ ਸ਼ਾਹਰੁਖ ਖ਼ਾਨ ਤੇ ਨਯਨਥਾਰਾ ਤੋਂ ਇਲਾਵਾ ਵਿਜੇ ਸੇਤੂਪਤੀ ਵੀ ਅਹਿਮ ਭੂਮਿਕਾ ’ਚ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਇਹ ਫ਼ਿਲਮ 7 ਸਤੰਬਰ, 2023 ਨੂੰ ਹਿੰਦੀ, ਤਾਮਿਲ ਤੇ ਤੇਲਗੂ ਭਾਸ਼ਾਵਾਂ ’ਚ ਦੁਨੀਆ ਭਰ ਦੇ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News