ਲੋਕਾਂ ਦੀ ਪਹਿਲੀ ਪਸੰਦ ਬਣਿਆ ਸ਼ਾਹਰੁਖ ਦੀ ‘ਜਵਾਨ’ ਦਾ ਟਰੇਲਰ
Friday, Sep 01, 2023 - 12:35 PM (IST)

ਮੁੰਬਈ (ਬਿਊਰੋ) - ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਜਵਾਨ’ ਦਾ ਧਮਾਕੇਦਾਰ ਟਰੇਲਰ ਵੀਰਵਾਰ ਨੂੰ ਰਿਲੀਜ਼ ਹੋਇਆ, ਜਿਸ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਫ਼ਿਲਮ ਦੀ ਐਡਵਾਂਸ ਬੁਕਿੰਗ ਸ਼ੁੱਕਰਵਾਰ ਯਾਨੀਕਿ ਅੱਜ ਤੋਂ ਸ਼ੁਰੂ ਹੋ ਜਾਵੇਗੀ। ‘ਜਵਾਨ’ ਦਾ ਟਰੇਲਰ ਐਕਸ਼ਨ, ਐਡਵੈਂਚਰ ਤੇ ਦਿਲ ਦਹਿਲਾ ਦੇਣ ਵਾਲੇ ਰੋਮਾਂਚ ਨਾਲ ਭਰਪੂਰ ਹੈ। ਇਕ ਰੋਮਾਂਚਕ ਮੋੜ ’ਚ, ਇਹ ਸੋਸ਼ਲ ਮੀਡੀਆ ’ਤੇ ਨਇਨਤਾਰਾ ਦਾ ਡੈਬਿਊ ਵੀ ਹੈ। ਇਹ ਉਸ ਦੇ ਪ੍ਰਸ਼ੰਸਕਾਂ ਲਈ ਇਕ ਦੋਹਰਾ ਟ੍ਰੀਟ ਹੈ ਕਿਉਂਕਿ ਇੰਸਟਾਗ੍ਰਾਮ ’ਤੇ ‘ਜਵਾਨ’ ਦਾ ਟਰੇਲਰ ਰਿਲੀਜ਼ ਕੀਤਾ ਹੈ, ਜਿਸ ਨਾਲ ਉਸ ਦੇ ਫਾਲੋਅਰਜ਼ ਖੁਸ਼ ਹਨ।
‘ਜਵਾਨ’ ਨੂੰ ਐਟਲੀ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ, ਗੌਰੀ ਖਾਨ ਦੁਆਰਾ ਨਿਰਮਿਤ ਹੈ ਤੇ ਰੈੱਡ ਚਿਲੀਜ਼ ਐਂਟਰਟੇਨਮੈਂਟ ਦੀ ਪੇਸ਼ਕਾਰੀ ਤੇ ਗੌਰਵ ਵਰਮਾ ਦੁਆਰਾ ਸਹਿ-ਨਿਰਮਾਣ ਕੀਤਾ ਗਿਆ ਹੈ। ਇਹ ਫ਼ਿਲਮ ਹਿੰਦੀ, ਤਾਮਿਲ ਤੇ ਤੇਲਗੂ ਭਾਸ਼ਾਵਾਂ ’ਚ 7 ਸਤੰਬਰ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਤੁਹਾਨੂੰ ‘ਜਵਾਨ’ ਦਾ ਟਰੇਲਰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।