ਸ਼ਾਹਰੁਖ ਖ਼ਾਨ ਦੀ ‘ਜਵਾਨ’ ਨੇ ਤੋੜੇ ਸਾਰੇ ਰਿਕਾਰਡ, 4 ਦਿਨਾਂ ’ਚ ਕਮਾਈ 500 ਕਰੋੜ ਦੇ ਪਾਰ

09/11/2023 3:49:17 PM

ਐਂਟਰਟੇਨਮੈਂਟ ਡੈਸਕ– ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਜਵਾਨ’ ਨੇ ਆਪਣੀ ਰਿਲੀਜ਼ ਦੇ ਚੌਥੇ ਦਿਨ ਕਮਾਈ ਦੇ ਵੱਡੇ ਰਿਕਾਰਡ ਬਣਾ ਦਿੱਤੇ ਹਨ। ‘ਜਵਾਨ’ ਸਿਰਫ ਚਾਰ ਦਿਨਾਂ ਅੰਦਰ ਭਾਰਤ ’ਚ 250 ਕਰੋੜ ਰੁਪਏ ਦਾ ਅੰਕੜਾ ਪਾਰ ਕਰਨ ਵਾਲੀ ਪਹਿਲੀ ਫ਼ਿਲਮ ਬਣ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ‘ਗਦਰ 2’ ਨੇ ਤੋੜਿਆ ‘ਬਾਹੂਬਲੀ 2’ ਦਾ ਰਿਕਾਰਡ, ਬਣੀ ਦੂਜੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਿੰਦੀ ਫ਼ਿਲਮ

ਫ਼ਿਲਮ ਨੇ ਭਾਰਤ ’ਚ ਹਿੰਦੀ ਭਾਸ਼ਾ ’ਚ 252.08 ਕਰੋੜ ਰੁਪਏ ਦੀ ਕਮਾਈ ਕੀਤੀ ਹੈ, ਜਦਕਿ ਫ਼ਿਲਮ ਨੇ ਤਾਮਿਲ ਤੇ ਤੇਲਗੂ ਭਾਸ਼ਾਵਾਂ ’ਚ ਹੁਣ ਤਕ 34.08 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ।

PunjabKesari

ਉਥੇ ਵਰਲਡਵਾਈਡ ਫ਼ਿਲਮ ਨੇ 520.79 ਕਰੋੜ ਰੁਪਏ ਦੀ ਕਮਾਈ ਕੀਤੀ ਹੈ, ਜੋ ਕਿਸੇ ਹਿੰਦੀ ਫ਼ਿਲਮ ਵਲੋਂ ਕੀਤੀ ਗਈ ਸਭ ਤੋਂ ਵੱਧ ਕਮਾਈ ਹੈ।

PunjabKesari

ਇਸ ਦੇ ਨਾਲ ਹੀ ‘ਜਵਾਨ’ ਨੇ ਚੌਥੇ ਦਿਨ 71.63 ਕਰੋੜ ਰੁਪਏ ਦੀ ਕਮਾਈ ਕੀਤੀ ਹੈ, ਜੋ ਕਿਸੇ ਹਿੰਦੀ ਫ਼ਿਲਮ ਵਲੋਂ ਭਾਰਤ ’ਚ ਸਿੰਗਲ ਡੇਅ ’ਚ ਕੀਤੀ ਗਈ ਸਭ ਤੋਂ ਵੱਧ ਕਮਾਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News