ਅਭਿਨੇਤਾ ਜੈਸੂਰਿਆ ਨੇ ਤੋੜੀ ਚੁੱਪੀ, ਸੈਕਸ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ

Monday, Sep 02, 2024 - 10:39 AM (IST)

ਅਭਿਨੇਤਾ ਜੈਸੂਰਿਆ ਨੇ ਤੋੜੀ ਚੁੱਪੀ, ਸੈਕਸ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ

ਮੁੰਬਈ (ਬਿਊਰੋ) - ਅਭਿਨੇਤਾ ਜੈਸੂਰਿਆ ਨੇ ਆਪਣੇ ’ਤੇ ਲੱਗੇ ਸੈਕਸ ਸ਼ੋਸ਼ਣ ਦੇ ਦੋਸ਼ਾਂ ਤੋਂ ਐਤਵਾਰ ਇਨਕਾਰ ਕੀਤਾ ਤੇ ਕਿਹਾ ਕਿ ਇਨ੍ਹਾਂ ਦੋਸ਼ਾਂ ਨੇ ਮੈਨੂੰ, ਮੇਰੇ ਪਰਿਵਾਰ ਤੇ ਹੋਰ ਕਰੀਬੀਆਂ ਨੂੰ ‘ਤੋੜ’ ਦਿੱਤਾ ਹੈ। ਜੈਸੂਰਿਆ ਜੋ ਪਿਛਲੇ ਇਕ ਮਹੀਨੇ ਤੋਂ ਆਪਣੇ ਪਰਿਵਾਰ ਨਾਲ ਅਮਰੀਕਾ ’ਚ ਹੈ, ਨੇ ਅਾਪਣੀ ਚੁੱਪੀ ਤੋੜਦਿਆਂ ਕਿਹਾ ਕਿ ਉਹ ਕਾਨੂੰਨੀ ਤੌਰ ’ਤੇ ਦੋਸ਼ਾਂ ਦਾ ਸਾਹਮਣਾ ਕਰੇਗਾ। ਉਨ੍ਹਾਂ ਕਿਹਾ ਕਿ ਵਕੀਲ ਮੇਰੇ ਵਾਪਸ ਆਉਣ ਤੱਕ ਮੇਰੇ ਵਿਰੁੱਧ ਕੇਸਾਂ ਦੀ ਸੁਣਵਾਈ ’ਚ ਹਾਜ਼ਰ ਰਹਿਣਗੇ।

ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ ਫ਼ਿਲਮ 'ਐਮਰਜੈਂਸੀ' ਨੂੰ ਲੈ ਕੇ ਹੋਇਆ ਇਕ ਹੋਰ ਐਲਾਨ

ਜੈਸੂਰਿਆ ਨੇ 31 ਅਗਸਤ ਨੂੰ ਜਨਮ ਦਿਨ ’ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦੇਣ ਵਾਲਿਆਂ ਦਾ ਧੰਨਵਾਦ ਕਰਦੇ ਹੋਏ ਫੇਸਬੁੱਕ ’ਤੇ ਕਿਹਾ ਕਿ ਅਾਪਣੀਆਂ ਨਿੱਜੀ ਵਚਨਬੱਧਤਾਵਾਂ ਕਾਰਨ ਮੈਂ ਅਤੇ ਮੇਰੇ ਪਰਿਵਾਰ ਦੇ ਮੈਂਬਰ ਪਿਛਲੇ ਇਕ ਮਹੀਨੇ ਤੋਂ ਅਮਰੀਕਾ ਵਿਚ ਹਨ। ਇਸ ਦੌਰਾਨ 2 ਝੂਠੇ ਕੇਸ ਦਰਜ ਕੀਤੇ ਗਏ ਹਨ। ਮੇਰੇ ’ਤੇ ਸੈਕਸ ਸ਼ੋਸ਼ਣ ਦੇ ਦੋਸ਼ ਲਾਏ ਗਏ ਹਨ। ਮੈਂ ਕਾਨੂੰਨੀ ਤੌਰ ’ਤੇ ਇਨ੍ਹਾਂ ਦੋਸ਼ਾਂ ਦਾ ਸਾਹਮਣਾ ਕਰਨ ਦਾ ਫੈਸਲਾ ਕੀਤਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News