ਜੈਜ਼ੀ ਬੀ ਨੇ ਅਕਸ਼ੈ ਕੁਮਾਰ ’ਤੇ ਵਿਨਿ੍ਹਆ ਨਿਸ਼ਾਨਾ, ਕਿਹਾ ‘ਨਕਲੀ ਕਿੰਗ’

Thursday, Feb 04, 2021 - 06:06 PM (IST)

ਜੈਜ਼ੀ ਬੀ ਨੇ ਅਕਸ਼ੈ ਕੁਮਾਰ ’ਤੇ ਵਿਨਿ੍ਹਆ ਨਿਸ਼ਾਨਾ, ਕਿਹਾ ‘ਨਕਲੀ ਕਿੰਗ’

ਨਵੀਂ ਦਿੱਲੀ : ਪਿਛਲੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਜਾਰੀ ਕਿਸਾਨ ਅੰਦੋਲਨ ਨੂੰ ਹੁਣ ਅੰਤਰਰਾਸ਼ਟਰੀ ਸਮਰਥਨ ਮਿਲਣਾ ਸ਼ੂਰੂ ਹੋ ਗਿਆ ਹੈ। ਕਿਸਾਨਾਂ ਨੇ ਨਵੇਂ ਖ਼ੇਤੀ ਕਾਨੂੰਨਾਂ ਦੇ ਵਿਰੋਧ ’ਚ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖ਼ੋਲਿ੍ਹਆ ਹੋਇਆ ਹੈ। 70 ਦਿਨਾਂ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਸਰਕਾਰ ਅਤੇ ਕਿਸਾਨਾਂ ਵਿਚਾਲੇ ਖ਼ੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ਹੈ ਪਰ ਅਮਰੀਕੀ ਪੌਪ ਸਟਾਰ ਰਿਹਾਨਾ ਨੇ ਕਿਸਾਨਾਂ ਦੇ ਸਮਰਥਨ 'ਚ ਜਿਉਂ ਹੀ ਟਵੀਟ ਕੀਤਾ ਤਾਂ ਬਾਲੀਵੁੱਡ ਸਿਤਾਰਿਆਂ ਨੇ ਆਪਣੀ ਰਾਸ਼ਟਰੀ ਏਕਤਾ ਦੀ ਦੁਹਾਈ ਦੇ ਟਵੀਟਸ ਕਰਨੇ ਸ਼ੁਰੂ ਕਰ ਦਿੱਤੇ। ਜਿਸ 'ਚ ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਵੀ ਸ਼ਾਮਲ ਹਨ। ਦੱਸ ਦਈਏ ਕਿ ਇਨ੍ਹਾਂ ਬਾਲੀਵੁੱਡ ਸਿਤਾਰਿਆਂ ਨੂੰ ਤਿੱਖੀ ਪ੍ਰਤੀਕਿਰਿਆ ਦਾ ਸਾਹਮਣਾ ਵੀ ਕਰਨਾ ਪਿਆ। ਅਕਸ਼ੈ ਕੁਮਾਰ ਦੇ ਟਵੀਟ 'ਤੇ ਜੈਜ਼ੀ ਬੀ ਨੇ ਆਪਣੀ ਪ੍ਰਤੀਕਿਰਿਆ ਦਿ੍ਤੀ ਹੈ ਅਤੇ ਉਸਨੂੰ ‘ਫੇਕ ਕਿੰਗ’ ਤੱਕ ਆਖ ਦਿੱਤਾ। 

ਇਹ ਵੀ ਪੜ੍ਹੋ : ਸੰਸਦ ’ਚ ਆਜ਼ਾਦ ਨੇ ਮੋਦੀ ਨੂੰ ਸੁਣਾਇਆ ਕਿਸਾਨ ਅੰਦੋਲਨਾਂ ਦਾ ਇਤਿਹਾਸ

PunjabKesari

ਇਹ ਵੀ ਪੜ੍ਹੋ :  ਸੰਘਰਸ਼ ’ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਪ੍ਰਵਾਸੀ ਭਾਰਤੀਆਂ ਦਾ ਵਿਸ਼ੇਸ਼ ਉਪਰਾਲਾ

ਅਸਲ ’ਚ ਅਕਸ਼ੈ ਕੁਮਾਰ ਨੇ ਟਵੀਟ ਕਰਦੇ ਹੋਏ ਲਿਖਿਆ ਸੀ,'ਕਿਸਾਨ ਦੇਸ਼ ਦਾ ਬਹੁਤ ਹੀ ਅਹਿਮ ਹਿੱਸਾ ਹਨ। ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਰੇਕ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਹ ਨਜ਼ਰ ਵੀ ਆ ਰਹੀ ਹੈ। ਆਓ ਇਨ੍ਹਾਂ ਸਮੱਸਿਆਵਾਂ ਦੇ ਹੱਲ ਦਾ ਸਮਰਥਨ ਕਰੀਏ ਨਾ ਕਿ ਦੇਸ਼ ਨੂੰ ਵੰਡਣ ਵਾਲੀਆਂ ਗੱਲਾਂ ਉੱਪਰ ਧਿਆਨ ਦੇਈਏ।' ਇਸ ਤਰ੍ਹਾਂ ਅਕਸ਼ੈ ਕੁਮਾਰ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਟਵੀਟ ਕੀਤਾ। 

PunjabKesari

 

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਸਿਹਤ ਵਿਗੜਣ ਕਾਰਣ ਕਿਸਾਨ ਦੀ ਮੌਤ 

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

 


author

Anuradha

Content Editor

Related News