ਸਵੀਮਿੰਗ ਪਹਿਰਾਵੇ ’ਚ ਨਜ਼ਰ ਆਏ ਜੇਹ, ਮਾਂ ਕਰੀਨਾ ਨੇ ਕਲਿੱਕ ਕੀਤੀ ਪੁੱਤਰ ਦੀ ਖ਼ੂਬਸੂਰਤ ਤਸਵੀਰ

07/21/2022 1:45:44 PM

ਬਾਲੀਵੁੱਡ ਡੈਸਕ: ਅਦਾਕਾਰਾ ਕਰੀਨਾ ਕਪੂਰ ਖ਼ਾਨ ਇੰਨੀਂ ਦਿਨੀਂ ਪਤੀ ਸੈਫ਼ ਅਲੀ ਖ਼ਾਨ ਅਤੇ ਆਪਣੇ ਪੁੱਤਰਾਂ ਨਾਲ ਛੁੱਟੀਆਂ ਮਨਾ ਰਹੀ ਹੈ।  ਕਰੀਨਾ ਕਪੂਰ ਛੁੱਟੀਆਂ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆਂ ਸਾਂਝੀਆਂ ਕਰਦੀ ਰਹਿੰਦੀ ਹੈ ਅਤੇ ਤਸਵੀਰਾਂ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। 

ਇਹ ਵੀ ਪੜ੍ਹੋ : ‘ਐਮਰਜੈਂਸੀ’ ਦੇ ਸੈੱਟ ਤੇ ਅਨੁਪਮ ਖ਼ੇਰ ਨੇ ਕੰਗਨਾ ਰਣੌਤ ਨੂੰ ਦਿੱਤੀ ਦਾਵਤ, ਅਦਾਕਾਰਾ ਨੇ ਖੁਸ਼ ਹੋ ਕੇ ਕਿਹਾ- ਵਾਹ!

ਅਦਾਕਾਰਾ ਨੇ ਇਕ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ ਜਿਸ ਨੂੰ ਲੋਕਾਂ ਵੱਲੋਂ ਬੇਹੱਦ ਪਿਆਰ ਦਿੱਤਾ ਜਾ ਰਿਹਾ ਹੈ। ਹਾਲ ਹੀ ’ਚ ਕਰੀਨਾ ਨੇ ਆਪਣੇ ਛੋਟੇ ਸ਼ਹਿਜ਼ਾਦੇ ਜੇਹ ਅਲੀ ਖ਼ਾਨ ਦੀ ਇਕ ਤਸਵੀਰ ਸਾਂਝੀ ਕੀਤੀ ਹੈ। ਜੋ ਇੰਟਰਨੈੱਟ ’ਤੇ ਆਉਂਦੇ ਹੀ ਵਾਇਰਲ ਹੋ ਗਈ। ਇਸ ਤਸਵੀਰ ’ਤੇ ਪ੍ਰਸ਼ੰਸਕ ਕਾਫ਼ੀ ਪਿਆਰ ਦੇ ਰਹੇ ਹਨ।

ਇਹ ਵੀ ਪੜ੍ਹੋ : ਰਾਖੀ ਦੀ ਬੁਆਏਫ੍ਰੈਂਡ ਆਦਿਲ ਨਾਲ ਹੋਈ ਮੁਲਾਕਾਤ, ਏਅਰਪੋਰਟ ’ਤੇ ਬਰਸਾਏ ਫ਼ੁੱਲ (ਦੇਖੋ ਵੀਡੀਓ)

ਕਰੀਨਾ ਵੱਲੋਂ ਸਾਂਝੀ ਕੀਤੀ ਤਸਵੀਰ ’ਚ ਦੇਖਿਆ ਜਾ ਸਕਦਾ ਹੈ ਕਿ ਜੇਹ ਸਵੀਮਿੰਗ ਪਹਿਰਾਵਾ ’ਚ ਨਜ਼ਰ ਆ ਰਹੇ ਹਨ ਅਤੇ ਇਕ ਬਗੀਚੇ ’ਚ ਪੋਜ਼ ਦਿੰਦੇ ਦਿਖਾਈ ਦੇ ਰਹੇ ਹਨ। ਇਹ ਤਸਵੀਰ ਕਰੀਨਾ ਕਪੂਰ ਵੱਲੋਂ ਲਈ ਗਈ ਹੈ।  ਇਸ ਤਸਵੀਰ ਨੂੰ ਸਾਂਝੀ ਕਰਦੇ ਹੋਏ ਕਰੀਨਾ ਨੇ ਕੈਪਸ਼ਨ ’ਚ ਲਿਖਿਆ ਕਿ ‘ਇਸ ਤਰ੍ਹਾਂ ਹੀ ਫ਼ਾਇਰਨਜ਼, ਗਰਮੀਆਂ 2022, ਕੂਲ ਰਹੋ, ਜੇਹ ਬਾਬਾ।’ 

ਕਰੀਨਾ ਦੇ ਲਾਡਲੇ ਦੀ ਇਹ ਤਸਵੀਰ ਸਿਰਫ਼ ਪ੍ਰਸ਼ੰਸਕ ਹੀ ਨਹੀਂ ਸਗੋਂ ਬਾਲੀਵੁੱਡ ਸਿਤਾਰੇ ਵੀ ਪਸੰਦ ਕਰ ਰਹੇ ਹਨ ਅਤੇ ਇਸ ’ਤੇ ਆਪਣੀ ਵੱਖ-ਵੱਖ ਪ੍ਰਤੀਕਿਰਿਆ ਵੀ ਦੇ ਰਹੇ ਹਨ। ਕਰੀਨਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਆਮਿਰ ਖ਼ਾਨ ਦੇ ਨਾਲ ‘ਲਾਲ ਸਿੰਘ ਚੱਡਾ’ ’ਚ ਨਜ਼ਰ ਆਵੇਗੀ। ਫ਼ਿਲਮ 11 ਅਗਸਤ ਨੂੰ ਰਿਲੀਜ਼ ਹੋਣ ਵਾਲੀ ਹੈ। 

Shivani Bassan

This news is Content Editor Shivani Bassan