ਚਰਚਾ ਦਾ ਵਿਸ਼ਾ ਬਣਿਆ ‘ਮਿੱਤਰਾਂ ਦਾ ਨਾਂ ਚੱਲਦਾ’ ਫ਼ਿਲਮ ਦਾ ਗੀਤ ‘ਜ਼ਹਿਰੀ ਵੇ’

02/01/2023 5:21:58 PM

ਚੰਡੀਗੜ੍ਹ (ਬਿਊਰੋ)– ਬੀਤੇ ਦਿਨੀਂ ਗਿੱਪੀ ਗਰੇਵਾਲ ਤੇ ਤਾਨੀਆ ਸਟਾਰਰ ‘ਮਿੱਤਰਾਂ ਦਾ ਨਾਂ ਚੱਲਦਾ’ ਫ਼ਿਲਮ ਦਾ ਗੀਤ ‘ਜ਼ਹਿਰੀ ਵੇ’ ਰਿਲੀਜ਼ ਹੋਇਆ ਹੈ।

ਇਸ ਗੀਤ ਨੂੰ ਗੁਲਾਬੀ ਕੁਈਨ ਯਾਨੀ ਜੈਸਮੀਨ ਸੈਂਡਲਾਸ ਨੇ ਗਾਇਆ ਹੈ। ਗੀਤ ਖ਼ਬਰ ਲਿਖੇ ਜਾਣ ਤਕ ਯੂਟਿਊਬ ’ਤੇ 25ਵੇਂ ਨੰਬਰ ’ਤੇ ਟਰੈਂਡ ਕਰ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ : ਸ਼ੂਟਿੰਗ ਦੌਰਾਨ ਅਦਾਕਾਰਾ ਸੰਨੀ ਲਿਓਨੀ ਹੋਈ ਫਟੜ, ਵੀਡੀਓ ਹੋਈ ਵਾਇਰਲ

ਗੀਤ ਨੂੰ 2.4 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਗੀਤ ਨੂੰ ਜੈਸਮੀਨ ਸੈਂਡਲਾਸ ਨਾਲ ਗਿੱਪੀ ਗਰੇਵਾਲ ਨੇ ਵੀ ਆਵਾਜ਼ ਦਿੱਤੀ ਹੈ, ਜੋ ਫ਼ਿਲਮ ’ਚ ਮੁੱਖ ਭੂਮਿਕਾ ਨਿਭਾਅ ਰਹੇ ਹਨ।

ਗੀਤ ਦੇ ਬੋਲ ਰਾਜ ਰਣਜੋਧ ਨੇ ਲਿਖੇ ਹਨ, ਜਦਕਿ ਇਸ ਨੂੰ ਸੰਗੀਤ ਐਵੀ ਸਰਾ ਨੇ ਦਿੱਤਾ ਹੈ। ਯੂਟਿਊਬ ’ਤੇ ਗੀਤ ਨੂੰ ਜੈੱਮ ਟਿਊਨਸ ਪੰਜਾਬੀ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ। ‘ਮਿੱਤਰਾਂ ਦਾ ਨਾਂ ਚੱਲਦਾ’ ਫ਼ਿਲਮ 8 ਮਾਰਚ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News