ਜੌਨ ਅਬ੍ਰਾਹਮ ਤੇ ਪਤਨੀ ਪ੍ਰਿਆ ਨੂੰ ਹੋਇਆ ਕੋਰੋਨਾ, ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਜਾਣਕਾਰੀ

Monday, Jan 03, 2022 - 11:15 AM (IST)

ਜੌਨ ਅਬ੍ਰਾਹਮ ਤੇ ਪਤਨੀ ਪ੍ਰਿਆ ਨੂੰ ਹੋਇਆ ਕੋਰੋਨਾ, ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਜਾਣਕਾਰੀ

ਮੁੰਬਈ (ਬਿਊਰੋ)– ਕੋਰੋਨਾ ਆਮ ਲੋਕਾਂ ਦੇ ਨਾਲ-ਨਾਲ ਵੱਡੀਆਂ ਸ਼ਖ਼ਸੀਅਤਾਂ ਨੂੰ ਵੀ ਆਪਣਾ ਸ਼ਿਕਾਰ ਬਣਾ ਰਿਹਾ ਹੈ। ਬਾਲੀਵੁੱਡ ਅਦਾਕਾਰ ਜੌਨ ਅਬ੍ਰਾਹਮ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਜੌਨ ਨੇ ਖ਼ੁਦ ਇਸ ਦੀ ਜਾਣਕਾਰੀ ਦਿੱਤੀ ਹੈ। ਅਦਾਕਾਰ ਨੇ ਦੱਸਿਆ ਕਿ ਉਹ ਤੇ ਉਨ੍ਹਾਂ ਦੀ ਪਤਨੀ ਪ੍ਰਿਆ ਦੋਵਾਂ ਨੂੰ ਕੋਰੋਨਾ ਹੋ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਏ. ਆਰ. ਰਹਿਮਾਨ ਦੀ ਧੀ ਨੇ ਇੰਜੀਨੀਅਰ ਰਿਆਇਸਦੀਨ ਸ਼ੇਖ ਮੁਹੰਮਦ ਨਾਲ ਕਰਵਾਈ ਕੁੜਮਾਈ, ਦੇਖੋ ਤਸਵੀਰਾਂ

ਜੌਨ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਉਹ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਨਾਲ ਹੀ ਉਨ੍ਹਾਂ ਦੀ ਪਤਨੀ ਵੀ ਪਾਜ਼ੇਟਿਵ ਹੋ ਗਈ ਹੈ।

ਉਨ੍ਹਾਂ ਸਟੋਰੀ ’ਚ ਲਿਖਿਆ, ‘ਮੈਂ ਤਿੰਨ ਦਿਨ ਪਹਿਲਾਂ ਇਕ ਸ਼ਖ਼ਸ ਦੇ ਸੰਪਰਕ ’ਚ ਆਇਆ ਸੀ। ਬਾਅਦ ’ਚ ਪਤਾ ਲੱਗਾ ਕਿ ਉਹ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ। ਜਿਸ ਤੋਂ ਬਾਅਦ ਮੈਂ ਤੇ ਮੇਰੀ ਪਤਨੀ ਪ੍ਰਿਆ ਦੋਵੇਂ ਕੋਰੋਨਾ ਪਾਜ਼ੇਟਿਵ ਨਿਕਲੇ।’

PunjabKesari

ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੋਵਾਂ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੋਵਾਂ ਨੇ ਕੋਰੋਨਾ ਟੀਕਾਕਰਨ ਕਰਵਾਇਆ ਹੈ ਤੇ ਇਸ ਸਮੇਂ ਉਨ੍ਹਾਂ ’ਚ ਹਲਕੇ ਲੱਛਣ ਦੇਖਣ ਨੂੰ ਮਿਲ ਰਹੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News