ਜੋਰਡਨ ਸੰਧੂ ਨੇ ਵਿਆਹ ਤੋਂ ਬਾਅਦ ਸਾਂਝੀ ਕੀਤੀ ਖ਼ਾਸ ਪੋਸਟ, ਕੀਤਾ ਸਭ ਦਾ ਧੰਨਵਾਦ

01/24/2022 10:08:56 AM

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਤੇ ਅਦਾਕਾਰ ਜੋਰਡਨ ਸੰਧੂ ਹਾਲ ਹੀ ’ਚ ਵਿਆਹ ਦੇ ਬੰਧਨ ’ਚ ਬੱਝੇ ਹਨ। ਜੋਰਡਨ ਸੰਧੂ ਨੇ ਵਿਆਹ ਸਮਾਗਮ ਦੀਆਂ ਤਸਵੀਰਾਂ ਖ਼ੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਸਾਂਝੀਆਂ ਕੀਤੀਆਂ ਹਨ।

ਇਹ ਖ਼ਬਰ ਵੀ ਪੜ੍ਹੋ : ਮੇਕਅੱਪ ਕਰਵਾਉਂਦਿਆਂ ਸਾਰਾ ਅਲੀ ਖ਼ਾਨ ਦੇ ਚਿਹਰੇ ਨਜ਼ਦੀਕ ਫੁੱਟਿਆ ਬਲਬ, ਦੇਖੋ ਵੀਡੀਓ

ਹੁਣ ਜੋਰਡਨ ਨੇ ਵਿਆਹ ਤੋਂ ਬਾਅਦ ਸਭ ਦਾ ਧੰਨਵਾਦ ਕਰਦਿਆਂ ਇਕ ਖ਼ਾਸ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ’ਚ ਜੋਰਡਨ ਨੇ ਲਿਖਿਆ, ‘ਸਤਿ ਸ੍ਰੀ ਅਕਾਲ ਜੀ ਸਾਰਿਆਂ ਨੂੰ। ਆਪਣੇ ਛੋਟੇ ਭਰਾ ਦੇ ਵਿਆਹ ਦੀਆਂ ਖ਼ੁਸ਼ੀਆਂ ’ਚ ਸ਼ਾਮਲ ਹੋਣ ਲਈ ਸਾਰੇ ਇੰਡਸਟਰੀ ਦੇ ਭੈਣ=ਭਰਾਵਾਂ ਦਾ ਬਹੁਤ ਸਾਰਾ ਧੰਨਵਾਦ। ਤੁਹਾਡੇ ਆਉਣ ਨਾਲ ਖ਼ੁਸ਼ੀਆਂ ਦੁੱਗਣੀਆਂ ਹੋ ਗਈਆਂ।’

ਜੋਰਡਨ ਨੇ ਅੱਗੇ ਲਿਖਿਆ, ‘ਉਨ੍ਹਾਂ ਦਾ ਵੀ ਧੰਨਵਾਦ, ਜਿਨ੍ਹਾਂ ਨੇ ਫੋਨ ’ਤੇ ਵਧਾਈਆਂ ਦਿੱਤੀਆਂ ਤੇ ਬਿਜ਼ੀ ਹੋਣ ਕਰਕੇ ਪਹੁੰਚ ਨਹੀਂ ਸਕੇ। ਪਿਆਰ ਇੱਜ਼ਤ। ਵਾਹਿਗੁਰੂ ਸਭ ਨੂੰ ਚੜ੍ਹਦੀ ਕਲਾ ’ਚ ਰੱਖੇ।’

ਦੱਸ ਦੇਈਏ ਕਿ ਜੋਰਡਨ ਸੰਧੂ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ’ਚ ਮਸ਼ਹੂਰ ਪੰਜਾਬੀ ਕਲਾਕਾਰਾਂ ਨੇ ਸ਼ਿਰਕਤ ਕੀਤੀ ਸੀ। ਇਸ ਰਿਸੈਪਸ਼ਨ ਪਾਰਟੀ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ’ਤੇ ਖ਼ੂਬ ਵਾਇਰਲ ਹੋ ਰਹੀਆਂ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News