ਜੌਰਡਨ ਸੰਧੂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ''ਚ ਜਸਪ੍ਰੀਤ ਨਾਲ ਲਈਆਂ ਲਾਵਾਂ, ਵੇਖੋ ਤਸਵੀਰਾਂ

01/21/2022 5:26:49 PM

ਜਲੰਧਰ (ਬਿਊਰੋ) : ਆਪਣੀ ਦਮਦਾਰ ਤੇ ਮਿੱਠੜੀ ਆਵਾਜ਼ ਨਾਲ ਲੋਕਾਂ 'ਚ ਪ੍ਰਸਿੱਧੀ ਖੱਟਣ ਵਾਲੇ ਪੰਜਾਬੀ ਗਾਇਕ ਜੌਰਡਨ ਸੰਧੂ ਵਿਆਹ ਦੇ ਪਵਿੱਤਰ ਬੰਧਨ 'ਚ ਬੱਝ ਚੁੱਕੇ ਹਨ। ਹਾਲ ਹੀ 'ਚ ਜੌਰਡਨ ਸੰਧੂ ਦੇ ਵਿਆਹ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਆਪਣੀ ਲਾੜੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਲਾਵਾਂ ਲੈਂਦੇ ਹੋਏ ਨਜ਼ਰ ਆ ਰਹੇ ਹਨ। 

PunjabKesari

ਦੱਸ ਦਈਏ ਕਿ ਜੌਰਡਨ ਸੰਧੂ ਦੀ ਪਤਨੀ ਦਾ ਨਾਂ ਜਸਪ੍ਰੀਤ ਦੱਸਿਆ ਜਾ ਰਿਹਾ ਹੈ। ਲਾਲ ਜੋੜੇ 'ਚ ਜਸਪ੍ਰੀਤ ਲਾੜੀ ਬਣੀ ਕਾਫ਼ੀ ਸੋਹਣੀ ਲੱਗ ਰਹੀ ਹੈ। ਜੌਰਡਨ ਨੇ ਕਰੀਮ ਰੰਗ ਦੀ ਸ਼ੇਰਵਾਨੀ ਤੇ ਮਹਿਰੂਨ ਰੰਗ ਦੀ ਪੱਗ ਬੰਨ੍ਹੀ ਹੋਈ ਹੈ।

PunjabKesari

ਉਥੇ ਹੀ ਉਨ੍ਹਾਂ ਦੀ ਧਰਮ ਪਤਨੀ ਨੇ ਸੰਤਰੀ ਤੇ ਲਾਲ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ। ਇਸ ਲਹਿੰਗੇ 'ਤੇ ਫੁੱਲਾਂ ਦੀ ਕਢਾਈ ਕੀਤੀ ਗਈ ਹੈ, ਜਿਸ ਨਾਲ ਉਸ ਨੇ ਸਿਰ 'ਤੇ ਫੁੱਲਕਾਰੀ ਵਰਗੀ ਚੁੰਨ੍ਹੀ ਲਈ ਹੋਈ ਹੈ। ਇਸ ਤੋਂ ਇਲਾਵਾ ਉਸ ਨੇ ਭਾਰੀ ਗਹਿਣੀਆਂ ਨਾਲ ਆਪਣੇ-ਆਪ ਸ਼ਿੰਗਾਰਿਆ ਹੈ। 

PunjabKesari

ਇਸ ਤੋਂ ਪਹਿਲਾਂ ਜੌਰਡਨ ਸੰਧੂ ਨੇ ਕੁਝ ਤਸਵੀਰਾਂ ਤੇ ਵੀਡੀਓਜ਼ ਇੰਸਟਾਗ੍ਰਾਮ ਸਟੋਰੀ 'ਚ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਆਪਣੇ ਮਾਤਾ-ਪਿਤਾ ਨਾਲ ਫੁੱਲਾਂ ਵਾਲੀ ਕਾਰ 'ਚ ਬੈਠੇ ਨਜ਼ਰ ਆਏ ਸਨ। ਇਸ ਤੋਂ ਇਲਾਵਾ ਬੀਤੀ ਰਾਤ ਜੌਰਡਨ ਸੰਧੂ ਨੇ ਜਾਗੋ ਤੇ ਸ਼ਗਨ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਸਨ। 

PunjabKesari

ਦੱਸਣਯੋਗ ਹੈ ਕਿ ਜੌਰਡਨ ਸੰਧੂ ਦੇ ਵਿਆਹ ਦੀਆਂ ਰਸਮਾਂ 'ਚ ਮਨਮੋਹਨ ਵਾਰਿਸ ਨੇ ਆਪਣੀ ਗਾਇਕੀ ਨਾਲ ਖ਼ੂਬ ਰੌਣਕਾਂ ਲਾਈਆਂ।

PunjabKesari

ਇਸ ਤੋਂ ਇਲਾਵਾ ਗੀਤਕਾਰ ਬੰਟੀ ਬੈਂਸ, ਰਣਜੀਤ ਬਾਵਾ, ਅੰਮ੍ਰਿਤ ਮਾਨ, ਗੁੱਗੂ ਗਿੱਲ, ਦਿਲਪ੍ਰੀਤ ਢਿੱਲੋਂ, ਸੱਤਾ, ਗੋਲਡੀ, ਸੋਨੀਆ ਮਾਨ ਅਤੇ ਰਣਜੀਤ ਬਾਵਾ ਸਣੇ ਕਈ ਕਲਾਕਾਰ ਪਹੁੰਚੇ ਸਨ।

PunjabKesari

ਜੌਰਡਨ ਸੰਧੂ ਦੀ ਹੋਣ ਵਾਲੀ ਪਤਨੀ ਦਾ ਨਾਂ ਜਸਪ੍ਰੀਤ ਦੱਸਿਆ ਜਾ ਰਿਹਾ ਹੈ, ਨਾਲ ਹੀ ਇਹ ਵੀ ਪਤਾ ਲੱਗਾ ਹੈ ਕਿ ਦੁਲਹਨ ਕੈਨੇਡਾ ਤੋਂ ਹੈ ਅਤੇ ਉਸ ਦਾ ਪਿਛੋਕੜ ਗੈਰ-ਸਿਨੇਮਿਕ ਹੈ। 

 


sunita

Content Editor

Related News