ਫਿਲਮ ''ਦੇਵਰਾ'' ਦੇਖਦੇ ਹੋਏ ਜੂਨੀਅਰ NTR ਦੇ ਫੈਨ ਦੀ ਹੋਈ ਮੌਤ, ਜਾਣੋ ਮਾਮਲਾ

Saturday, Sep 28, 2024 - 04:44 PM (IST)

ਫਿਲਮ ''ਦੇਵਰਾ'' ਦੇਖਦੇ ਹੋਏ ਜੂਨੀਅਰ NTR ਦੇ ਫੈਨ ਦੀ ਹੋਈ ਮੌਤ, ਜਾਣੋ ਮਾਮਲਾ

ਮੁੰਬਈ- ਜੂਨੀਅਰ ਐਨਟੀਆਰ ਦੀ ਇਸ ਸਾਲ ਦੀ ਸਭ ਤੋਂ ਉਡੀਕੀ ਜਾਣ ਵਾਲੀ ਫ਼ਿਲਮ 'ਦੇਵਰਾ' 27 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ। ਇਸ ਨੂੰ ਲੈ ਕੇ ਫੈਨਜ਼ ਪਹਿਲਾਂ ਹੀ ਕਾਫੀ ਉਤਸ਼ਾਹਿਤ ਸਨ ਅਤੇ ਹੁਣ ਅਜਿਹੀ ਘਟਨਾ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ। ਹੈਰਾਨ ਕਰਨ ਵਾਲੀ ਘਟਨਾ 'ਚ ਜੂਨੀਅਰ ਐਨਟੀਆਰ ਦੇ ਇੱਕ ਪ੍ਰਸ਼ੰਸਕ ਦੀ ਥੀਏਟਰ 'ਚ ਫਿਲਮ ਦੇਖਦੇ ਸਮੇਂ ਮੌਤ ਹੋ ਗਈ। ਇਹ ਘਟਨਾ ਆਂਧਰਾ ਪ੍ਰਦੇਸ਼ ਦੇ ਅਪਸਰਾ ਥੀਏਟਰ 'ਚ ਦੇਵਰਾ ਦੀ ਵਿਸ਼ੇਸ਼ ਸਕ੍ਰੀਨਿੰਗ ਦੌਰਾਨ ਵਾਪਰੀ।

ਇਹ ਖ਼ਬਰ ਵੀ ਪੜ੍ਹੋ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਪੰਜਾਬੀ ਅਦਾਕਾਰ ਗੁਗੂ ਗਿੱਲ

ਫੈਨ ਨੂੰ ਥੀਏਟਰ ਵਿੱਚ ਦਿਲ ਦਾ ਦੌਰਾ ਪਿਆ
ਖਬਰਾਂ ਮੁਤਾਬਕ, 35 ਸਾਲਾ ਮਸਤਾਨ ਫਿਲਮ ਦੀ ਸਕ੍ਰੀਨਿੰਗ ਦੌਰਾਨ ਜੋਸ਼ ਨਾਲ ਤਾੜੀਆਂ ਵਜਾ ਰਿਹਾ ਸੀ। ਫਿਰ ਅਚਾਨਕ ਉਸ ਦੀ ਤਬੀਅਤ ਵਿਗੜ ਗਈ। ਹਾਲਾਂਕਿ, ਉਸ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ ਅਤੇ ਉਸ ਦਾ ਇਲਾਜ ਕੀਤਾ ਗਿਆ ਪਰ ਉਹ ਬਚ ਨਾ ਸਕਿਆ। ਹਸਪਤਾਲ 'ਚ ਡਾਕਟਰਾਂ ਨੇ ਮਸਤਾਨ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ, ਜਿਸ ਨਾਲ ਉਸ ਦੇ ਦੋਸਤਾਂ ਅਤੇ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ।ਰਿਪੋਰਟ 'ਚ ਅੱਗੇ ਕਿਹਾ ਗਿਆ ਹੈ ਕਿ ਮਸਤਾਨ ਨੂੰ ਜਾਣਨ ਵਾਲੇ ਲੋਕਾਂ ਨੇ ਅਵਿਸ਼ਵਾਸ ਜ਼ਾਹਰ ਕੀਤਾ ਅਤੇ ਕਿਹਾ ਹੈ ਕਿ ਉਸ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਸ ਨਾਲ ਅਜਿਹੀ ਘਟਨਾ ਵਾਪਰੇਗੀ, ਜਦੋਂ ਉਹ ਆਪਣੀ ਪਸੰਦੀਦਾ ਫਿਲਮ ਦਾ ਆਨੰਦ ਮਾਣ ਰਿਹਾ ਸੀ। ਖਬਰਾਂ ਮੁਤਾਬਕ ਮਸਤਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਇਸ ਤੋਂ ਇਲਾਵਾ ਪੁਲਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ -ਰਣਬੀਰ ਕਪੂਰ ਦੇ ਜਨਮਦਿਨ ਮੌਕੇ ਕੀਤਾ ਗਿਆ ਨਵੀਂ ਫ਼ਿਲਮ ਦਾ ਐਲਾਨ, ਪੋਸਟਰ ਹੋਇਆ ਜਾਰੀ

ਦੇਵਰਾ ਦਾ ਨਿਰਦੇਸ਼ਨ ਕੋਰਤਾਲਾ ਸਿਵਾ ਦੁਆਰਾ ਕੀਤਾ ਗਿਆ ਹੈ। ਇਸ ਫਿਲਮ 'ਚ ਜੂਨੀਅਰ ਐਨਟੀਆਰ ਮੁੱਖ ਭੂਮਿਕਾ 'ਚ ਹਨ ਅਤੇ ਉਨ੍ਹਾਂ ਨੇ ਇਸ ਵਿੱਚ ਦੋਹਰੀ ਭੂਮਿਕਾ ਨਿਭਾਈ ਹੈ। ਇਸ ਫਿਲਮ 'ਚ ਉਨ੍ਹਾਂ ਦੇ ਨਾਲ ਜਾਹਨਵੀ ਕਪੂਰ ਹੈ। ਜਾਹਨਵੀ ਨੇ ਇਸ ਫਿਲਮ ਨਾਲ ਤੇਲਗੂ ਫਿਲਮ ਇੰਡਸਟਰੀ 'ਚ ਡੈਬਿਊ ਕੀਤਾ ਹੈ। ਦੇਵਰਾ 'ਚ ਸੈਫ ਅਲੀ ਖਾਨ ਨੇ ਵਿਲੇਨ ਦਾ ਕਿਰਦਾਰ ਨਿਭਾਇਆ ਹੈ। ਉਨ੍ਹਾਂ ਦੇ ਕਿਰਦਾਰ ਦਾ ਨਾਂ ਭੈਰਾ ਹੈ। ਇਹ ਫਿਲਮ 27 ਸਤੰਬਰ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ 'ਚ ਰਿਲੀਜ਼ ਹੋਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News