‘ਕੈਰੀ ਆਨ ਜੱਟਾ 3’ ਫ਼ਿਲਮ ਦਾ ਨਵਾਂ ਗੀਤ ‘ਕਾਲੇ ਜਾਦੂ’ ਰਿਲੀਜ਼, ਗਿੱਪੀ-ਸੋਨਮ ਦੀ ਦਿਸੀ ਖ਼ੂਬਸੂਰਤ ਕੈਮਿਸਟਰੀ

07/04/2023 4:44:11 PM

ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਜਿਥੇ ਦਰਸ਼ਕਾਂ ਵਲੋਂ ਬੇਹੱਦ ਪਸੰਦ ਕੀਤੀ ਜਾ ਰਹੀ ਹੈ, ਉਥੇ ਇਹ ਫ਼ਿਲਮ ਕਮਾਈ ਦੇ ਨਵੇਂ ਰਿਕਾਰਡ ਵੀ ਕਾਇਮ ਕਰ ਰਹੀ ਹੈ। ਫ਼ਿਲਮ ਨੇ 4 ਦਿਨਾਂ ਅੰਦਰ 46.56 ਕਰੋੜ ਰੁਪਏ ਦੀ ਕਲੈਕਸ਼ਨ ਕਰ ਲਈ ਹੈ।

ਫ਼ਿਲਮ ਦੇ ਟੀਜ਼ਰ, ਟਰੇਲਰ ਤੇ ਗੀਤਾਂ ਨੂੰ ਵੀ ਲੋਕਾਂ ਵਲੋਂ ਖ਼ੂਬ ਪਸੰਦ ਕੀਤਾ ਗਿਆ ਸੀ। ਇਸੇ ਦੇ ਚਲਦਿਆਂ ਫ਼ਿਲਮ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ, ਜਿਸ ਦਾ ਨਾਂ ਹੈ ‘ਕਾਲੇ ਜਾਦੂ’। ਇਹ ਇਕ ਬੀਟ ਸੌਂਗ ਹੈ।

ਇਹ ਖ਼ਬਰ ਵੀ ਪੜ੍ਹੋ : ਸ਼ਾਹਰੁਖ ਖ਼ਾਨ ਦਾ ਅਮਰੀਕਾ 'ਚ ਸੜਕ ਹਾਦਸਾ, ਹਫੜਾ-ਦਫੜੀ 'ਚ ਪਹੁੰਚਾਇਆ ਹਸਪਤਾਲ

ਗੀਤ ’ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਦੀ ਖ਼ੂਬਸੂਰਤ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਗੀਤ ਨੂੰ ਆਵਾਜ਼ ਵੀ ਗਿੱਪੀ ਗਰੇਵਾਲ ਨੇ ਦਿੱਤੀ ਹੈ। ਇਸ ਦੇ ਬੋਲ, ਸੰਗੀਤ ਤੇ ਕੰਪੋਜ਼ੀਸ਼ਨ ਜਾਨੀ ਦੀ ਹੈ।

ਦੱਸ ਦੇਈਏ ਕਿ ਫ਼ਿਲਮ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ।

ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।

ਨੋਟ– ‘ਕਾਲੇ ਜਾਦੂ’ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।

Rahul Singh

This news is Content Editor Rahul Singh