ਹਰੀਸ਼ ਵਰਮਾ ਤੇ ਸਿਮੀ ਚਾਹਲ ਦੀ ਫ਼ਿਲਮ ‘ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ’ 14 ਜੁਲਾਈ ਨੂੰ ਹੋਵੇਗੀ ਰਿਲੀਜ਼

Thursday, Jun 22, 2023 - 11:08 AM (IST)

ਹਰੀਸ਼ ਵਰਮਾ ਤੇ ਸਿਮੀ ਚਾਹਲ ਦੀ ਫ਼ਿਲਮ ‘ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ’ 14 ਜੁਲਾਈ ਨੂੰ ਹੋਵੇਗੀ ਰਿਲੀਜ਼

ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ’ ਦਾ ਪੋਸਟਰ ਰਿਲੀਜ਼ ਹੋਇਆ ਹੈ। ਇਸ ਪੋਸਟਰ ’ਚ ਹਰੀਸ਼ ਵਰਮਾ, ਸਿਮੀ ਚਾਹਲ, ਬੀ. ਐੱਨ. ਸ਼ਰਮਾ ਤੇ ਜਤਿੰਦਰ ਕੌਰ ਨਜ਼ਰ ਆ ਰਹੇ ਹਨ।

ਫ਼ਿਲਮ ਦਾ ਪੋਸਟਰ ਬੇਹੱਦ ਮਜ਼ੇਦਾਰ ਹੈ, ਜਿਸ ’ਚ ਹਰੀਸ਼ ਵਰਮਾ ਤੇ ਸਿਮੀ ਚਾਹਲ ਕਟਪੁਤਲੀ ਬਣੇ ਨਜ਼ਰ ਆ ਰਹੇ ਹਨ, ਜਿਨ੍ਹਾਂ ਦੀ ਡੋਰ ਬੀ. ਐੱਨ. ਸ਼ਰਮਾ ਤੇ ਜਤਿੰਦਰ ਕੌਰ ਨੇ ਫੜੀ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਗਾਇਕ ਹਨੀ ਸਿੰਘ ਨੂੰ ਗੋਲਡੀ ਬਰਾੜ ਗੈਂਗ ਵੱਲੋਂ ਮਿਲੀ ਜਾਨੋਂ ਮਾਰਨ ਦੀ ਧਮਕੀ

ਫ਼ਿਲਮ ’ਚ ਸੁਖਵਿੰਦਰ ਚਾਹਲ, ਅਨੀਤਾ ਦੇਵਗਨ, ਧੀਰਜ ਕੁਮਾਰ, ਅਸ਼ੋਕ ਪਾਠਕ, ਸੁਮਿਤ ਗੁਲਾਟੀ, ਸੀਮਾ ਕੌਸ਼ਲ, ਪਰਕਾਸ਼ ਗਾਧੂ, ਨੇਹਾ ਦਿਆਲ, ਕਮਲਦੀਪ ਕੌਰ ਤੇ ਗੁਰਪ੍ਰੀਤ ਕੌਰ ਭੰਗੂ ਅਹਿਮ ਭੂਮਿਕਾਵਾਂ ’ਚ ਹਨ।

ਦੱਸ ਦੇਈਏ ਕਿ ਫ਼ਿਲਮ ਨੂੰ ਲਾਡਾ ਸਿਆਨ ਘੁੰਮਣ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਨੂੰ ਕਰਨ ਸੰਧੂ ਤੇ ਧੀਰਜ ਕੁਮਾਰ ਨੇ ਲਿਖਿਆ ਹੈ। ਫ਼ਿਲਮ ਨੂੰ ਜਤਿੰਦਰ ਸਿੰਘ ਲਵਲੀ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ, ਜਿਸ ਦੇ ਕੋ-ਪ੍ਰੋਡਿਊਸਰ ਧੀਰਜ ਕੁਮਾਰ ਤੇ ਕਰਨ ਸੰਧੂ ਹਨ।

PunjabKesari

ਫ਼ਿਲਮ ਨੂੰ ਦੁਨੀਆ ਭਰ ’ਚ ਰਿਧਮ ਬੁਆਏਜ਼ ਵਲੋਂ ਰਿਲੀਜ਼ ਕੀਤਾ ਜਾ ਰਿਹਾ ਹੈ, ਜੋ ਸਿਨੇਮਾਘਰਾਂ ’ਚ 14 ਜੁਲਾਈ ਨੂੰ ਦਸਤਕ ਦੇਣ ਜਾ ਰਹੀ ਹੈ।

ਨੋਟ– ਫ਼ਿਲਮ ਦਾ ਪੋਸਟਰ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News