ਫ਼ਿਲਮ 'ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ' ਦਾ ਦੂਜਾ ਗੀਤ ‘ਰਾਣੀਆਂ’ ਹੋਇਆ ਰਿਲੀਜ਼

07/07/2023 2:06:16 PM

 ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ’ ਦੇ ਟਰੇਲਰ ਤੇ ਗੀਤ ‘ਗੇੜਾ’ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹੁਣ ਫ਼ਿਲਮ ਦਾ ਦੂਜਾ ਗੀਤ ਰਿਲੀਜ਼ ਹੋ ਗਿਆ ਹੈ। ਫ਼ਿਲਮ ਦੇ ਦੂਜੇ ਗੀਤ ਦਾ ਨਾਂ ‘ਰਾਣੀਆਂ’ ਹੈ। ਗੀਤ ਦੀ ਵੀਡੀਓ ’ਚ ਹਰੀਸ਼ ਵਰਮਾ ਤੇ ਸਿਮੀ ਚਾਹਲ ਦੀ ਜੋੜੀ ਕਾਫ਼ੀ ਵਧੀਆ ਲੱਗ ਰਹੀ ਹੈ। ਇਸ ਗੀਤ ਨੂੰ ਲਿਖਿਆ, ਗਾਇਆ ਤੇ ਕੰਪੋਜ਼ ਡੀ. ਹਾਰਪ ਨੇ ਕੀਤਾ ਹੈ। ਗੀਤ ਨੂੰ ਸੰਗੀਤ ਬਗਜ਼ੀ ਨੇ ਦਿੱਤਾ ਹੈ। ਗੀਤ ਦਿਊਸ਼ ਮਿਹਰ ਵਲੋਂ ਕੋਰੀਓਗ੍ਰਾਫ ਕੀਤਾ ਗਿਆ ਹੈ, ਜਿਸ ਨੂੰ ਜਗਰੂਪ ਸੰਧੂ ਤੇ ਗੁਰੂ ਭੁੱਲਰ ਨੇ ਡਾਇਰੈਕਟ ਕੀਤਾ ਹੈ।

ਫ਼ਿਲਮ ’ਚ ਬੀ. ਐੱਨ. ਸ਼ਰਮਾ, ਜਤਿੰਦਰ ਕੌਰ, ਅਨੀਤਾ ਦੇਵਗਨ, ਸੁਖਵਿੰਦਰ ਚਾਹਲ, ਧੀਰਜ ਕੁਮਾਰ, ਅਸ਼ੋਕ ਪਾਠਕ, ਸੁਮਿਤ ਗੁਲਾਟੀ, ਸੀਮਾ ਕੌਸ਼ਲ, ਪਰਕਾਸ਼ ਗਾਧੂ, ਨੇਹਾ ਦਿਆਲ, ਕਮਲਦੀਪ ਕੌਰ, ਗੁਰਪ੍ਰੀਤ ਕੌਰ ਭੰਗੂ, ਸਮਰੀਤ ਬਾਜਵਾ ਤੇ ਪਰਵੀਨ ਬਾਨੀ ਵੀ ਅਹਿਮ ਕਿਰਦਾਰਾਂ ’ਚ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਲਾਡਾ ਸਿਆਨ ਘੁੰਮਣ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਕਰਨ ਸੰਧੂ ਤੇ ਧੀਰਜ ਕੁਮਾਰ ਨੇ ਲਿਖੀ ਹੈ।

ਫ਼ਿਲਮ ਵੈਸਟਾਵੰਡਰ ਮੋਸ਼ਨ ਪਿਕਚਰਜ਼ ਤੇ ਅੰਬਰਸਰੀਏ ਪ੍ਰੋਡਕਸ਼ਨਜ਼ ਦੀ ਪੇਸ਼ਕਸ਼ ਹੈ। ਫ਼ਿਲਮ ਨੂੰ ਜਤਿੰਦਰ ਸਿੰਘ ਲਵਲੀ ਨੇ ਪ੍ਰੋਡਿਊਸ ਕੀਤਾ ਹੈ, ਜਿਸ ਦੇ ਕੋ-ਪ੍ਰੋਡਿਊਸਰ ਧੀਰਜ ਕੁਮਾਰ ਤੇ ਕਰਨ ਸੰਧੂ ਹਨ। ਇਹ ਫ਼ਿਲਮ 14 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਨੂੰ ਰਿਧਮ ਬੁਆਏਜ਼ ਵਲੋਂ ਦੁਨੀਆ ਭਰ ’ਚ ਰਿਲੀਜ਼ ਕੀਤਾ ਜਾ ਰਿਹਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

 

For Android:- https://play.google.com/store/apps/details?id=com.jagbani&hl=en 

For IOS:- 
https://itunes.apple.com/in/app/id538323711?mt=8


 

sunita

This news is Content Editor sunita