ਹਰੀਸ਼ ਵਰਮਾ ਤੇ ਸਿਮੀ ਚਾਹਲ ਦੀ ਫ਼ਿਲਮ ‘ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ’ ਦੇ ਟਰੇਲਰ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

07/02/2023 5:23:20 PM

ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ’ ਦਾ ਟਰੇਲਰ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ। ਇਸ ਟਰੇਲਰ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮ ਦੇ ਟਰੇਲਰ ਨੂੰ ਖ਼ਬਰ ਲਿਖੇ ਜਾਣ ਤਕ 2.5 ਮਿਲੀਅਨ ਯਾਨੀ 25 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਇਹ ਖ਼ਬਰ ਵੀ ਪੜ੍ਹੋ : ਗਾਇਕ ਦੀਪ ਢਿੱਲੋਂ ਨੇ ਲਿਆ ਵੱਡਾ ਫ਼ੈਸਲਾ, ਕੈਨੇਡਾ ਛੱਡ ਪੱਕੇ ਸ਼ਿਫਟ ਹੋਣਗੇ ਭਾਰਤ

ਫ਼ਿਲਮ ’ਚ ਹਰੀਸ਼ ਵਰਮਾ ਤੇ ਸਿਮੀ ਚਾਹਲ ਮੁੱਖ ਭੂਮਿਕਾ ਨਿਭਾਅ ਰਹੇ ਹਨ। ਦੋਵਾਂ ਤੋਂ ਇਲਾਵਾ ਬੀ. ਐੱਨ. ਸ਼ਰਮਾ, ਜਤਿੰਦਰ ਕੌਰ, ਅਨੀਤਾ ਦੇਵਗਨ, ਸੁਖਵਿੰਦਰ ਚਾਹਲ, ਧੀਰਜ ਕੁਮਾਰ, ਅਸ਼ੋਕ ਪਾਠਕ, ਸੁਮਿਤ ਗੁਲਾਟੀ, ਸੀਮਾ ਕੌਸ਼ਲ, ਪਰਕਾਸ਼ ਗਾਧੂ, ਨੇਹਾ ਦਿਆਲ, ਕਮਲਦੀਪ ਕੌਰ, ਗੁਰਪ੍ਰੀਤ ਕੌਰ ਭੰਗੂ, ਸਮਰੀਤ ਬਾਜਵਾ ਤੇ ਪਰਵੀਨ ਬਾਨੀ ਵੀ ਅਹਿਮ ਕਿਰਦਾਰਾਂ ’ਚ ਨਜ਼ਰ ਆਉਣਗੇ।

ਫ਼ਿਲਮ ਦਾ ਟਰੇਲਰ ਮਸਤੀ ਨਾਲ ਭਰਪੂਰ ਹੈ, ਜਿਸ ਦਾ ਸਿਚੂਏਸ਼ਨਲ ਡਰਾਮਾ ਤੁਹਾਡੇ ਚਿਹਰੇ ’ਤੇ ਹਾਸਾ ਲਿਆ ਦੇਵੇਗਾ। ਇਸ ਫ਼ਿਲਮ ਨੂੰ ਲਾਡਾ ਸਿਆਨ ਘੁੰਮਣ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਕਰਨ ਸੰਧੂ ਤੇ ਧੀਰਜ ਕੁਮਾਰ ਨੇ ਲਿਖੀ ਹੈ।

ਫ਼ਿਲਮ ਵੈਸਟਾਵੰਡਰ ਮੋਸ਼ਨ ਪਿਕਚਰਜ਼ ਤੇ ਅੰਬਰਸਰੀਏ ਪ੍ਰੋਡਕਸ਼ਨਜ਼ ਦੀ ਪੇਸ਼ਕਸ਼ ਹੈ। ਫ਼ਿਲਮ ਨੂੰ ਜਤਿੰਦਰ ਸਿੰਘ ਲਵਲੀ ਨੇ ਪ੍ਰੋਡਿਊਸ ਕੀਤਾ ਹੈ, ਜਿਸ ਦੇ ਕੋ-ਪ੍ਰੋਡਿਊਸਰ ਧੀਰਜ ਕੁਮਾਰ ਤੇ ਕਰਨ ਸੰਧੂ ਹਨ।

ਇਹ ਫ਼ਿਲਮ 14 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਨੂੰ ਰਿਧਮ ਬੁਆਏਜ਼ ਵਲੋਂ ਦੁਨੀਆ ਭਰ ’ਚ ਰਿਲੀਜ਼ ਕੀਤਾ ਜਾ ਰਿਹਾ ਹੈ।

ਨੋਟ– ਫ਼ਿਲਮ ਦਾ ਟਰੇਲਰ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।

Rahul Singh

This news is Content Editor Rahul Singh