ਜਾਣੋ ਦਰਸ਼ਕਾਂ ਨੂੰ ਕਿਵੇਂ ਦੀ ਲੱਗੀ ਫ਼ਿਲਮ ‘ਕਲੀ ਜੋਟਾ’, ਦੇਖੋ ਪਬਲਿਕ ਰੀਵਿਊ
Saturday, Feb 04, 2023 - 11:15 AM (IST)
ਜਲੰਧਰ (ਬਿਊਰੋ)– ਪੰਜਾਬੀ ਫ਼ਿਲਮ ‘ਕਲੀ ਜੋਟਾ’ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ’ਚ ਨੀਰੂ ਬਾਜਵਾ, ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਮੁੱਖ ਭੂਮਿਕਾ ਨਿਭਾਅ ਰਹੇ ਹਨ।
ਫ਼ਿਲਮ ਨੂੰ ਲੈ ਕੇ ਲੋਕਾਂ ਦੇ ਰੀਵਿਊਜ਼ ਆਉਣੇ ਸ਼ੁਰੂ ਹੋ ਗਏ ਹਨ। ਲੋਕਾਂ ਵਲੋਂ ਫ਼ਿਲਮ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਲੋਕਾਂ ਦੇ ਰੀਵਿਊਜ਼ ਤੁਸੀਂ ਹੇਠਾਂ ਦਿੱਤੀ ਵੀਡੀਓ ’ਤੇ ਕਲਿੱਕ ਕਰਕੇ ਦੇਖ ਸਕਦੇ ਹੋ–
ਦੱਸ ਦੇਈਏ ਕਿ ‘ਕਲੀ ਜੋਟਾ’ ਫ਼ਿਲਮ ਨੂੰ ਵਿਜੇ ਕੁਮਾਰ ਅਰੋੜਾ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਹਰਿੰਦਰ ਕੌਰ ਵਲੋਂ ਲਿਖੀ ਗਈ ਹੈ। ਫ਼ਿਲਮ ਨੂੰ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।
ਫ਼ਿਲਮ ਨੂੰ ਨੀਰੂ ਬਾਜਵਾ ਐਂਟਰਟੇਨਮੈਂਟ, ਯੂ. ਐਂਡ ਆਈ ਫ਼ਿਲਮਜ਼ ਤੇ ਵੀ. ਐੱਚ. ਐਂਟਰਟੇਨਮੈਂਟ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ।
ਨੋਟ– ਤੁਹਾਨੂੰ ‘ਕਲੀ ਜੋਟਾ’ ਫ਼ਿਲਮ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਜ਼ਰੂਰ ਦੱਸੋ।