Kalki 2898 AD: ਕਲਕੀ ਫ਼ਿਲਮ ਦਾ ਇਕ ਹੋਰ ਪੋਸਟਰ ਰਿਲੀਜ਼, ਮਰੀਅਮ ਦੇ ਕਿਰਦਾਰ ''ਚ ਨਜ਼ਰ ਆਈ ਸ਼ੋਭਨਾ
Wednesday, Jun 19, 2024 - 03:27 PM (IST)
ਮੁੰਬਈ- 'ਇਸ ਸਾਲ ਦੀ ਸਭ ਤੋਂ ਉਡੀਕੀ ਜਾਣ ਵਾਲੀ ਫ਼ਿਲਮ ਹੈ। ਦੇਸ਼-ਵਿਦੇਸ਼ ਦੇ ਦਰਸ਼ਕ ਇਸ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਨਾਗ ਅਸ਼ਵਿਨ ਦੇ ਨਿਰਦੇਸ਼ਨ 'ਚ ਬਣੀ ਇਸ ਫ਼ਿਲਮ 'ਚ ਕਈ ਵੱਡੇ ਸਿਤਾਰੇ ਦੇਖਣ ਨੂੰ ਮਿਲਣ ਵਾਲੇ ਹਨ। ਫ਼ਿਲਮ 'ਚ ਭਾਰਤੀ ਮਿਥਿਹਾਸ ਅਤੇ ਵਿਗਿਆਨ-ਕਥਾ ਦਾ ਮਿਸ਼ਰਣ ਦੇਖਣ ਨੂੰ ਮਿਲੇਗਾ। ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਪ੍ਰਸ਼ੰਸਕ ਇਸ ਨੂੰ ਸਿਨੇਮਾਘਰਾਂ 'ਚ ਦੇਖਣ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਹ ਫ਼ਿਲਮ 27 ਜੂਨ, 2024 ਨੂੰ ਰਿਲੀਜ਼ ਹੋਣ ਵਾਲੀ ਹੈ। ਫ਼ਿਲਮ ਦਾ ਟ੍ਰੇਲਰ ਕੁਝ ਦਿਨ ਪਹਿਲਾਂ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਹੈ। ਹੁਣ ਫ਼ਿਲਮ ਦਾ ਇੱਕ ਹੋਰ ਨਵਾਂ ਪੋਸਟਰ ਰਿਲੀਜ਼ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ- ਟਰੇਨ ਤੋਂ ਸ਼ੁਰੂ ਹੋਈ ਅਲਕਾ ਯਾਗਨਿਕ ਦੀ ਪ੍ਰੇਮ ਕਹਾਣੀ, ਵਿਆਹ ਮਗਰੋਂ ਵੀ ਪਤੀ ਤੋਂ ਕਿਉਂ ਰਹਿ ਰਹੀ ਹੈ ਵੱਖ?
ਜਿਵੇਂ-ਜਿਵੇਂ ਫ਼ਿਲਮ ਦੀ ਰਿਲੀਜ਼ ਡੇਟ ਨੇੜੇ ਆ ਰਹੀ ਹੈ। ਦਰਸ਼ਕਾਂ ਦਾ ਉਤਸ਼ਾਹ ਵੀ ਵਧਦਾ ਜਾ ਰਿਹਾ ਹੈ। ਨਿਰਮਾਤਾ ਫ਼ਿਲਮ ਨਾਲ ਜੁੜੇ ਪੋਸਟਰ ਅਤੇ ਵੀਡੀਓਜ਼ ਵੀ ਲਗਾਤਾਰ ਜਾਰੀ ਕਰ ਰਹੇ ਹਨ, ਜਿਸ ਕਾਰਨ ਫ਼ਿਲਮ ਨੂੰ ਲੈ ਕੇ ਉਤਸ਼ਾਹ ਬਰਕਰਾਰ ਹੈ। ਨਿਰਮਾਤਾ ਹੁਣ ਦਰਸ਼ਕਾਂ ਨੂੰ ਫ਼ਿਲਮ ਦੇ ਬਾਕੀ ਕਿਰਦਾਰਾਂ ਨਾਲ ਜਾਣੂ ਕਰਵਾਉਣਾ ਚਾਹੁੰਦੇ ਹਨ, ਇਸ ਲਈ ਹੋਰ ਕਿਰਦਾਰਾਂ ਦੇ ਪੋਸਟਰ ਵੀ ਲਗਾਤਾਰ ਸ਼ੇਅਰ ਕੀਤੇ ਜਾ ਰਹੇ ਹਨ। ਅੱਜ ਯਾਨੀ 19 ਜੂਨ ਨੂੰ ਟੀਮ ਵੱਲੋਂ ਨਵਾਂ ਪੋਸਟਰ ਰਿਲੀਜ਼ ਕੀਤਾ ਗਿਆ ਹੈ। ਇਸ ਪੋਸਟਰ 'ਚ ਸੀਨੀਅਰ ਅਦਾਕਾਰਾ ਸ਼ੋਭਨਾ ਦਾ ਫਰਸਟ ਲੁੱਕ ਸਾਹਮਣੇ ਆਇਆ ਹੈ। ਇਸ ਪੋਸਟਰ 'ਚ ਉਹ ਕਾਫੀ ਸਮੇਂ ਤੋਂ ਇੰਤਜ਼ਾਰ ਕਰਦੀ ਨਜ਼ਰ ਆ ਰਹੀ ਹੈ। ਫ਼ਿਲਮ 'ਚ ਉਹ ਮਰੀਅਮ ਦੇ ਕਿਰਦਾਰ 'ਚ ਨਜ਼ਰ ਆਉਣ ਵਾਲੀ ਹੈ। ਸ਼ੋਭਨਾ ਤੇਲਗੂ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਹੈ, ਉਸ ਨੇ ਸਕ੍ਰੀਨ 'ਤੇ ਕਈ ਯਾਦਗਾਰ ਭੂਮਿਕਾਵਾਂ ਨਿਭਾਈਆਂ ਹਨ।
ਇਹ ਖ਼ਬਰ ਵੀ ਪੜ੍ਹੋ- ਸੋਨਾਕਸ਼ੀ ਸਿਨਹਾ ਦੇ ਵਿਆਹ ਵਿਚਾਲੇ ਭਰਾ ਲਵ ਸਿਨਹਾ ਨੇ ਸ਼ੇਅਰ ਕੀਤੀ ਇਹ ਪੋਸਟ, ਫੈਨਜ਼ ਦੀ ਵਧੀ ਚਿੰਤਾ
'ਕਲਕੀ 2898 ਏ.ਡੀ'ਦੀ ਟੀਮ ਇਸ ਸਮੇਂ ਫ਼ਿਲਮ ਦੀ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਇਸ ਦੌਰਾਨ ਫ਼ਿਲਮ ਦੀ ਟੀਮ ਪ੍ਰਮੋਸ਼ਨ ਲਈ ਮੁੰਬਈ ਪਹੁੰਚ ਗਈ ਹੈ। ਇਸ ਪ੍ਰੈੱਸ ਕਾਨਫਰੰਸ ਦਾ ਹਿੱਸਾ ਬਣਨ ਲਈ ਪ੍ਰਭਾਸ ਅਤੇ ਕਮਲ ਹਾਸਨ ਵੀ ਮੁੰਬਈ ਪਹੁੰਚ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਇਹ ਫ਼ਿਲਮ ਭਾਰਤ ਵਿੱਚ ਬਣੀਆਂ ਸਭ ਤੋਂ ਮਹਿੰਗੀਆਂ ਫ਼ਿਲਮਾਂ ਵਿੱਚੋਂ ਇੱਕ ਹੈ। ਇਸ ਫ਼ਿਲਮ 'ਚ ਪ੍ਰਭਾਸ, ਅਮਿਤਾਭ ਬੱਚਨ, ਕਮਲ ਹਾਸਨ, ਦੀਪਿਕਾ ਪਾਦੂਕੋਣ, ਦਿਸ਼ਾ ਪਟਾਨੀ, ਪਸ਼ੂਪਤੀ ਅਤੇ ਰਾਜੇਂਦਰ ਪ੍ਰਸਾਦ ਵਰਗੇ ਕਈ ਕਲਾਕਾਰ ਅਹਿਮ ਭੂਮਿਕਾਵਾਂ 'ਚ ਹਨ। ਫ਼ਿਲਮ 'ਚ ਸੰਗੀਤ ਦਿੱਤਾ ਹੈ ਸੰਤੋਸ਼ ਨਾਰਾਇਣਨ ਨੇ। ਇਸ ਦੇ ਨਾਲ ਹੀ ਫ਼ਿਲਮ ਦਾ ਨਿਰਮਾਣ ਅਸ਼ਵਿਨੀ ਦੱਤ ਨੇ ਵੈਜਯੰਤੀ ਮੂਵੀਜ਼ ਦੇ ਬੈਨਰ ਹੇਠ ਕੀਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।