ਕੋਲਕਾਤਾ ''ਚ ਟ੍ਰੇਨੀ ਡਾਕਟਰ ਨਾਲ ਹੋਈ ਬੇਰਹਿਮੀ ''ਤੇ ਗੁੱਸੇ ''ਚ ਆਈ ਕੰਗਨਾ, ਕਿਹਾ- CBI ਨੂੰ ਸੌਂਪਣਾ ਚਾਹੀਦਾ ਹੈ ਮਾਮਲਾ
Tuesday, Aug 13, 2024 - 04:23 PM (IST)

ਹਿਮਾਚਲ ਪ੍ਰਦੇਸ਼- ਕੋਲਕਾਤਾ ਦੇ ਆਰ.ਜੀ. ਕਾਰ. ਮੈਡੀਕਲ ਕਾਲਜ ਅਤੇ ਹਸਪਤਾਲ 'ਚ ਇੱਕ ਮਹਿਲਾ ਟ੍ਰੇਨੀ ਡਾਕਟਰ ਦੀ ਬੇਰਹਿਮੀ ਨਾਲ ਹੱਤਿਆ ਦੀ ਘਟਨਾ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਮਹਿਲਾ ਟ੍ਰੇਨੀ ਡਾਕਟਰ ਲਈ ਲੋਕ ਸੜਕਾਂ 'ਤੇ ਉਤਰ ਆਏ ਹਨ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਇਸ ਘਟਨਾ ਨੇ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਨੇ ਗੁੱਸਾ ਜਾਹਰ ਕੀਤਾ ਹੈ ਅਤੇ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਆਪਣਾ ਗੁੱਸਾ ਕੱਢਿਆ ਹੈ।
ਕੋਲਕਾਤਾ 'ਚ ਡਾਕਟਰ ਨਾਲ ਬਲਾਤਕਾਰ ਦੇ ਮਾਮਲੇ ਤੋਂ ਗੁੱਸੇ 'ਚ ਕੰਗਨਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਲਿਖਿਆ, ''ਕੋਲਕਾਤਾ ਦੇ ਸਰਕਾਰੀ ਆਰ.ਜੀ.ਕਾਰ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਇਕ ਟ੍ਰੇਨੀ ਮਹਿਲਾ ਡਾਕਟਰ ਦੀ ਹੱਤਿਆ ਭਿਆਨਕ ਹੈ। ਸ਼ੁੱਕਰਵਾਰ ਸਵੇਰੇ ਸੈਮੀਨਾਰ ਹਾਲ ਦੇ ਅੰਦਰ ਮਹਿਲਾ ਪੋਸਟ ਗ੍ਰੈਜੂਏਟ ਟ੍ਰੇਨੀ ਡਾਕਟਰ ਦਾ ਸਰੀਰ 'ਤੇ ਕਈ ਸੱਟਾਂ ਦੇ ਨਿਸ਼ਾਨ ਮਿਲੇ ਸਨ, ਮੈਨੂੰ ਉਮੀਦ ਹੈ ਕਿ ਇਸ ਦੀ ਜਾਂਚ ਸੀ.ਬੀ.ਆਈ. ਵੱਲੋਂ ਕੀਤੀ ਜਾਵੇਗੀ ਅਤੇ ਹਮਲਾਵਰ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - Vaani Kapoor ਨੇ ਗੋਲਡਨ ਸਾੜ੍ਹੀ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
ਕੰਗਨਾ ਦੇ ਕੰਮ ਦੀ ਗੱਲ ਕਰੀਏ ਤਾਂ ਉਹ ਮੰਡੀ ਦੀ ਸੰਸਦ ਮੈਂਬਰ ਬਣਨ ਤੋਂ ਬਾਅਦ ਸਿਆਸੀ ਕੰਮਾਂ 'ਚ ਰੁੱਝੀ ਹੋਈ ਹੈ ਅਤੇ ਜਲਦ ਹੀ ਉਨ੍ਹਾਂ ਦੀ ਫਿਲਮ ਐਮਰਜੈਂਸੀ ਪਰਦੇ 'ਤੇ ਰਿਲੀਜ਼ ਹੋਵੇਗੀ। ਇਸ 'ਚ ਉਹ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ 'ਚ ਨਜ਼ਰ ਆਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।