ਕੰਗਨਾ ਨੇ ਅਸਾਮ ਦੇ CM ਹਿਮੰਤਾ ਬਿਸਵਾ ਸਰਮਾ ਨਾਲ ਕੀਤੀ ਮੁਲਾਕਾਤ, ਹਰੇ ਰੰਗ ਦੀ ਸਾੜੀ ’ਚ ਲੱਗ ਰਹੀ ਖੂਬਸੂਰਤ
Sunday, Nov 06, 2022 - 11:34 AM (IST)
ਬਾਲੀਵੁੱਡ ਡੈਸਕ- ਅਦਾਕਾਰਾ ਕੰਗਨਾ ਰਣੌਤ ਅਕਸਰ ਕਿਸੇ ਨਾ ਕਿਸੇ ਕਾਰਨ ਸੁਰਖੀਆਂ ’ਚ ਬਣੀ ਰਹਿੰਦੀ ਹੈ। ਅਦਾਕਾਰਾ ਜਲਦੀ ਹੀ ਅਸਾਮ ਦੇ ਕਈ ਹਿੱਸਿਆਂ ’ਚ ਆਪਣੀ ਆਉਣ ਵਾਲੀ ਫ਼ਿਲਮ ਦੀ ਸ਼ੂਟਿੰਗ ਕਰਨ ਜਾ ਰਹੀ ਹੈ। ਇਸ ਤੋਂ ਪਹਿਲਾਂ ਹਾਲ ਹੀ ’ਚ ਉਨ੍ਹਾਂ ਨੇ ਰਾਜ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨਾਲ ਸ਼ਿਸ਼ਟਾਚਾਰ ਦੀ ਮੁਲਾਕਾਤ ਕੀਤੀ ਸੀ। ਉਸ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝੀਆਂ ਕੀਤੀਆਂ ਹਨ, ਜੋ ਕਾਫ਼ੀ ਵਾਇਰਲ ਹੋ ਰਹੀਆਂ ਹਨ।

ਇਹ ਵੀ ਪੜ੍ਹੋ- ਪਤੀ ਰਣਬੀਰ ਨਾਲ HN ਰਿਲਾਇੰਸ ਹਸਪਤਾਲ ਪਹੁੰਚੀ ਆਲੀਆ, ਘਰ ’ਚ ਆਉਣ ਵਾਲਾ ਹੈ ਛੋਟਾ ਮਹਿਮਾਨ
ਕੰਗਨਾ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਪਹਿਲੀ ਤਸਵੀਰ 'ਚ ਉਹ ਹਿਮੰਤ ਬਿਸਵਾ ਸਰਮਾ ਨੂੰ ਗੁਲਦਸਤੇ ਦਿੰਦੀ ਨਜ਼ਰ ਆ ਰਹੀ ਹੈ।

ਦੂਸਰੀ ਤਸਵੀਰ ’ਚ ਉਹ CM ਨਾਲ ਗੱਲ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਤੀਸਰੀ ਤਸਵੀਰ ’ਚ ਅਦਾਕਾਰਾ ਸੋਫ਼ੇ ’ਤੇ ਬੈਠ ਕੇ CM ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਕੰਗਨਾ ਗ੍ਰੀਨ ਕਲਰ ਦੀ ਅਸਾਮੀ ਸਾੜੀ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।

ਇਨ੍ਹਾਂ ਤਸਵੀਰਾਂ ਨੂੰ ਸਾਂਝੀ ਕਰਦੇ ਹੋਏ ਕੰਗਨਾ ਨੇ ਕੈਪਸ਼ਨ ’ਚ ਲਿਖਿਆ ਕਿ 'ਅਸਾਮ ਦੇ ਮੁੱਖ ਮੰਤਰੀ ਸਤਿਕਾਰਯੋਗ ਸ਼੍ਰੀ ਹਿਮੰਤ ਬਿਸਵਾ ਸਰਮਾ ਜੀ ਨੂੰ ਮਿਲਣਾ ਸੀ। ਉਨ੍ਹਾਂ ਨੇ ਸਾਡੀ ਫ਼ਿਲਮ ਦਾ ਸਮਰਥਨ ਕੀਤਾ ਹੈ। ਅਸੀਂ ਜਲਦੀ ਹੀ ਅਸਾਮ ਦੇ ਕਈ ਹਿੱਸਿਆਂ ’ਚ ਆਊਟਡੋਰ ਸ਼ੂਟਿੰਗ ਸ਼ੁਰੂ ਕਰਾਂਗੇ। ਅਸੀਂ ਉਨ੍ਹਾਂ ਦੀ ਪ੍ਰੇਰਨਾ ਅਤੇ ਸਮਰਥਨ ਤੋਂ ਬਹੁਤ ਉਤਸ਼ਾਹਿਤ ਹਾਂ। ਧੰਨਵਾਦ ਸਰ।’

ਇਹ ਵੀ ਪੜ੍ਹੋ- ਪ੍ਰਿਅੰਕਾ ਚੋਪੜਾ ਰੈਸਟੋਰੈਂਟ ਦੇ ਬਾਹਰ ਹੋਈ ਸਪੌਟ, ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਬੋਲਡ ਤਸਵੀਰਾਂ
ਅਦਾਕਾਰਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਕੰਗਨਾ ਰਣੌਤ ਦੀ ਆਉਣ ਵਾਲੀ ਫ਼ਿਲਮ ਐਮਰਜੈਂਸੀ ਹੈ, ਜਿਸ ’ਚ ਉਹ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ’ਚ ਨਜ਼ਰ ਆਵੇਗੀ। ਇਸ ਫ਼ਿਲਮ 'ਚ ਮੁੱਖ ਭੂਮਿਕਾ ਨਿਭਾਉਣ ਤੋਂ ਇਲਾਵਾ ਇਸ ਦਾ ਨਿਰਦੇਸ਼ਨ ਵੀ ਉਹ ਖ਼ੁਦ ਕਰ ਰਹੀ ਹੈ।

