ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ ''ਚ ਮੰਗਲਸੂਤਰ, ਹੱਥਾਂ ''ਚ ਹਰੀਆਂ ਚੂੜੀਆਂ ਪਹਿਨੇ ਦਿਸੀ ਅਦਾਕਾਰਾ

Friday, May 22, 2026 - 09:57 AM (IST)

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ ''ਚ ਮੰਗਲਸੂਤਰ, ਹੱਥਾਂ ''ਚ ਹਰੀਆਂ ਚੂੜੀਆਂ ਪਹਿਨੇ ਦਿਸੀ ਅਦਾਕਾਰਾ

ਐਂਟਰਟੇਨਮੈਂਟ ਡੈਸਕ : ਬਾਲੀਵੁੱਡ ਅਦਾਕਾਰਾ ਅਤੇ ਰਾਜਨੇਤਾ ਕੰਗਨਾ ਰਣੌਤ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਹਾਲ ਹੀ ਵਿੱਚ ਕੰਗਨਾ ਨੂੰ ਗਲੇ ਵਿੱਚ ਮੰਗਲਸੂਤਰ ਅਤੇ ਹੱਥਾਂ ਵਿੱਚ ਹਰੀਆਂ ਚੂੜੀਆਂ ਪਹਿਨੇ ਦੇਖਿਆ ਗਿਆ, ਜਿਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇਹ ਚਰਚਾ ਤੇਜ਼ ਹੋ ਗਈ ਹੈ ਕਿ ਕੀ ਅਦਾਕਾਰਾ ਨੇ ਗੁਪਤ ਤਰੀਕੇ ਨਾਲ ਵਿਆਹ ਕਰ ਲਿਆ ਹੈ?

ਇਹ ਵੀ ਪੜ੍ਹੋ: 'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ 'ਚ ਆਈ ਦਰਾੜ !

 
 
 
 
 
 
 
 
 
 
 
 
 
 
 
 

A post shared by Viral Bhayani (@viralbhayani)

ਦਰਅਸਲ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਕੰਗਨਾ ਰਣੌਤ ਇੱਕ ਘਰ ਵਿਚੋਂ ਬਾਹਰ ਨਿਕਲ ਕੇ ਆਪਣੀ ਗੱਲ ਵੱਲ ਜਾਂਦੀ ਦਿਸ ਰਹੀ ਹੈ, ਜਦੋਂਕਿ ਸਕਿਓਰਿਟੀ ਟੀਮ ਨੇ ਉਨ੍ਹਾਂ ਨੂੰ ਘੇਰਿਆ ਹੋਇਆ ਹੈ। ਹਲਕੇ ਗੁਲਾਬੀ ਰੰਗ ਦਾ ਸੂਟ ਅਤੇ ਮੱਥੇ 'ਤੇ ਬਿੰਦੀ ਪਹਿਨੀ ਹੋਈ, ਕੰਗਨਾ ਨੇ ਪੈਪਰਾਜ਼ੀ ਨੂੰ ਦੇਖਿਆ, ਪਰ ਉਸਨੇ ਉਨ੍ਹਾਂ ਨਾਲ ਗੱਲ ਨਹੀਂ ਕੀਤੀ ਅਤੇ ਚੁੱਪਚਾਪ ਉੱਥੋਂ ਚਲੀ ਗਈ। ਜਿਵੇਂ ਹੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ, ਪ੍ਰਸ਼ੰਸਕਾਂ ਨੇ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ।

ਇਹ ਵੀ ਪੜ੍ਹੋ: ਕਦੇ ਕੀਤਾ ਪਿਆਜ਼-ਰੋਟੀ ਨਾਲ ਗੁਜ਼ਾਰਾ, ਅੱਜ 100 ਕਰੋੜ ਹੈ ਨੈੱਟਵਰਥ, ਕੀ ਤੁਸੀਂ ਜਾਣਦੇ ਹੋ ਇਸ ਮਸ਼ਹੂਰ Actor ਦਾ ਨਾਂ

ਹਾਲਾਂਕਿ, ਵਿਆਹ ਦੀਆਂ ਇਨ੍ਹਾਂ ਅਫਵਾਹਾਂ 'ਤੇ ਅਜੇ ਤੱਕ ਕੰਗਨਾ ਰਣੌਤ ਜਾਂ ਉਨ੍ਹਾਂ ਦੀ ਟੀਮ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਜਾਣਕਾਰੀ ਅਨੁਸਾਰ, ਕੰਗਨਾ ਅੱਜਕੱਲ੍ਹ ਆਪਣੀ ਆਉਣ ਵਾਲੀ ਫਿਲਮ 'ਕਵੀਨ 2' ਦੀ ਸ਼ੂਟਿੰਗ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਆਪਣੀ ਫਿਲਮ 'ਭਾਰਤ ਭਾਗਿਆ ਵਿਧਾਤਾ' ਦੀ ਸ਼ੂਟਿੰਗ ਪੂਰੀ ਕੀਤੀ ਹੈ। ਫਿਲਹਾਲ ਪ੍ਰਸ਼ੰਸਕ ਇਸ ਗੱਲ ਦਾ ਇੰਤਜ਼ਾਰ ਕਰ ਰਹੇ ਹਨ ਕਿ ਕੰਗਨਾ ਦਾ ਇਹ ਨਵਾਂ 'ਵੈਡਿੰਗ ਲੁੱਕ' ਕਿਸੇ ਫਿਲਮ ਦੀ ਸ਼ੂਟਿੰਗ ਦਾ ਹਿੱਸਾ ਹੈ ਜਾਂ ਫਿਰ ਸੱਚਮੁੱਚ ਉਨ੍ਹਾਂ ਦੀ ਜ਼ਿੰਦਗੀ ਵਿੱਚ ਕੋਈ ਨਵਾਂ ਮੋੜ ਆਇਆ ਹੈ।

ਇਹ ਵੀ ਪੜ੍ਹੋ: "60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ ਕਿਉਂ ਚੜ੍ਹਿਆ ਪਾਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News