ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਹੋਏ ਕੰਗਨਾ ਰਣੌਤ ਤੇ ਅਦਨਾਨ ਸਾਮੀ

11/08/2021 4:33:31 PM

ਮੁੰਬਈ (ਬਿਊਰੋ)– ਪਦਮ ਪੁਰਸਕਾਰ ਜੇਤੂਆਂ ਨੂੰ ਸਨਮਾਨਿਤ ਕਰਨ ਦੀ ਰਸਮ ਸੋਮਵਾਰ ਨੂੰ ਰਾਸ਼ਟਰਪਤੀ ਭਵਨ ’ਚ ਹੋਈ। ਇਹ ਪੁਰਸਕਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਦਿੱਤੇ ਗਏ। ਫ਼ਿਲਮੀ ਹਸਤੀਆਂ ’ਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਤੇ ਗਾਇਕ ਅਦਨਾਨ ਸਾਮੀ ਨੂੰ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ। ਓਲੰਪਿਕ ਤਮਗਾ ਜੇਤੂ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ, ਜਦਕਿ ਭਾਰਤੀ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਨੂੰ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ : ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਪੰਜਾਬ ਦੇ ਇਨ੍ਹਾਂ 9 ਜ਼ਿਲ੍ਹਿਆਂ ’ਚ ਅਜੇ ਵੀ ਚੱਲ ਰਹੀ ਹੈ ਅਕਸ਼ੇ ਕੁਮਾਰ ਦੀ ‘ਸੂਰਿਆਵੰਸ਼ੀ’

ਸੋਮਵਾਰ ਨੂੰ ਰਾਸ਼ਟਰਪਤੀ ਭਵਨ ’ਚ ਹੋਣ ਵਾਲੇ ਪ੍ਰੋਗਰਾਮ ’ਚ ਕੁਲ 141 ਸ਼ਖਸੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਇਹ ਪੁਰਸਕਾਰ ਸਾਲ 2020 ’ਚ ਸ਼ਾਨਦਾਰ ਕੰਮ ਕਰਨ ਲਈ ਦਿੱਤੇ ਗਏ। ਇਸ ਦੇ ਨਾਲ ਹੀ ਸਾਲ 2021 ’ਚ ਸ਼ਾਨਦਾਰ ਕੰਮ ਕਰਨ ਵਾਲੇ 119 ਲੋਕਾਂ ਨੂੰ ਮੰਗਲਵਾਰ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

ਸੇਵਾਮੁਕਤ ਏਅਰ ਮਾਰਸ਼ਲ ਡਾ. ਪਦਮ ਬੰਦੋਪਾਧਿਆਏ ਨੂੰ ਰਾਸ਼ਟਰਪਤੀ ਵਲੋਂ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਡਾ. ਪਦਮ ਭਾਰਤ ਦੀ ਪਹਿਲੀ ਮਹਿਲਾ ਏਅਰ ਮਾਰਸ਼ਲ ਹੈ। ਇਸ ਤੋਂ ਪਹਿਲਾਂ ਸ਼ਾਸਤਰੀ ਗਾਇਕ ਪੰਡਿਤ ਚੰਨੁਲਾਲ ਮਿਸ਼ਰਾ ਨੂੰ ਸਾਲ 2020 ਲਈ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਦੇ ਨਾਲ ਹੀ ICMR ਦੇ ਸਾਬਕਾ ਮੁੱਖ ਵਿਗਿਆਨੀ ਡਾਕਟਰ ਰਮਨ ਗੰਗਾਖੇੜਕਰ ਨੂੰ ਵੀ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ।

ਇਸ ਦੇ ਨਾਲ ਹੀ ਰਾਸ਼ਟਰਪਤੀ ਨੇ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਦਾ ਪਦਮ ਭੂਸ਼ਣ ਪੁਰਸਕਾਰ ਉਨ੍ਹਾਂ ਦੀ ਪਤਨੀ ਸੰਗੀਤਾ ਜੇਤਲੀ ਨੂੰ ਭੇਟ ਕੀਤਾ, ਜਦਕਿ ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦਾ ਪਦਮ ਭੂਸ਼ਣ ਪੁਰਸਕਾਰ ਉਨ੍ਹਾਂ ਦੀ ਬੇਟੀ ਬੰਸੂਰੀ ਸਵਰਾਜ ਨੇ ਪ੍ਰਾਪਤ ਕੀਤਾ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News