ਕੰਗਨਾ ਰਣੌਤ ਨੂੰ ਬੰਬੇ ਹਾਈਕੋਰਟ ਤੋਂ ਵੱਡੀ ਰਾਹਤ, ਗ੍ਰਿਫਤਾਰੀ ’ਤੇ ਲੱਗੀ ਅੰਤਰਿਮ ਰੋਕ

11/24/2020 6:02:42 PM

ਜਲੰਧਰ (ਬਿਊਰੋ)– ਮੁੰਬਈ ਦੇ ਬਾਂਦਰਾ ਪੁਲਸ ਸਟੇਸ਼ਨ ’ਚ ਦਰਜ ਐੱਫ. ਆਈ. ਆਰ. ਖਿਲਾਫ ਕੰਗਨਾ ਰਣੌਤ ਦੀ ਪਟੀਸ਼ਨ ’ਤੇ ਬੰਬੇ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਕੋਰਟ ਨੇ ਅਦਾਕਾਰਾ ਕੰਗਨਾ ਰਣੌਤ ਤੇ ਉਸ ਦੀ ਭੈਣ ਰੰਗੋਲੀ ਚੰਦੇਲ ਨੂੰ ਗ੍ਰਿਫਤਾਰੀ ਤੋਂ ਅੰਤਰਿਮ ਰਾਹਤ ਦੇ ਦਿੱਤੀ ਹੈ ਪਰ ਦੇਸ਼ ਧ੍ਰੋਹ ਦੇ ਮਾਮਲੇ ’ਚ ਦੋਵਾਂ ਨੂੰ 8 ਜਨਵਰੀ ਨੂੰ ਮੁੰਬਈ ਪੁਲਸ ਦੇ ਸਾਹਮਣੇ ਪੇਸ਼ ਹੋਣਾ ਪਵੇਗਾ।

ਧਾਰਮਿਕ ਤਣਾਅ ਪੈਦਾ ਕਰਨ ਦੇ ਲੱਗੇ ਦੋਸ਼
ਦੱਸਣਯੋਗ ਹੈ ਕਿ ਅਦਾਕਾਰਾ ਕੰਗਨਾ ਰਣੌਤ ਤੇ ਉਸ ਦੀ ਭੈਣ ਰੰਗੋਲੀ ਚੰਦੇਲ ਨੇ ਸੋਮਵਾਰ ਨੂੰ ਬੰਬੇ ਹਾਈਕੋਰਟ ’ਚ ਪਟੀਸ਼ਨ ਦਰਜ ਕਰਕੇ ਆਪਣੇ ਖਿਲਾਫ ਮੁੰਬਈ ਪੁਲਸ ਵਲੋਂ ਦਰਜ ਐੱਫ. ਆਈ. ਆਰ. ਨੂੰ ਰੱਦ ਕਰਨ ਦੀ ਮੰਗ ਕੀਤੀ ਸੀ, ਜਿਸ ’ਤੇ ਅੱਜ ਸੁਣਵਾਈ ਹੋਈ। ਇਹ ਐੱਫ. ਆਈ. ਆਰ. ਸੋਸ਼ਲ ਮੀਡੀਆ ’ਤੇ ਪੋਸਟ ਰਾਹੀਂ ਸਮਾਜ ’ਚ ਨਫਰਤ ਤੇ ਧਾਰਮਿਕ ਤਣਾਅ ਪੈਦਾ ਕਰਨ ਦੇ ਦੋਸ਼ ’ਚ ਦਰਜ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਗਰਭ ਅਵਸਥਾ ਦੇ ਆਖਰੀ ਮਹੀਨਿਆਂ ’ਚ ਅਜਿਹੀ ਦਿਖਣ ਲੱਗੀ ਹੈ ਅਨੁਸ਼ਕਾ ਸ਼ਰਮਾ, ਤਸਵੀਰਾਂ ਵਾਇਰਲ

ਕੰਗਨਾ ਰਣੌਤ ਤੇ ਉਸ ਦੀ ਭੈਣ ਰੰਗੋਲੀ ਚੰਦੇਲ ਨੂੰ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਟਿੱਪਣੀ ਕਰਨ, ਧਾਰਮਿਕ ਤਣਾਅ ਵਧਾਉਣ ਦੇ ਦੋਸ਼ ’ਚ ਪੁਲਸ ਨੇ ਐੱਫ. ਆਈ. ਆਰ. ਦਰਜ ਕਰਕੇ ਸੋਮਵਾਰ ਜਾਂ ਮੰਗਲਵਾਰ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਸੀ, ਜਿਸ ਦੇ ਖਿਲਾਫ ਕੰਗਨਾ ਨੇ ਬੰਬੇ ਹਾਈਕੋਰਟ ’ਚ ਪਟੀਸ਼ਨ ਦਰਜ ਕਰਨ ਦੀ ਮੰਗ ਕੀਤੀ ਸੀ।

ਭਰਾ ਦੇ ਵਿਆਹ ਕਾਰਨ ਨਹੀਂ ਹੋਈ ਪੇਸ਼
ਕੰਗਨਾ ਤੇ ਉਸ ਦੀ ਭੈਣ ਨੂੰ ਇਸ ਤੋਂ ਪਹਿਲਾਂ 26 ਤੇ 27 ਅਕਤੂਬਰ ਤੇ 9 ਤੇ 10 ਨਵੰਬਰ ਨੂੰ ਪੁਲਸ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਸੀ। ਉਨ੍ਹਾਂ ਨੇ ਆਪਣੇ ਵਕੀਲ ਰਾਹੀਂ ਕਿਹਾ ਸੀ ਕਿ ਉਹ ਆਪਣੇ ਭਰਾ ਦੇ ਵਿਆਹ ਲਈ ਹਿਮਾਚਲ ਪ੍ਰਦੇਸ਼ ’ਚ 15 ਨਵੰਬਰ ਤਕ ਰੁੱਝੀ ਰਹੇਗੀ।

ਇਹ ਖ਼ਬਰ ਵੀ ਪੜ੍ਹੋ : ਕਿਸਾਨਾਂ ਦੇ ਹੱਕ ’ਚ ਨਿੱਤਰੇ ਬੀਨੂੰ ਢਿੱਲੋਂ, ਸੋਸ਼ਲ ਮੀਡੀਆ ’ਤੇ ਪੋਸਟ ਕੀਤੀ ਸਾਂਝੀ

ਇਕ ਸਥਾਨਕ ਅਦਾਲਤ ਨੇ ਹਾਲ ਹੀ ’ਚ ਬਾਂਦਰਾ ਪੁਲਸ ਨੂੰ ਮਾਮਲਾ ਦਰਜ ਕਰਕੇ ਜਾਂਚ ਕਰਨ ਦਾ ਹੁਕਮ ਦਿੱਤਾ ਸੀ। ਪੁਲਸ ਨੇ ਸਥਾਨਕ ਅਦਾਲਤ ਦੇ ਹੁਕਮ ਤੋਂ ਬਾਅਦ ਕੰਗਨਾ ਤੇ ਉਸ ਦੀ ਭੈਣ ਨੂੰ ਸੰਮਨ ਭੇਜਿਆ ਸੀ ਪਰ ਦੋਵੇਂ ਭੈਣਾਂ ਪੁਲਸ ਦੇ ਸਾਹਮਣੇ ਪੇਸ਼ ਨਹੀਂ ਹੋਈਆਂ ਤੇ ਹਾਈਕੋਰਟ ’ਚ ਐੱਫ. ਆਈ. ਆਰ. ਨੂੰ ਖਾਰਜ ਕਰਨ ਲਈ ਪਟੀਸ਼ਨ ਦਾਖਲ ਕੀਤੀ।


Rahul Singh

Content Editor

Related News