ਦੇਸ਼ਧ੍ਰੋਹ ਕੇਸ ''ਚ ਕੰਗਨਾ ਰਣੌਤ ਤੇ ਭੈਣ ਰੰਗੋਲੀ ਚੰਦੇਲ ਨੂੰ ਮੁੰਬਈ ਪੁਲਸ ਦਾ ਸੰਮਨ

Thursday, Oct 22, 2020 - 11:10 AM (IST)

ਮੁੰਬਈ (ਬਿਊਰੋ) : ਮੁੰਬਈ ਪੁਲਸ ਨੇ ਅਦਾਕਾਰਾ ਕੰਗਨਾ ਰਣੌਤ ਅਤੇ ਉਸ ਦੀ ਭੈਣ ਰੰਗੋਲੀ ਚੰਦੇਲ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਹੈ। ਸੰਮਨ ਅਨੁਸਾਰ ਦੋਵਾਂ ਨੂੰ ਅਗਲੇ ਸੋਮਵਾਰ ਜਾਂ ਮੰਗਲਵਾਰ ਨੂੰ ਪੇਸ਼ ਹੋਣਾ ਪਵੇਗਾ। ਬਾਂਦਰਾ ਪੁਲਸ ਨੇ ਸ਼ਨੀਵਾਰ ਨੂੰ ਦੋਵਾਂ ਭਾਈਚਾਰਿਆਂ ਦਰਮਿਆਨ ਦੁਸ਼ਮਣੀ ਵਧਾਉਣ ਅਤੇ ਹੋਰ ਦੋਸ਼ਾਂ ਲਈ ਸਥਾਨਕ ਅਦਾਲਤ ਦੇ ਆਦੇਸ਼ 'ਤੇ ਕੰਗਨਾ ਅਤੇ ਰੰਗੋਲੀ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕੀਤੀ ਸੀ।

ਬਾਂਦਰਾ ਮੈਟਰੋਪੋਲੀਟਨ ਮੈਜਿਸਟਰੇਟ ਦੀ ਅਦਾਲਤ ਨੇ ਬਾਲੀਵੁੱਡ ਦੇ ਕਿਰਦਾਰ ਨਿਰਦੇਸ਼ਕ ਮੁਨਵਰ ਅਲੀ ਸਯਦ ਦੀ ਸ਼ਿਕਾਇਤ 'ਤੇ ਪੁਲਸ ਨੂੰ ਜਾਂਚ ਦੇ ਆਦੇਸ਼ ਦਿੱਤੇ ਹਨ। ਸ਼ਿਕਾਇਤਕਰਤਾ ਨੇ ਕਿਹਾ ਹੈ ਕਿ ਕੰਗਨਾ ਰਣੌਤ ਨੇ "ਬਹੁਤ ਹੀ ਇਤਰਾਜ਼ਯੋਗ" ਟਿੱਪਣੀਆਂ ਕੀਤੀਆਂ, ਜਿਸ ਨਾਲ ਨਾ ਸਿਰਫ਼ ਸ਼ਿਕਾਇਤਕਰਤਾ ਸਗੋ ਕਈ ਕਲਾਕਾਰਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚੀ ਹੈ। ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਕੰਗਨਾ ਰਣੌਤ ਫਿਰਕਾਪ੍ਰਸਤੀ ਦੇ ਅਧਾਰ 'ਤੇ ਕਲਾਕਾਰਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ।''

ਸੱਯਦ ਨੇ ਕਿਹਾ, "ਉਨ੍ਹਾਂ ਦੀ ਭੈਣ ਨੇ ਦੋਹਾਂ ਧਾਰਮਿਕ ਸਮੂਹਾਂ ਵਿਚਾਲੇ ਫਿਰਕੂ ਤਣਾਅ ਫੈਲਾਉਣ ਲਈ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਟਿੱਪਣੀਆਂ ਵੀ ਕੀਤੀਆਂ।" ਮੈਟਰੋਪੋਲੀਟਨ ਮੈਜਿਸਟਰੇਟ ਜੈਦੇਵ ਵਾਈ ਘੁਲੇ ਨੇ ਸ਼ੁੱਕਰਵਾਰ ਨੂੰ ਦਿੱਤੇ ਆਦੇਸ਼ 'ਚ ਕਿਹਾ ਕਿ ਮੁਲਜ਼ਮ ਨੇ ਪਹਿਲਾਂ ਇਕ "ਗੰਭੀਰ ਜੁਰਮ" ਕੀਤਾ ਹੈ।


sunita

Content Editor

Related News