ਅਦਾਕਾਰਾ ਕੰਗਨਾ ਰਣੌਤ ਨੇ ਛੇੜਿਆ ਨਵਾਂ ਮੁੱਦਾ, ਜਿਸ ਨੇ ਹਰ ਪਾਸੇ ਮਚਾਈ ਤੜਥੱਲੀ

Wednesday, Jul 31, 2024 - 12:27 PM (IST)

ਮੁੰਬਈ (ਬਿਊਰੋ) : ਬਾਲੀਵੁੱਡ ਦੀ 'ਕੰਟਰੋਵਰਸ਼ੀਅਲ ਕੁਈਨ' ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਹਮੇਸ਼ਾ ਆਪਣੇ ਬਿਆਨਾਂ ਕਾਰਨ ਸੁਰਖੀਆਂ 'ਚ ਰਹਿੰਦੀ ਹੈ। ਇਸ ਵਿਚਾਲੇ ਅਦਾਕਾਰਾ ਦੇ ਇੱਕ ਬਿਆਨ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ। ਦਰਅਸਲ, ਅਦਾਕਾਰਾ ਨੇ ਮੁਹੱਰਮ 'ਤੇ ਖੂਨ ਨਾਲ ਰੰਗੇ ਮੁਸਲਮਾਨਾਂ ਦੇ ਵੀਡੀਓ ਨੂੰ ਸ਼ੇਅਰ ਕੀਤਾ ਹੈ। ਇਸ ਵੀਡੀਓ ਨਾਲ ਕੰਗਨਾ ਨੇ ਕੁਝ ਅਜਿਹਾ ਲਿਖਿਆ ਹੈ, ਜਿਸ ਨਾਲ ਹੰਗਾਮਾ ਮਚ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਅਮਿਤਾਭ ਬੱਚਨ ਤੋਂ ਹੋ ਗਈ ਇਹ ਵੱਡੀ ਗ਼ਲਤੀ, ਹੱਥ ਜੋੜ ਮੰਗੀ ਸਾਰਿਆਂ ਤੋਂ ਮੁਆਫ਼ੀ

ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਇਸ ਨੂੰ ਅਜੀਬੋ-ਗਰੀਬ ਅਤੇ ਡਰਾਉਣਾ ਦੱਸਿਆ ਅਤੇ ਹਿੰਦੂਆਂ ਨੂੰ ਸਰਵਾਈਵ ਕਰਨ ਲਈ ਜ਼ਰੂਰੀ ਸਿਖਲਾਈ ਲੈਣ ਲਈ ਕਿਹਾ। ਇਸ ਤੋਂ ਬਾਅਦ ਯੂਜ਼ਰਸ ਗੁੱਸੇ 'ਚ ਆ ਗਏ। ਹਾਲਾਂਕਿ ਕੁਝ ਯੂਜ਼ਰਸ ਨੇ ਇਸ ਮੁੱਦੇ 'ਤੇ ਕੰਗਨਾ ਦਾ ਸਮਰਥਨ ਵੀ ਕੀਤਾ। ਦਰਅਸਲ, ਹਾਲ ਹੀ 'ਚ ਇੱਕ ਕਿੱਕ ਬਾਕਸਰ ਨੇ ਮੁਹੱਰਮ ਦਾ ਇੱਕ ਵੀਡੀਓ ਸ਼ੇਅਰ ਕੀਤਾ ਅਤੇ ਲਿਖਿਆ, 'ਇਹ ਕਿਸ ਤਰ੍ਹਾਂ ਦਾ ਜਸ਼ਨ ਹੈ? ਲਿਬਰਲ ਅਤੇ ਇਸਲਾਮਿਸਟ ਜਵਾਬ ਦੇਣਗੇ, ਇਹ ਸਭ ਤੋਂ ਸ਼ਾਂਤਮਈ ਜਸ਼ਨ ਹੈ। ਇਸ ਵੀਡੀਓ ਨੂੰ ਕੰਗਨਾ ਰਣੌਤ ਨੇ ਆਪਣੇ ਐਕਸ ਪਲੇਟਫਾਰਮ 'ਤੇ ਸ਼ੇਅਰ ਕੀਤਾ ਹੈ। ਮੰਡੀ ਦੇ ਸੰਸਦ ਮੈਂਬਰ ਨੇ ਲਿਖਿਆ ਕਿ, ''ਇਹ ਅਜੀਬ ਅਤੇ ਡਰਾਉਣਾ ਹੈ ਪਰ ਇਸ ਤਰ੍ਹਾਂ ਦੀ ਦੁਨੀਆ 'ਚ ਸਰਵਾਈਵ ਲਈ, ਕੀ ਹਿੰਦੂ ਪੁਰਸ਼ਾਂ ਨੂੰ ਇਸ ਤਰ੍ਹਾਂ ਦੇ ਸੰਘਰਸ਼ ਲਈ ਜ਼ਰੂਰੀ ਸਿਖਲਾਈ ਲੈਣੀ ਚਾਹੀਦੀ ਹੈ? ਮਾਹੌਲ ਨੂੰ ਦੇਖਦੇ ਹੋਏ, ਖੂਨ ਗਰਮ ਕਰਨ 'ਚ ਕੋਈ ਸਮੱਸਿਆ ਨਹੀਂ ਹੈ?''

This is weird and scary but to survive in a world like this should Hindu men also do some kind of compulsory combat training? Looking at the scenarios around there is no harm in keeping your blood hot… is there ? https://t.co/cb7q11PzKd

— Kangana Ranaut (@KanganaTeam) July 29, 2024

ਕੰਗਨਾ ਰਣੌਤ ਦਾ ਇਹ ਬਿਆਨ ਸਾਹਮਣੇ ਆਉਣ ਤੋਂ ਬਾਅਦ ਕਈ ਸੋਸ਼ਲ ਮੀਡੀਆ ਯੂਜ਼ਰਸ ਉਸ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ। ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਹਿਮਾਚਲ ਪ੍ਰਦੇਸ਼ ਪੁਲਿਸ ਨੂੰ ਟੈਗ ਕੀਤਾ ਅਤੇ ਲਿਖਿਆ, ''ਹੈਲੋ ਹਿਮਾਚਲ ਪੁਲਸ। ਇਹ ਔਰਤ ਇੱਥੇ ਹਿੰਦੂਆਂ ਨੂੰ ਭੜਕਾ ਰਹੀ ਹੈ ਅਤੇ ਉਨ੍ਹਾਂ ਨੂੰ ਖੂਨ ਗਰਮ ਰੱਖਣ ਅਤੇ ਹਿੰਸਕ ਬਣਨ ਲਈ ਕਹਿ ਰਹੀ ਹੈ। BNSS ਦੀ ਧਾਰਾ 126 ਦੇ ਤਹਿਤ ਸਮਾਜ ਦੀ ਸ਼ਾਂਤੀ ਭੰਗ ਕਰਨ ਦੇ ਦੋਸ਼ 'ਚ ਉਸ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।''

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News