PM ਮੋਦੀ ਦੀ ਮਾਂ ਹੀਰਾਬੇਨ ਦੇ ਦਿਹਾਂਤ ''ਤੇ ਕੰਗਨਾ ਰਣੌਤ ਨੇ ਜਤਾਇਆ ਦੁੱਖ਼
Friday, Dec 30, 2022 - 11:24 AM (IST)

ਮੁੰਬਈ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਬਹੁਤ ਦੁਖ਼ੀ ਹਨ। ਪ੍ਰਧਾਨ ਮੰਤਰੀ ਦੀ ਮਾਂ ਹੀਰਾਬੇਨ ਦਾ ਸ਼ੁੱਕਰਵਾਰ ਨੂੰ 100 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਪ੍ਰਧਾਨ ਮੰਤਰੀ ਨੇ ਟਵਿੱਟਰ 'ਤੇ ਇਹ ਦੁਖਦ ਖ਼ਬਰ ਸਾਂਝੀ ਕੀਤੀ। ਇਸ ਖਬਰ ਤੋਂ ਬਾਅਦ ਬਾਲੀਵੁੱਡ ਸਿਤਾਰੇ ਵੀ ਪੀ.ਐੱਮ ਮੋਦੀ ਦੀ ਮਾਂ ਨੂੰ ਸ਼ਰਧਾਂਜਲੀ ਦਿੰਦੇ ਨਜ਼ਰ ਆ ਰਹੇ ਹਨ। ਅਦਾਕਾਰਾ ਕੰਗਨਾ ਰਣੌਤ ਨੇ ਵੀ ਸੋਸ਼ਲ ਮੀਡੀਆ ਰਾਹੀਂ ਪੀ.ਐੱਮ ਮੋਦੀ ਦੀ ਮਾਂ ਦੇ ਦਿਹਾਂਤ 'ਤੇ ਦੁੱਖ਼ ਜਤਾਇਆ ਹੈ।
ਕੰਗਨਾ ਰਣੌਤ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਪੀ.ਐੱਮ ਮੋਦੀ ਦੀ ਉਨ੍ਹਾਂ ਦੀ ਮਾਂ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ- ਈਸ਼ਵਰ ਇਸ ਔਖੇ ਸਮੇਂ 'ਚ ਪ੍ਰਧਾਨ ਮੰਤਰੀ ਨੂੰ ਹੌਂਸਲਾ ਅਤੇ ਸ਼ਾਂਤੀ ਦੇਵੇ। ਓਮ ਸ਼ਾਂਤੀ।
ਦੱਸ ਦਈਏ ਕਿ ਦੋ ਦਿਨ ਪਹਿਲਾਂ ਪੀ.ਐੱਮ ਮੋਦੀ ਦੀ ਮਾਂ ਹੀਰਾਬੇਨ ਦੀ ਤਬੀਅਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ ਦੇ ਯੂ.ਐੱਨ ਮਹਿਤਾ ਦਿਲ ਦੇ ਰੋਗ ਸੰਸਥਾਨ 'ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ ਅੱਜ ਤੜਕੇ ਕਰੀਬ ਸਾਢੇ ਤਿੰਨ ਵਜੇ ਉਹ ਇਸ ਦੁਨੀਆ ਨੂੰ ਅਲਵਿਦਾ ਕਹਿ ਗਈ।