ਕੰਗਨਾ ਰਣੌਤ ਖ਼ਿਲਾਫ਼ ਮੁੰਬਈ 'ਚ ਸ਼ਿਕਾਇਤ ਦਰਜ, ਮੁੱਖ ਮੰਤਰੀ ਉਧਵ ਠਾਕਰੇ ਦੀ ਮਾਨਹਾਨੀ ਦਾ ਦੋਸ਼

Thursday, Sep 10, 2020 - 03:31 PM (IST)

ਕੰਗਨਾ ਰਣੌਤ ਖ਼ਿਲਾਫ਼ ਮੁੰਬਈ 'ਚ ਸ਼ਿਕਾਇਤ ਦਰਜ, ਮੁੱਖ ਮੰਤਰੀ ਉਧਵ ਠਾਕਰੇ ਦੀ ਮਾਨਹਾਨੀ ਦਾ ਦੋਸ਼

ਮੰਬਈ (ਵੈੱਬ ਡੈਸਕ) : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਤੇ ਮਹਾਰਾਸ਼ਟਰ ਸਰਕਾਰ ਦਰਮਿਆਨ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਬੀ. ਐੱਮ. ਸੀ. ਵੱਲੋਂ ਕੰਗਨਾ ਦੇ ਦਫ਼ਤਰ 'ਤੇ ਹੋਈ ਕਾਰਵਾਈ ਦਾ ਮਾਮਲਾ ਅਦਾਲਤ 'ਚ ਚੱਲ ਰਿਹਾ ਹੈ। ਇਸ ਦਰਮਿਆਨ ਮੁੰਬਈ ਦੇ ਇੱਕ ਵਕੀਲ ਨੇ ਕੰਗਨਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ, ਜਿਸ 'ਚ ਕਿਹਾ ਗਿਆ ਹੈ ਕਿ ਕੰਗਨਾ ਨੇ ਮੁੱਖ ਮੰਤਰੀ ਉਧਵ ਠਾਕਰੇ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਬੰਬੇ ਹਾਈਕੋਰਟ ਦੇ ਵਕੀਲ ਨਿਤਿਨ ਮਨੇ ਨੇ ਇਹ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿਚ ਉਸ ਨੇ ਲਿਖਿਆ ਹੈ ਕਿ ਕੰਗਨਾ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਖ਼ਿਲਾਫ਼ ਅਪਸ਼ਬਦ ਬੋਲਿਆ ਹੈ। ਇਹ ਸ਼ਿਕਾਇਤ ਭਾਰਤੀ ਦੰਡਾਵਲੀ ਦੀ ਧਾਰਾ 499 ਤਹਿਤ ਦਰਜ ਕੀਤੀ ਗਈ ਹੈ। ਇਹ ਮਾਨਹਾਨੀ ਦਾ ਕੇਸ ਹੈ। ਯਾਨੀ ਮਾਨਹਾਨੀ ਦੀ ਧਾਰਾ ਤਹਿਤ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਮਾਨਹਾਨੀ ਦਾ ਦਾਅਵਾ
ਵਕੀਲ ਨੇ ਸ਼ਿਕਾਇਤ ਵਿਚ ਕੰਗਨਾ ਦੇ ਬਿਆਨ ਦਾ ਹਵਾਲਾ ਦਿੱਤਾ ਹੈ, ਕੰਗਨਾ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ, "ਉਧਵ ਠਾਕਰੇ, ਤੈਨੂੰ ਕੀ ਲੱਗਦਾ ਹੈ ਕਿ ਤੂੰ ਫ਼ਿਲਮ ਮਾਫੀਆ ਨਾਲ ਮਿਲ ਕੇ ਮੇਰਾ ਘਰ ਤੋੜ ਕੇ ਵੱਡਾ ਬਦਲਾ ਲਿਆ ਹੈ। ਅੱਜ ਮੇਰਾ ਘਰ ਟੁੱਟ ਗਿਆ ਹੈ, ਕੱਲ੍ਹ ਤੇਰਾ ਹੰਕਾਰ ਟੁੱਟੇਗਾ। ਇਹ ਸਮੇਂ ਦਾ ਚੱਕਰ ਹੈ ਯਾਦ ਰੱਖਣਾ ਸਮਾਂ ਹਮੇਸ਼ਾ ਇੱਕੋ ਜਿਹਾ ਨਹੀਂ ਰਹਿੰਦਾ। ਮੈਨੂੰ ਲੱਗਦਾ ਹੈ ਕਿ ਤੁਸੀਂ ਮੇਰੇ 'ਤੇ ਬਹੁਤ ਵੱਡਾ ਅਹਿਸਾਨ ਕੀਤਾ ਹੈ।"

ਦੱਸ ਦਈਏ ਕਿ ਕੰਗਨਾ ਨੇ ਅੱਗੇ ਕਿਹਾ, "ਮੈਨੂੰ ਲੱਗਦਾ ਹੈ ਕਿ ਤੁਸੀਂ ਮੇਰੇ 'ਤੇ ਬਹੁਤ ਵੱਡਾ ਅਹਿਸਾਨ ਕੀਤਾ ਹੈ ਕਿਉਂਕਿ ਮੈਨੂੰ ਪਤਾ ਤਾਂ ਸੀ ਕਿ ਕਸ਼ਮੀਰੀ ਪੰਡਿਤਾਂ 'ਤੇ ਕੀ ਬੀਤੀ ਹੋਵੇਗੀ। ਅੱਜ ਮੈਂ ਮਹਿਸੂਸ ਕੀਤਾ ਹੈ ਤੇ ਅੱਜ ਮੈਂ ਇਸ ਦੇਸ਼ ਨੂੰ ਵਚਨ ਦਿੰਦੀ ਹਾਂ ਕਿ ਮੈਂ ਸਿਰਫ਼ ਅਯੁੱਧਿਆ 'ਤੇ ਹੀ ਨਹੀਂ ਕਸ਼ਮੀਰ 'ਤੇ ਵੀ ਇੱਕ ਫ਼ਿਲਮ ਬਣਾਉਂਗੀ ਤੇ ਆਪਣੇ ਦੇਸ਼ਵਾਸੀਆਂ ਨੂੰ ਜਗਾਵਾਂਗੀ ਕਿਉਂਕਿ ਮੈਨੂੰ ਪਤਾ ਸੀ ਕਿ ਅਜਿਹਾ ਕੁਝ ਮੇਰੇ ਨਾਲ ਹੋਵੇਗਾ। ਇਸ ਦਾ ਮਤਲਬ ਹੈ, ਇਸ ਦੇ ਕਈ ਮਾਇਨੇ ਹਨ ਤੇ ਊਧਵ ਠਾਕਰੇ ਇਹ ਜੋ ਕ੍ਰੂਰਤਾ ਤੇ ਇਹ ਜੋ ਅੱਤਵਾਦ ਹੈ, ਚੰਗਾ ਹੋਇਆ ਇਹ ਮੇਰੇ ਨਾਲ ਹੋਇਆ ਕਿਉਂਕਿ ਇਸ ਦੇ ਕੁਝ ਮਾਇਨੇ ਹਨ। ਜੈਅ ਹਿੰਦ, ਜੈਅ ਮਹਾਰਾਸ਼ਟਰ।"

ਦੱਸਣਯੋਗ ਹੈ ਕਿ ਬੀ. ਐੱਮ. ਸੀ. ਦੀ ਕਾਰਵਾਈ ਕੰਗਨਾ ਰਣੌਤ ਦੇ ਘਰ ਵੀ ਹੋ ਸਕਦੀ ਹੈ। ਬੀ. ਐੱਮ. ਸੀ. ਨੇ ਕੰਗਨਾ ਦੇ ਖਾਰ ਖ਼ੇਤਰ ਵਿਚ ਬਣੇ ਫਲੈਟ ਨੂੰ ਤੋੜਨ ਦੀ ਆਗਿਆ ਮੰਗੀ ਹੈ। ਦਰਅਸਲ, ਦੋ ਸਾਲ ਪਹਿਲਾਂ ਮੁੰਬਈ ਨਗਰ ਨਿਗਮ ਨੇ ਕੰਗਨਾ ਰਣੌਤ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਨੋਟਿਸ ਵਿਚ ਇਹ ਕਿਹਾ ਗਿਆ ਸੀ ਕਿ ਘਰ 'ਚ ਗ਼ਲਤ ਢੰਗ ਨਾਲ ਬਦਲਾਅ ਕੀਤਾ ਗਿਆ ਹੈ। ਇਸ ਵਿਚ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ।


author

sunita

Content Editor

Related News