ਭਾਜਪਾ ਦੀ ਝਾੜ ਤੋਂ ਬਾਅਦ ਕੰਗਨਾ ਰਣੌਤ ਨੇ ਦਿੱਤਾ ਬਿਆਨ, ਕਿਹਾ...

Thursday, Aug 29, 2024 - 10:30 AM (IST)

ਨਵੀਂ ਦਿੱਲੀ- ਹਾਲ ਹੀ 'ਚ ਬੀਜੇਪੀ ਦੀ ਕੰਗਨਾ ਰਣੌਤ ਨੇ ਕਿਸਾਨਾਂ ਨੂੰ ਲੈ ਕੇ ਇੱਕ ਵਿਵਾਦਿਤ ਬਿਆਨ ਦਿੱਤਾ ਸੀ। ਜਿਸ ਤੋਂ ਬਾਅਦ ਪਾਰਟੀ ਨੇ ਆਪਣੇ ਬਿਆਨ ਤੋਂ ਦੂਰੀ ਬਣਾ ਲਈ। ਬੀਜੇਪੀ ਨੇ ਕੰਗਨਾ ਰਣੌਤ ਦੇ ਬਿਆਨ ਨਾਲ ਅਸਹਿਮਤੀ ਜ਼ਾਹਰ ਕਰਦੇ ਹੋਏ ਇੱਕ ਪ੍ਰੈਸ ਬਿਆਨ ਜਾਰੀ ਕੀਤਾ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਪਾਰਟੀ ਵੱਲੋਂ ਆਪਣੇ ਬਿਆਨ ਤੋਂ ਦੂਰੀ ਬਣਾ ਕੇ ਚੁੱਪੀ ਤੋੜ ਦਿੱਤੀ। ਭਾਜਪਾ ਸੰਸਦ ਕੰਗਨਾ ਰਣੌਤ ਨੇ ਇਕ ਇੰਟਰਵਿਊ 'ਚ ਕਿਹਾ ਕਿ ਮੈਂ ਪਾਰਟੀ ਨਾਲ ਸਹਿਮਤ ਹਾਂ। ਮੈਨੂੰ ਪਾਰਟੀ 'ਤੇ ਵਿਸ਼ਵਾਸ ਹੈ। ਮੈਂ ਇਸ ਪਾਰਟੀ ਦੀ ਸਿਪਾਹੀ ਹਾਂ ਅਤੇ ਮੇਰੇ ਲਈ ਪਾਰਟੀ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਉਹ ਪਾਰਟੀ ਦੀ ਸੋਚ ਨਾਲ ਚੱਲੇਗੀ ਅਤੇ ਭਵਿੱਖ 'ਚ ਆਪਣੇ ਸ਼ਬਦਾਂ ਦੀ ਚੋਣ ਕਰਨ 'ਚ ਹੋਰ ਸਾਵਧਾਨ ਰਹੇਗੀ।

ਇਹ ਖ਼ਬਰ ਵੀ ਪੜ੍ਹੋ -BDay SPL: Binnu Dhillon ਇੰਝ ਬਣੇ ਪੰਜਾਬੀ ਫਿਲਮ ਇੰਡਸਟਰੀ ਦੇ ਕਾਮੇਡੀ ਕਿੰਗ

ਕੀ ਕਿਹਾ ਸੀ ਕੰਗਨਾ ਨੇ ?
ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਕਿਸਾਨਾਂ ਦੇ ਅੰਦੋਲਨ 'ਤੇ ਟਿੱਪਣੀ ਕਰਕੇ ਵਿਵਾਦਾਂ 'ਚ ਘਿਰ ਗਈ ਹੈ। ਵਿਰੋਧੀ ਪਾਰਟੀਆਂ ਉਨ੍ਹਾਂ ਦੇ ਬਿਆਨ 'ਤੇ ਹੱਲਾ ਬੋਲ ਰਹੀਆਂ ਹਨ। ਇੱਥੋਂ ਤੱਕ ਕਿ ਉਨ੍ਹਾਂ ਦੀਆਂ ਫਿਲਮਾਂ ਨੂੰ ਸਿਨੇਮਾਘਰਾਂ 'ਚ ਨਾ ਚੱਲਣ ਦੇਣ ਦੀ ਧਮਕੀ ਵੀ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ -Yo Yo ਹਨੀ ਸਿੰਘ ਨੇ ਨਵੀਂ ਐਲਬਮ Glory ਦਾ ਜਸ਼ਨ ਮਨਾਉਂਦੇ ਦਾ ਵੀਡੀਓ ਕੀਤਾ ਸਾਂਝਾ

ਭਾਜਪਾ ਲੀਡਰਸ਼ਿਪ ਨੇ ਇਸ ਬਿਆਨ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਹੈ। ਹੁਣ ਇਸ ਮੁੱਦੇ 'ਤੇ ਕੰਗਨਾ ਰਣੌਤ ਨੇ ਵੱਡੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ 'ਤੇ ਉਨ੍ਹਾਂ ਦੇ ਬਿਆਨ ਕਾਰਨ ਭਾਜਪਾ ਲੀਡਰਸ਼ਿਪ ਨੇ ਉਨ੍ਹਾਂ ਨੂੰ ਤਾੜਨਾ ਕੀਤੀ ਹੈ। ਉਸ ਨੇ ਇਹ ਵੀ ਕਿਹਾ ਕਿ ਉਹ ਭਵਿੱਖ ਵਿੱਚ ਆਪਣੇ ਬਿਆਨਾਂ ਅਤੇ ਸ਼ਬਦਾਂ ਦੀ ਚੋਣ ਪ੍ਰਤੀ ਵਧੇਰੇ ਚੌਕਸ ਅਤੇ ਸਾਵਧਾਨ ਰਹੇਗੀ।ਜ਼ਿਕਰਯੋਗ ਹੈ ਕਿ ਮੰਡੀ ਦੀ ਸੰਸਦ ਮੈਂਬਰ ਵੱਲੋਂ ਐਕਸ 'ਤੇ ਸਾਂਝੀ ਕੀਤੀ ਗਈ ਵੀਡੀਓ 'ਚ ਉਸ ਨੇ ਕਿਹਾ ਸੀ, ''ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਲਾਸ਼ਾਂ ਲਟਕ ਰਹੀਆਂ ਸਨ ਅਤੇ ਜਬਰ-ਜਨਾਹ ਹੋ ਰਹੇ ਸਨ। ਜੇ ਤਿੰਨ ਖੇਤੀ ਕਾਨੂੰਨ ਵਾਪਸ ਨਾ ਲਏ ਜਾਂਦੇ ਤਾਂ ਭਾਰਤ 'ਚ ਵੀ ਬੰਗਲਾਦੇਸ਼ ਵਰਗੇ ਹਾਲਾਤ ਪੈਦਾ ਹੋ ਸਕਦੇ ਸਨ।''ਕਿਸਾਨ ਇਸ ਸਮੇਂ ਸ਼ੰਭੂ ਬਾਰਡਰ ਉਤੇ ਪ੍ਰਦਰਸ਼ਨ ਕਰ ਰਹੇ ਹਨ। ਹਾਲ ਹੀ 'ਚ ਸੁਪਰੀਮ ਕੋਰਟ ਨੇ ਸੂਬਾ ਸਰਕਾਰਾਂ ਨੂੰ ਕਿਹਾ ਸੀ ਕਿ ਉਹ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਯਤਨ ਕਰਨ। ਇਸੇ ਕਿਸਾਨ ਅੰਦੋਲਨ ਨੂੰ ਲੈ ਕੇ ਕੰਗਨਾ ਰਣੌਤ ਨੇ ਵਿਵਾਦਿਤ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਦੇਸ਼ ਦੀ ਲੀਡਰਸ਼ਿਪ ਮਜ਼ਬੂਤ ​​ਨਾ ਹੁੰਦੀ ਤਾਂ ਕਿਸਾਨ ਅੰਦੋਲਨ ਕਾਰਨ ਭਾਰਤ 'ਚ ਬੰਗਲਾਦੇਸ਼ ਵਰਗੀ ਸਥਿਤੀ ਪੈਦਾ ਹੋ ਜਾਂਦੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Priyanka

Content Editor

Related News