ਕੰਗਨਾ ਦੀਆਂ ਮੁਸ਼ਕਿਲਾਂ ’ਚ ਵਾਧਾ, ਪੁਲਸ ਕੇਸਾਂ ਦੇ ਚਲਦਿਆਂ ਨਹੀਂ ਹੋ ਰਿਹਾ ਪਾਸਪੋਰਟ ਰੀਨਿਊ

Tuesday, Jun 15, 2021 - 11:47 AM (IST)

ਕੰਗਨਾ ਦੀਆਂ ਮੁਸ਼ਕਿਲਾਂ ’ਚ ਵਾਧਾ, ਪੁਲਸ ਕੇਸਾਂ ਦੇ ਚਲਦਿਆਂ ਨਹੀਂ ਹੋ ਰਿਹਾ ਪਾਸਪੋਰਟ ਰੀਨਿਊ

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦਾ ਵਿਵਾਦਾਂ ਨਾਲ ਪੁਰਾਣਾ ਰਿਸ਼ਤਾ ਰਿਹਾ ਹੈ। ਇਸ ਵਾਰ ਮੁੜ ਕੰਗਨਾ ਸੁਰਖ਼ੀਆਂ ’ਚ ਆ ਗਈ ਹੈ। ਅਦਾਕਾਰਾ ਨੇ ਹੁਣ ਆਪਣਾ ਪਾਸਪੋਰਟ ਰੀਨਿਊ ਨਾ ਹੋਣ ਕਰਕੇ ਬੰਬੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਅਸਲ ’ਚ ਬੀਤੇ ਕੁਝ ਦਿਨਾਂ ’ਚ ਕੰਗਨਾ ਰਣੌਤ ਕਈ ਵਿਵਾਦਾਂ ਦਾ ਹਿੱਸਾ ਰਹੀ ਹੈ, ਜਿਸ ਦੇ ਚਲਦਿਆਂ ਉਸ ਦੇ ਖ਼ਿਲਾਫ਼ ਕਈ ਮਾਮਲੇ ਦਰਜ ਹਨ।

ਅਦਾਕਾਰਾ ਖ਼ਿਲਾਫ਼ ਬਾਂਦਰਾ ਪੁਲਸ ਨੇ ਦੇਸ਼ਧ੍ਰੋਹ ਤੇ ਜਾਣਬੁਝ ਕੇ ਨਫ਼ਰਤ ਫੈਲਾਉਣ ਦਾ ਮਾਮਲਾ ਦਰਜ ਕੀਤਾ ਹੈ। ਅਜਿਹੇ ’ਚ ਰੀਜ਼ਨਲ ਪਾਸਪੋਰਟ ਦਫ਼ਤਰ ਨੇ ਕੰਗਨਾ ਰਣੌਤ ਦਾ ਪਾਸਪੋਰਟ ਰੀਨਿਊ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਚਲਦਿਆਂ ਉਸ ਨੇ ਬੰਬੇ ਹਾਈਕੋਰਟ ਦਾ ਰੁਖ਼ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : 'ਦੀਪ ਸਿੱਧੂ' ਦੀ ਅਚਾਨਕ ਵਿਗੜੀ ਸਿਹਤ, ਅਣਪਛਾਤੇ ਨੇ ਦਿੱਤਾ ਸ਼ੱਕੀ ਪਦਾਰਥ

ਇਸ ਮਾਮਲੇ ਨੂੰ ਲੈ ਕੇ ਮੰਗਲਵਾਰ ਨੂੰ ਸੁਣਵਾਈ ਵੀ ਹੋਣੀ ਹੈ। ਖ਼ਬਰਾਂ ਮੁਤਾਬਕ ਕੰਗਨਾ ਰਣੌਤ ਨੇ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ’ਚ ਉਸ ਨੇ ਕਿਹਾ ਹੈ ਕਿ ਉਹ ਇਕ ਅਦਾਕਾਰਾ ਹੈ, ਇਸ ਲਈ ਉਸ ਨੂੰ ਕੰਮਕਾਜੀ ਮੀਟਿੰਗ ਲਈ ਦੇਸ਼-ਵਿਦੇਸ਼ ਦੀ ਯਾਤਰਾ ਕਰਨੀ ਪੈਂਦੀ ਹੈ। ਅਜਿਹੇ ’ਚ ਉਸ ਨੇ 15 ਜੂਨ ਤੋਂ 10 ਅਗਸਤ ਤਕ ਬੁਡਾਪੇਸਟ ਤੇ ਹੰਗਰੀ ਜਾਣਾ ਹੈ।

ਕੰਗਨਾ ਰਣੌਤ ਦੀ ਫ਼ਿਲਮ ‘ਧਾਕੜ’ ਦੇ ਸੈਕਿੰਡ ਸ਼ੈਡਿਊਲ ਦੀ ਸ਼ੂਟਿੰਗ ਬਾਕੀ ਹੈ ਪਰ ਉਸ ਖ਼ਿਲਾਫ਼ ਐੱਫ. ਆਈ. ਆਰ. ਦਰਜ ਹੋਣ ਕਾਰਨ ਪਾਸਪੋਰਟ ਵਿਭਾਗ ਨੇ ਉਸ ਦਾ ਪਾਸਪੋਰਟ ਰੀਨਿਊ ਕਰਨ ’ਤੇ ਇਤਰਾਜ਼ ਪ੍ਰਗਟਾਇਆ ਹੈ।

ਪਟੀਸ਼ਨ ’ਚ ਅੱਗੇ ਕਿਹਾ ਗਿਆ ਹੈ ਕਿ ਕੰਗਨਾ ਰਣੌਤ ਨੇ ਪਹਿਲਾਂ ਹੀ ਪ੍ਰੋਫੈਸ਼ਨਲ ਕਮਿਟਮੈਂਟਸ ਕੀਤੀਆਂ ਹੋਈਆਂ ਹਨ। ਵਿਦੇਸ਼ ’ਚ ਸ਼ੂਟਿੰਗ ਲਈ ਉਸ ਦੇ ਪ੍ਰੋਡਕਸ਼ਨ ਹਾਊਸ ਨੇ ਵੱਡਾ ਨਿਵੇਸ਼ ਕੀਤਾ ਹੈ, ਜਿਥੇ ਉਸ ਨੂੰ ਹਿੱਸਾ ਲੈਣਾ ਜ਼ਰੂਰੀ ਹੈ। ਇਸ ਲਈ ਜ਼ਰੂਰੀ ਹੈ ਕਿ ਉਸ ਦਾ ਪਾਸਪੋਰਟ ਰੀਨਿਊ ਕੀਤਾ ਜਾਵੇ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News