ਜਾਵੇਦ ਅਖ਼ਤਰ ਮਾਨਹਾਨੀ ਮਾਮਲੇ ’ਚ ਤੀਜੀ ਵਾਰ ਕੋਰਟ ’ਚ ਪੇਸ਼ ਹੋਈ ਕੰਗਨਾ ਰਣੌਤ

07/05/2022 11:04:32 AM

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਕਸਰ ਕਿਸੇ ਕਾਰਨ ਲੋਕਾਂ ਵਿਚਾਲੇ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਕਦੇ ਆਪਣੇ ਬੇਬਾਕ ਬਿਆਨਾਂ ਨੂੰ ਲੈ ਕੇ ਤਾਂ ਕਦੇ ਆਪਣੀਆਂ ਫ਼ਿਲਮਾਂ ਕਾਰਨ ਕੰਗਨਾ ਨੇ ਹਮੇਸ਼ਾ ਹੀ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਹਾਲਾਂਕਿ ਇਸ ਵਾਰ ਕੰਗਨਾ ਦੀਆਂ ਮੁਸ਼ਕਿਲਾਂ ਹਨ ਕਿ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸੋਮਵਾਰ ਨੂੰ ਅਦਾਕਾਰਾ ਜਾਵੇਦ ਅਖ਼ਤਰ ਮਾਨਹਾਨੀ ਮਾਮਲੇ ’ਚ ਮੁੰਬਈ ਦੀ ਅੰਧੇਰੀ ਕੋਰਟ ’ਚ ਪੇਸ਼ ਹੋਈ।

ਦੱਸ ਦੇਈਏ ਕਿ ਜਾਵੇਦ ਅਖ਼ਤਰ ਨੇ ਨਵੰਬਰ 2020 ’ਚ ਕੰਗਨਾ ਰਣੌਤ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਕੰਗਨਾ ਦੀ ਕੋਰਟ ’ਚ ਇਹ ਤੀਜੀ ਵਾਰ ਪੇਸ਼ੀ ਹੋਈ ਹੈ। ਜਾਵੇਦ ਨੇ ਆਪਣੀ ਸ਼ਿਕਾਇਤ ’ਚ ਇਕ ਟੀ. ਵੀ. ਇੰਟਰਵਿਊ ’ਚ ਕੰਗਨਾ ਰਣੌਤ ’ਤੇ ਉਨ੍ਹਾਂ ਖ਼ਿਲਾਫ਼ ਮਾਨਹਾਨੀ ਵਾਲੇ ਬਿਆਨ ਦੇਣ ਦਾ ਦੋਸ਼ ਲਗਾਇਆ ਸੀ, ਜਿਸ ’ਚ ਉਨ੍ਹਾਂ ਕਿਹਾ ਸੀ ਕਿ ਇਸ ਨਾਲ ਉਨ੍ਹਾਂ ਦੇ ਸਨਮਾਨ ਨੂੰ ਠੇਸ ਪਹੁੰਚੀ ਹੈ।

ਇਹ ਖ਼ਬਰ ਵੀ ਪੜ੍ਹੋ : ‘ਘੁੰਡ ਕੱਢ ਲੈ ਨੀਂ ਸਹੁਰਿਆਂ ਦਾ ਪਿੰਡ ਆ ਗਿਆ’ ਫ਼ਿਲਮ ’ਚ ਦਿਸੇਗੀ 90 ਦੇ ਦਹਾਕੇ ਦੀ ਪ੍ਰੇਮ ਕਹਾਣੀ

ਜਾਵੇਦ ਨੇ ਦਾਅਵਾ ਕੀਤਾ ਸੀ ਕਿ ਜੂਨ 2020 ’ਚ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਵਲੋਂ ਕਥਿਤ ਆਤਮ ਹੱਤਿਆ ਤੋਂ ਬਾਅਦ ਕੰਗਨਾ ਰਣੌਤ ਨੇ ਟੀ. ਵੀ. ਇੰਟਰਵਿਊ ’ਚ ਉਨ੍ਹਾਂ ਦਾ ਨਾਂ ਲਿਆ ਸੀ। ਦੱਸ ਦੇਈਏ ਕਿ ਬੀਤੇ ਦਿਨੀਂ ਕੰਗਨਾ, ਜਾਵੇਦ ਅਖ਼ਤਰ ਦੇ ਮਾਨਹਾਨੀ ਮਾਮਲੇ ਦੀ ਸੁਣਵਾਈ ਲਈ ਅੰਧੇਰੀ ਮੈਜਿਸਟ੍ਰੇਟ ਕੋਰਟ ਦੇ ਸਾਹਮਣੇ ਪੇਸ਼ ਨਹੀਂ ਹੋਈ ਸੀ, ਜਿਸ ਤੋਂ ਬਾਅਦ ਜਾਵੇਦ ਅਖ਼ਤਰ ਦੇ ਵਕੀਲ ਜੈ ਭਾਰਦਵਾਜ ਕਾਫੀ ਭੜਕ ਉਠੇ। ਇੰਨਾ ਹੀ ਨਹੀਂ, ਉਨ੍ਹਾਂ ਨੇ ਕੋਰਟ ਸਾਹਮਣੇ ਅਦਾਕਾਰਾ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਕੱਢਣ ਦੀ ਮੰਗ ਕੀਤੀ ਸੀ।

ਦੱਸ ਦੇਈਏ ਕਿ ਕੰਗਨਾ ਰਣੌਤ ਨੇ ਮੈਜਿਸਟ੍ਰੇਟ ਦੇ ਸਾਹਮਣੇ ਇਹ ਵੀ ਮੰਗ ਰੱਖੀ ਹੈ ਕਿ ਜਦੋਂ ਉਨ੍ਹਾਂ ਦਾ ਬਿਆਨ ਦਰਜ ਕਰਵਾਇਆ ਜਾਵੇਗਾ, ਉਦੋਂ ਕੋਈ ਵੀ ਮੀਡੀਆ ਕੋਰਟ ’ਚ ਮੌਜੂਦ ਨਹੀਂ ਰਹਿਣਾ ਚਾਹੀਦਾ। ਜਾਵੇਦ ਅਖ਼ਤਰ ਨੇ ਕੰਗਨਾ ਰਣੌਤ ਖ਼ਿਲਾਫ਼ ਮਾਨਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ, ਜਿਸ ’ਚ ਦਾਅਵਾ ਕੀਤਾ ਗਿਆ ਸੀ ਕਿ ਅਦਾਕਾਰਾ ਨੇ ਇਕ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ’ਚ ਫ਼ਿਲਮ ਇੰਡਸਟਰੀ ’ਚ ਮੌਜੂਦ ਇਕ ਵਿਸ਼ੇਸ਼ ਸਮੂਹ ਜਾਂ ਗਿਰੋਹ ਬਾਰੇ ਗੱਲ ਕਰਦਿਆਂ ਜਾਵੇਦ ਅਖ਼ਤਰ ਦਾ ਨਾਂ ਵੀ ਲਿਆ ਸੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News