ਕੰਗਨਾ ਰਣੌਤ ਦਾ ਖ਼ੁਲਾਸਾ, ਕਿਹਾ– ‘ਬਚਪਨ ’ਚ ਗਲਤ ਤਰੀਕੇ ਨਾਲ ਛੂਹਿਆ ਗਿਆ’

04/26/2022 11:27:59 AM

ਮੁੰਬਈ (ਬਿਊਰੋ)– ਬਾਲ ਸ਼ੋਸ਼ਣ ਤੇ ਸੈਕਸ ਸ਼ੋਸ਼ਣ ਦਾ ਜ਼ਿਕਰ ਕਰਦਿਆਂ ਅਦਾਕਾਰਾ ਕੰਗਨਾ ਰਣੌਤ ਨੇ ਆਪਣੇ ਤਜਰਬੇ ਨੂੰ ਯਾਦ ਕੀਤਾ ਤੇ ਕਿਹਾ ਕਿ ਬਚਪਨ ’ਚ ਉਸ ਨੂੰ ਹਿਮਾਚਲ ਪ੍ਰਦੇਸ਼ ਦੇ ਉਨ੍ਹਾਂ ਦੇ ਗ੍ਰਹਿ ਨਗਰ ’ਚ ਇਕ ਨੌਜਵਾਨ ਨੇ ‘ਗਲਤ ਤਰੀਕੇ ਨਾਲ ਛੂਹਿਆ’ ਸੀ।

ਇਹ ਖ਼ਬਰ ਵੀ ਪੜ੍ਹੋ : ਫ਼ਿਲਮ ਦੀ ਟੀਮ ਨਾਲ ਮੁਲਾਕਾਤ ਤੋਂ ਬਾਅਦ ਮਨੀਸ਼ਾ ਗੁਲਾਟੀ ਦੇ ਭੁਲੇਖੇ ਹੋਏ ਦੂਰ, 'ਨੀ ਮੈਂ ਸੱਸ ਕੁੱਟਣੀ' ਹੋਵੇਗੀ ਰਿਲੀਜ਼

ਕੰਗਨਾ ਨੇ ਰਿਐਲਿਟੀ ਸ਼ੋਅ ‘ਲੌਕ ਅੱਪ’ ’ਚ ਉਸ ਘਟਨਾ ਦਾ ਜ਼ਿਕਰ ਕੀਤਾ। ਇਸ ਪ੍ਰੋਗਰਾਮ ’ਚ ਉਹ ਹੋਸਟ ਹਨ। ਇਸ ਤੋਂ ਪਹਿਲਾਂ ਪ੍ਰੋਗਰਾਮ ’ਚ ਮੁਕਾਬਲੇਬਾਜ਼ ਤੇ ਕਾਮੇਡੀਅਨ ਮੁਨਾਵਰ ਫਾਰੂਕੀ ਨੇ ਖ਼ੁਲਾਸਾ ਕੀਤਾ ਕਿ ਜਦੋਂ ਉਹ 6 ਸਾਲ ਦੇ ਸਨ ਤਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਉਨ੍ਹਾਂ ਦਾ ਸੈਕਸ ਸ਼ੋਸ਼ਣ ਕੀਤਾ ਸੀ ਤੇ ਇਹ ਉਨ੍ਹਾਂ ਦੇ 11 ਸਾਲ ਦਾ ਹੋ ਜਾਣ ਤੱਕ ਚੱਲਦਾ ਰਿਹਾ।

ਇਸ ’ਤੇ ਕੰਗਨਾ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਬਚਪਨ ’ਚ ਗਲਤ ਤਰੀਕੇ ਨਾਲ ਛੂਹਣ ਦਾ ਸ਼ਿਕਾਰ ਹੋਣਾ ਪਿਆ ਸੀ। ਉਸ ਦੇ ਸ਼ਹਿਰ ’ਚ ਜਦੋਂ ਉਹ ਬਹੁਤ ਛੋਟੀ ਸੀ ਤਾਂ ਇਕ ਲੜਕਾ, ਜੋ ਉਸ ਤੋਂ ਕੁਝ ਸਾਲ ਵੱਡਾ ਸੀ, ਉਸ ਨੂੰ ਗਲਤ ਤਰੀਕੇ ਨਾਲ ਛੂੰਹਦਾ ਸੀ ਪਰ ਉਸ ਸਮੇਂ ਕੰਗਨਾ ਨੂੰ ਇਸ ਦਾ ਮਤਲਬ ਨਹੀਂ ਪਤਾ ਸੀ।

 
 
 
 
 
 
 
 
 
 
 
 
 
 
 

A post shared by ALTBalaji (@altbalaji)

ਹਰ ਬੱਚੇ ਨੂੰ ਇਸ ਤਰ੍ਹਾਂ ਦੇ ਤਜਰਬੇ ’ਚੋਂ ਲੰਘਣਾ ਪੈਂਦਾ ਹੈ। ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਕਿੰਨਾ ਚੌਕਸ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News