ਕੰਗਨਾ ਦੇ ਮਾਤਾ-ਪਿਤਾ ਨੇ ਕੋਰੋਨਾ ਵੈਕਸੀਨ ਦਾ ਲਵਾਇਆ ਦੂਜਾ ਟੀਕਾ, ਖ਼ੁਦ ਦੀ ਵਾਰੀ ਦੀ ਕਰ ਰਹੀ ਉਡੀਕ

4/7/2021 4:33:20 PM

ਮੁੰਬਈ (ਬਿਊਰੋ)– ਇਕ ਪਾਸੇ ਜਿਥੇ ਬਾਲੀਵੁੱਡ ਦੇ ਕਈ ਸਿਤਾਰੇ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਰਹੇ ਹਨ, ਉਥੇ ਦੂਜੇ ਪਾਸੇ ਕੁਝ ਸਿਤਾਰੇ ਅਜਿਹੇ ਵੀ ਹਨ, ਜੋ ਕੋਰੋਨਾ ਵੈਕਸੀਨ ਲਗਵਾ ਕੇ ਆਪਣੇ ਪ੍ਰਸ਼ੰਸਕਾਂ ਨੂੰ ਇਸ ਮਹਾਮਾਰੀ ਨਾਲ ਲੜਨ ਲਈ ਪ੍ਰੇਰਿਤ ਕਰ ਰਹੇ ਹਨ। ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਵੀ ਪ੍ਰਸ਼ੰਸਕਾਂ ਨੂੰ ਖ਼ਾਸ ਅੰਦਾਜ਼ ’ਚ ਕੋਰੋਨਾ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ ਹੈ।

ਅਦਾਕਾਰਾ ਨੇ ਆਪਣੇ ਮਾਤਾ-ਪਿਤਾ ਨੂੰ ਕੋਰੋਨਾ ਵੈਕਸੀਨ ਦਾ ਦੂਜਾ ਡੋਜ਼ ਲਗਵਾ ਕੇ ਪ੍ਰਸ਼ੰਸਕਾਂ ਨੂੰ ਇਸ ਲਈ ਪ੍ਰੇਰਿਤ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਖ਼ੁਦ ਕੰਗਨਾ ਰਣੌਤ ਨੇ ਦਿੱਤੀ ਹੈ। ਉਸ ਨੇ ਸੋਸ਼ਲ ਮੀਡੀਆ ’ਤੇ ਆਪਣੇ ਮਾਤਾ-ਪਿਤਾ ਦੀਆਂ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਕ ਤਸਵੀਰ ’ਚ ਕੰਗਨਾ ਰਣੌਤ ਦੀ ਮਾਂ ਤੇ ਦੂਜੀ ’ਚ ਉਸ ਦੇ ਪਿਤਾ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲੈਂਦੇ ਨਜ਼ਰ ਆ ਰਹੇ ਹਨ।

ਮਾਤਾ-ਪਿਤਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਕੰਗਨਾ ਰਣੌਤ ਨੇ ਆਪਣੇ ਅਧਿਕਾਰਕ ਟਵਿਟਰ ਅਕਾਊਂਟ ’ਤੇ ਸਾਂਝਾ ਕੀਤਾ ਹੈ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਅਦਾਕਾਰਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ ਹੈ। ਕੰਗਨਾ ਰਣੌਤ ਨੇ ਆਪਣੇ ਟਵੀਟ ’ਚ ਲਿਖਿਆ, ‘ਮੇਰੇ ਮਾਤਾ-ਪਿਤਾ ਨੂੰ ਹਿਮਾਚਲ ਪ੍ਰਦੇਸ਼ ’ਚ ਅੱਜ ਵੈਕਸੀਨ ਦੀ ਦੂਜੀ ਡੋਜ਼ ਮਿਲੀ ਹੈ। ਕੋਈ ਬੁਖਾਰ ਨਹੀਂ, ਕੋਈ ਕਮਜ਼ੋਰੀ ਤੇ ਹੋਰ ਕੋਈ ਲੱਛਣ ਵੀ ਨਹੀਂ। ਉਹ ਬਹੁਤ ਠੀਕ ਤੇ ਖੁਸ਼ ਹਨ। ਹੁਣ ਆਪਣੀ ਵਾਰੀ ਦਾ ਇੰਤਜ਼ਾਰ ਕਰ ਰਹੀ ਹਾਂ।’

ਸੋਸ਼ਲ ਮੀਡੀਆ ’ਤੇ ਕੰਗਨਾ ਰਣੌਤ ਦਾ ਇਹ ਟਵੀਟ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਅਦਾਕਾਰਾ ਦੇ ਕਈ ਪ੍ਰਸ਼ੰਸਕ ਉਸ ਦੇ ਟਵੀਟ ਨੂੰ ਪਸੰਦ ਕਰ ਰਹੇ ਹਨ। ਨਾਲ ਹੀ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ।

ਦੱਸਣਯੋਗ ਹੈ ਕਿ ਕੰਗਨਾ ਰਣੌਤ ਛੇਤੀ ਹੀ ਫ਼ਿਲਮ ‘ਥਲਾਇਵੀ’ ’ਚ ਨਜ਼ਰ ਆਉਣ ਵਾਲੀ ਹੈ। ਉਸ ਦੀ ਇਹ ਫ਼ਿਲਮ 23 ਅਪ੍ਰੈਲ ਨੂੰ ਰਿਲੀਜ਼ ਹੋਣ ਵਾਲੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor Rahul Singh