''ਕੋਰੋਨਾ ਵੈਕਸੀਨ'' ''ਤੇ ਕੰਗਨਾ ਰਣੌਤ ਨੇ ਪ੍ਰਗਟਾਈ ਖੁਸ਼ੀ, ਜਲਦ ਟੀਕਾ ਲਵਾਉਣ ਦੀ ਜ਼ਾਹਿਰ ਕੀਤੀ ਇੱਛਾ

Sunday, Jan 17, 2021 - 11:20 AM (IST)

''ਕੋਰੋਨਾ ਵੈਕਸੀਨ'' ''ਤੇ ਕੰਗਨਾ ਰਣੌਤ ਨੇ ਪ੍ਰਗਟਾਈ ਖੁਸ਼ੀ, ਜਲਦ ਟੀਕਾ ਲਵਾਉਣ ਦੀ ਜ਼ਾਹਿਰ ਕੀਤੀ ਇੱਛਾ

ਨਵੀਂ ਦਿੱਲੀ (ਬਿਊਰੋ) : ਕੋਰੋਨਾ ਵੈਕਸੀਨ ਦੇ ਟੀਕਾਕਰਨ ਅਭਿਆਨ ਦੀ ਸ਼ੁਰੂਆਤ ਹੋ ਚੁੱਕੀ ਹੈ। ਏਮਸ ਦੇ ਨਿਰਦੇਸ਼ਕ ਡਾ. ਗੁਲੇਰੀਆ ਨੇ ਕੋਰੋਨਾ ਦਾ ਟੀਕਾ ਲਗਵਾਇਆ ਹੈ। ਕੋਰੋਨਾ ਵਾਇਰਸ ਕਈ ਮਹੀਨਿਆਂ ਤੋਂ ਸਾਰਿਆਂ ਨੂੰ ਪਰੇਸ਼ਾਨ ਕਰ ਰਿਹਾ ਹੈ। ਹੁਣ ਕੋਰੋਨਾ ਦੀ ਵੈਕਸੀਨ ਆ ਗਈ ਹੈ ਤੇ ਹਰ ਕੋਈ ਖੁਸ਼ ਹੈ। ਕੁਝ ਮਹੀਨਿਆਂ 'ਚ ਸਾਰਿਆਂ ਦਾ ਟੀਕਾਕਰਨ ਹੋ ਜਾਵੇਗਾ। ਕਈ ਮਹੀਨਿਆਂ ਦੇ ਸੰਘਰਸ਼ ਤੋਂ ਬਾਅਦ ਵਿਗਿਆਨੀਆਂ ਨੇ ਕੋਰੋਨਾ ਵਾਇਰਸ ਦੀ ਵੈਕਸੀਨ ਬਣਾਉਣ 'ਚ ਸਫ਼ਲਤਾ ਹਾਸਲ ਕੀਤੀ ਹੈ। ਉਥੇ ਹੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਇਸ ਦੀ ਸ਼ਲਾਘਾ ਕੀਤੀ ਤੇ ਉਸ ਨੇ ਲਿਖਿਆ ਕਿ ਉਹ ਹੁਣ ਇੰਤਜ਼ਾਰ ਨਹੀਂ ਕਰ ਪਾ ਰਹੀ। ਵੀਡੀਓ 'ਚ ਡਾ. ਸੰਦੀਪ ਗੁਲੇਰੀਆ ਟੀਕਾ ਲਗਵਾਉਂਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੰਗਨਾ ਰਣੌਤ ਨੇ ਲਿਖਿਆ, ਬਹੁਤ ਵਧੀਆ। ਇੰਤਜ਼ਾਰ ਨਹੀਂ ਹੋ ਰਿਹਾ। ਇਸ ਦੇ ਪਹਿਲਾ ਲਾਰਡ ਆਫ਼ ਦਿ ਕਿੰਗਸ ਦੇ ਹੀਰੋ ਇਆਨ ਮੈਕਲੇਨ ਨੂੰ ਕੋਰੋਨਾ ਵਾਇਰਸ ਵੈਕਸੀਨ ਦਾ ਪਹਿਲਾ ਟੀਕਾ ਲਗਾਇਆ ਗਿਆ ਸੀ, ਜਿਸ ਦੀ ਸ਼ੁਰੂਆਤ ਇਸ ਮਹੀਨੇ ਤੋਂ ਕੀਤੀ ਜਾ ਰਹੀ ਹੈ। ਵੈਕਸੀਨ ਲਗਾਉਣ ਤੋਂ ਬਾਅਦ ਉਨ੍ਹਾਂ ਨੇ ਦੱਸਿਆ ਕਿ ਉਹ ਖੁਸ਼ਨਸੀਬ ਤੇ ਵਧੀਆ ਮਹਿਸੂਸ ਕਰ ਰਹੇ ਹਨ।' ਉਨ੍ਹਾਂ ਦੇ ਇਲਾਵਾ ਹੋਰ ਵੀ ਕਲਾਕਾਰਾਂ ਨੂੰ ਇਹ ਟੀਕਾ ਲਗਾਇਆ ਗਿਆ ਹੈ।


ਦੱਸਣਯੋਗ ਹੈ ਕਿ ਭਾਰਤ 'ਚ ਕੋਰੋਨਾ ਵੈਕਸੀਨੀ ਦੇ ਟੀਕਾਕਰਨ ਦੀ ਸ਼ੁਰੂਆਤ ਬੀਤੇ ਦਿਨ ਤੋਂ ਹੋ ਚੁੱਕੀ ਹੈ। ਦੁਨੀਆ ਦਾ ਸਭ ਤੋਂ ਵੱਡਾ ਵੈਕਸੀਨੇਸ਼ਨ ਪ੍ਰੋਗਰਾਮ ਦੇਸ਼ 'ਚ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ। ਪਹਿਲੇ ਪੜਾਅ ਲਈ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਕੁੱਲ 3006 ਟੀਕਾਕਰਨ ਕੇਂਦਰ ਬਣਾਏ ਗਏ ਹਨ। ਪਹਿਲੇ ਦਿਨ 3 ਲੱਖ ਤੋਂ ਵਧੇਰੇ ਸਿਹਤ ਕਾਮਿਆਂ ਨੂੰ ਕੋਵਿਡ-19 ਟੀਕੇ ਦੀ ਖ਼ੁਰਾਕ ਦਿੱਤੀ ਜਾਵੇਗੀ। ਕੋਰੋਨਾ ਲਾਗ, ਵੈਕਸੀਨ ਰੋਲਆਊਟ ਅਤੇ ਕੋ-ਵਿਨ ਸਾਫ਼ਟਵੇਅਰ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕਰਨ ਲਈ ਹਫ਼ਤੇ ਦੇ 24 ਘੰਟੇ ਸਮਰਪਿਤ ਕਾਲ ਸੈਂਟਰ 1075 ਵੀ ਸਥਾਪਤ ਕੀਤਾ ਗਿਆ ਹੈ। 
 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ? ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News