ਸਲਮਾਨ ਖ਼ਾਨ ਦੇ ਸੁਰੱਖਿਆ ਵਾਲੇ ਬਿਆਨ ’ਤੇ ਕੰਗਨਾ ਰਣੌਤ ਦੀ ਪ੍ਰਤੀਕਿਰਿਆ, ਆਖੀ ਦਿੱਤੀ ਇਹ ਗੱਲ
Tuesday, May 02, 2023 - 02:05 PM (IST)
ਮੁੰਬਈ (ਬਿਊਰੋ)– ਕੰਗਨਾ ਰਣੌਤ ਅਕਸਰ ਸੈਲੇਬਸ ਦੇ ਬਿਆਨਾਂ ’ਤੇ ਪ੍ਰਤੀਕਿਰਿਆ ਦਿੰਦੀ ਨਜ਼ਰ ਆਉਂਦੀ ਹੈ। ਜਿਥੇ ਪਿਛਲੇ ਦਿਨੀਂ ਪ੍ਰਿਅੰਕਾ ਚੋਪੜਾ ਵਲੋਂ ਬਾਲੀਵੁੱਡ ਛੱਡਣ ਦੇ ਬਿਆਨ ’ਤੇ ਕੰਗਨਾ ਬੋਲਦੀ ਨਜ਼ਰ ਆਈ ਸੀ, ਉਥੇ ਹੀ ਹੁਣ ਉਹ ਸਲਮਾਨ ਖ਼ਾਨ ਦੇ ਹਾਲ ਹੀ ’ਚ ਦਿੱਤੇ ਬਿਆਨ ’ਤੇ ਬੋਲਦੀ ਨਜ਼ਰ ਆ ਰਹੀ ਹੈ ਕਿ ਭਾਰਤ ’ਚ ਸਮੱਸਿਆ ਹੈ। ਦਰਅਸਲ ਕੰਗਨਾ ਨੇ ਇਕ ਇੰਟਰਵਿਊ ’ਚ ਕਿਹਾ, ‘‘ਦੇਸ਼ ਸੁਰੱਖਿਅਤ ਹੱਥਾਂ ’ਚ ਹੈ, ਇਸ ਲਈ ਉਸ ਨੂੰ ਸੁਰੱਖਿਆ ਨੂੰ ਲੈ ਕੇ ਡਰਨ ਦੀ ਜ਼ਰੂਰਤ ਨਹੀਂ ਹੈ।’’
ਕੰਗਨਾ ਰਣੌਤ ਨੇ ਕਿਹਾ, ‘‘ਅਸੀਂ ਕਲਾਕਾਰ ਹਾਂ। ਕੇਂਦਰ ਨੇ ਸਲਮਾਨ ਖ਼ਾਨ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ। ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸੁਰੱਖਿਆ ਮਿਲ ਰਹੀ ਹੈ, ਇਸ ਲਈ ਡਰਨ ਦੀ ਕੋਈ ਗੱਲ ਨਹੀਂ ਹੈ। ਮੈਨੂੰ ਧਮਕੀਆਂ ਵੀ ਦਿੱਤੀਆਂ ਗਈਆਂ, ਜਿਸ ਤੋਂ ਬਾਅਦ ਸਰਕਾਰ ਨੇ ਸੁਰੱਖਿਆ ਦਿੱਤੀ, ਅੱਜ ਦੇਸ਼ ਸੁਰੱਖਿਅਤ ਹੱਥਾਂ ’ਚ ਹੈ। ਇਸ ਲਈ ਸਾਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।’’
ਇਹ ਖ਼ਬਰ ਵੀ ਪੜ੍ਹੋ : ਧਮਕੀਆਂ ਵਿਚਾਲੇ ਸਲਮਾਨ ਖ਼ਾਨ ਦਾ ਇਕ ਹੋਰ ਬਿਆਨ, ਇਸ ਦੇਸ਼ ਨੂੰ ਦੱਸਿਆ ਸੁਰੱਖਿਅਤ
ਜ਼ਿਕਰਯੋਗ ਹੈ ਕਿ ਕੰਗਨਾ ਨੇ ਐਤਵਾਰ ਨੂੰ ਹਰਿਦੁਆਰ ਦੀ ਯਾਤਰਾ ਦੌਰਾਨ ਗੰਗਾ ਆਰਤੀ ਕੀਤੀ ਸੀ। ਇਸ ਤੋਂ ਬਾਅਦ ਉਹ ਕੇਦਾਰਨਾਥ ਧਾਮ ਵੀ ਜਾਵੇਗੀ।
ਦੱਸ ਦੇਈਏ ਕਿ ਇਸ ਸਾਲ ਦੀ ਸ਼ੁਰੂਆਤ ’ਚ ਸਲਮਾਨ ਖ਼ਾਨ ਨੂੰ ਲਾਰੈਂਸ ਬਿਸ਼ਨੋਈ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਮੁੰਬਈ ਪੁਲਸ ਨੇ ਅਦਾਕਾਰ ਨੂੰ Y+ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਸੀ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।