ਮੁੜ ਵਧੀਆਂ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ, ਹੁਣ ਇਸ ਮਾਮਲੇ ’ਚ ਮੁੰਬਈ ਪੁਲਸ ਨੇ ਕੀਤਾ ਤਲਬ

01/21/2021 10:30:06 AM

ਮੁੰਬਈ (ਬਿਊਰੋ) — ਮੁੰਬਈ ਪੁਲਸ ਨੇ ਮਸ਼ਹੂਰ ਲੇਖਕ-ਗੀਤਕਾਰ ਜਾਵੇਦ ਅਖ਼ਤਰ ਵਲੋਂ ਦਾਇਰ ਮਾਣਹਾਨੀ ਦੇ ਇਕ ਮਾਮਲੇ ’ਚ ਅਦਾਕਾਰਾ ਕੰਗਨਾ ਰਣੌਤ ਨੂੰ ਤਲਬ ਕੀਤਾ ਹੈ। ਇਕ ਅਧਿਕਾਰੀ ਵਲੋਂ ਇਹ ਜਾਣਕਾਰੀ ਦਿੱਤੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਕੰਗਨਾ ਨੂੰ ਸ਼ੁੱਕਰਵਾਰ ਨੂੰ ਜੁਹੂ ਪੁਲਸ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਅਖ਼ਤਰ ਨੇ ਕੰਗਨਾ ’ਤੇ ਟੈਲੀਵਿਜ਼ਨ ਇੰਟਰਵਿਊ ’ਚ ਕਥਿਤ ਰੂਪ ਤੋਂ ਉਸ ਦੇ ਖ਼ਿਲਾਫ਼ ਮਾਣਹਾਨੀ ਕਰਨ ਵਾਲੀ ਅਤੇ ਬੇਬੁਨਿਆਦ ਟਿੱਪਣੀਆਂ ਕਰਨ ’ਤੇ ਪਿਛਲੇ ਸਾਲ ਨਵੰਬਰ ’ਚ ਅੰਧੇਰੀ ਮੈਟਰੋਪੋਲੀਟਨ ਮੈਜਿਸਟਰੇਟ ਕੋਲ ਸ਼ਿਕਾਇਤ ਦਰਜ ਕਰਵਾਈ ਸੀ।

ਜਾਵੇਦ ਅਖ਼ਤਰ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਸਾਲ ਜੂਨ ’ਚ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਟੀ. ਵੀ. ਇੰਟਰਵਿਊ ’ਚ ‘ਗੁੱਟਬਾਜ਼ੀ/ਧੜੇਬਾਜ਼ੀ’ ਦਾ ਜ਼ਿਕਰ ਕਰਦੇ ਹੋਏ ਕੰਗਨਾ ਨੇ ਉਨ੍ਹਾਂ ਦਾ ਨਾਮ ਲਿਆ ਸੀ।

ਸ਼ਿਕਾਇਤ ’ਚ ਦੋਸ਼ ਲਾਇਆ ਗਿਆ ਸੀ ਕਿ ਕੰਗਨਾ ਨੇ ਝੂਠਾ ਦਾਅਵਾ ਕੀਤਾ ਕਿ ਜਾਵੇਦ ਅਖ਼ਤਰਨੇ ਰਿਤਿਕ ਰੌਸ਼ਨ ਨਾਲ ਉਨ੍ਹਾਂ ਦੇ ਕਥਿਤ ਸਬੰਧਾਂ ਨੂੰ ਲੈ ਕੇ ਚੁੱਪ ਰਹਿਣ ਦੀ ਧਮਕੀ ਦਿੱਤੀ ਸੀ। ਸ਼ਿਕਾਇਤ ’ਚ ਕਿਹਾ ਗਿਆ ਹੈ ਕਿ ਇਸ ਨਾਲ ਅਖ਼ਤਰ ਦੀ ਜਨਤਕ ਅਕਸ ਨੂੰ ਨੁਕਸਾਨ ਪਹੁੰਚਾਇਆ ਹੈ। ਅਦਾਲਤ ਨੇ 17 ਜਨਵਰੀ ਨੂੰ ਪੁਲਸ ਨੂੰ ਇਸ ਮਾਮਲੇ ’ਚ ਜਾਂਚ ਰਿਪੋਰਟ ਪੇਸ਼ ਕਰਨ ਲਈ 1 ਫ਼ਰਵਰੀ ਤੱਕ ਸਮਾਂ ਦਿੱਤਾ ਸੀ। 

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।

sunita

This news is Content Editor sunita